Thursday, January 16, 2025
spot_img
spot_img
spot_img
spot_img
spot_img

OP Sampark: Punjab Police Officers ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ

ਯੈੱਸ ਪੰਜਾਬ
ਚੰਡੀਗੜ੍ਹ/ਤਰਨਤਾਰਨ, 13 ਦਸੰਬਰ, 2024

ਜਨਤਕ ਪਹੁੰਚ ਪ੍ਰੋਗਰਾਮ ‘OP Sampark’ ਦੀ ਸ਼ੁਰੂਆਤ ਤੋਂ ਇੱਕ ਮਹੀਨੇ ਬਾਅਦ, ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (Special DGP) ਕਾਨੂੰਨ ਅਤੇ ਵਿਵਸਥਾ Arpit Shukla ਨੇ ਅੱਜ ਪੱਟੀ ਕਸਬੇ ਵਿੱਚ Tarn Taran ਜ਼ਿਲ੍ਹਾ ਪੁਲਿਸ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਜਨਤਕ ਮੀਟਿੰਗ ਵਿੱਚ ਹਿੱਸਾ ਲਿਆ ਤਾਂ ਜੋ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਸਿੱਧੇ ਤੌਰ ‘ਤੇ ਫੀਡਬੈਕ ਲਈ ਜਾ ਸਕੇ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ।

ਇਹ ‘ਆਪਰੇਸ਼ਨ ਸੰਪਰਕ’ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) Punjab Gaurav Yadav ਦੀ ਸੋਚ ਸੀ ਜਿਸ ਨੂੰ ਕਾਨੂੰਨ ਲਾਗੂਕਰਨ ਵਾਲਿਆਂ ਅਤੇ ਜਨਤਾ ਦਰਮਿਆਨ ਵਿਸ਼ਵਾਸ, ਸਹਿਯੋਗ ਅਤੇ ਸਾਂਝ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ 14 ਨਵੰਬਰ, 2024 ਨੂੰ ਲਾਂਚ ਕੀਤਾ ਗਿਆ ਸੀ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜੋ ਇਸ ਪ੍ਰੋਗਰਾਮ ਲਈ ਨੋਡਲ ਅਫਸਰ ਵੀ ਹਨ, ਨੇ ਦੱਸਿਆ ਕਿ ਆਪਰੇਸ਼ਨ ਸੰਪਰਕ ਤਹਿਤ ਸੀਪੀਜ਼/ਐਸਐਸਪੀਜ਼ ਨੂੰ ਜ਼ਿਲ੍ਹਾ ਪੱਧਰ ‘ਤੇ ਵਿਦਿਅਕ, ਵਪਾਰਕ, ਸਮਾਜਿਕ, ਆਰਥਿਕ, ਅਤੇ ਧਾਰਮਿਕ ਸੰਸਥਾਵਾਂ ਨਾਲ ਹਫ਼ਤੇ ਵਿੱਚ ਘੱਟੋ-ਘੱਟ ਦੋ ਜਨਤਕ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਪੁਲਿਸ ਸੁਪਰਡੈਂਟਜ਼ (ਐਸ.ਪੀਜ਼) ਅਤੇ ਡਿਪਟੀ ਪੁਲਿਸ ਸੁਪਰਡੈਂਟਜ਼ (ਡੀਐਸਪੀਜ਼) ਨੂੰ ਸਬ-ਡਵੀਜ਼ਨ ਪੱਧਰ ‘ਤੇ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਜਦਕਿ ਸਟੇਸ਼ਨ ਹਾਊਸ ਅਫਸਰ (ਐਸਐਚਓਜ਼) ਵੱਲੋਂ ਵੀ ਨਿਯਮਤ ਤੌਰ ‘ਤੇ ਮੀਟਿੰਗਾਂ ਕੀਤੀਆਂ ਜਾਣਗੀਆਂ।

ਇਸ ਪਹਿਲਕਦਮੀ ਦੀ ਸਫ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ 14 ਨਵੰਬਰ, 2024 ਨੂੰ ਇਸਦੀ ਸ਼ੁਰੂਆਤ ਤੋਂ ਲੈ ਕੇ, ਇਸ ਜਨਤਕ ਪਹੁੰਚ ਪ੍ਰੋਗਰਾਮ ਤਹਿਤ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਸੀਪੀਜ਼/ਐਸਐਸਪੀਜ਼ ਵੱਲੋਂ 4153 ਮੀਟਿੰਗਾਂ ਕਰਕੇ ਮੀਲ ਪੱਥਰ ਸਥਾਪਤ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਭਾਈਚਾਰੇ ਨਾਲ ਮਜ਼ਬੂਤ ਸਬੰਧ ਸਥਾਪਤ ਕਰਨਾ, ਉਹਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਅਤੇ ਵੱਖ-ਵੱਖ ਪਹਿਲਕਦਮੀਆਂ ਬਾਰੇ ਅਪਡੇਟ ਕਰਨਾ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੁਲਿਸ ਨਿਯਮਤ ਤੌਰ ‘ਤੇ ਜਨਤਕ ਮੀਟਿੰਗਾਂ, ਪੁਲਿਸ-ਨਾਗਰਿਕਾਂ ਦਾ ਆਪਸੀ ਤਾਲਮੇਲ, ਨੌਜਵਾਨਾਂ ਤੇ ਸੋਸ਼ਲ ਮੀਡੀਆ ਦੀ ਸ਼ਮੂਲੀਅਤ ਅਤੇ ਗੁਆਂਢੀ ਖੇਤਰਾਂ ਦੀ ਪੁਲਿਸਿੰਗ ਨਾਲ ਤਾਲਮੇਲ ਕਰੇਗੀ।

ਸਪੈਸ਼ਲ ਡੀਜੀਪੀ ਨੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ ਅਤੇ ਉਨ੍ਹਾਂ ਦੇ ਜ਼ਿਆਦਾਤਰ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਵੀ ਹਾਜ਼ਰ ਸਨ।

ਉਹਨਾਂ ਲੋਕਾਂ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅਪਰਾਧਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਵਿੱਢੀ ਹੈ। ਪੰਜਾਬ ਪੁਲਿਸ ਨੇ ਸੁਰੱਖਿਅਤ ਪੰਜਾਬ ਐਂਟੀ ਡਰੱਗ ਹੈਲਪਲਾਈਨ ‘9779100200’ ਵੀ ਲਾਂਚ ਕੀਤਾ ਹੈ, ਜਿਸ ਜ਼ਰੀਏ ਨਾਗਰਿਕ ਬਿਨਾਂ ਆਪਣੀ ਪਹਿਚਾਣ ਦੱਸੇ ਨਸ਼ਾ ਤਸਕਰਾਂ ਦੀ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪੁਲਿਸ ਅਧਿਕਾਰੀਆਂ ਨੂੰ ਇਸ ਹੈਲਪਲਾਈਨ ਰਾਹੀਂ ਮਿਲੀ ਸੂਚਨਾ ‘ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਜਨਤਕ ਮੀਟਿੰਗ ਉਪਰੰਤ ਵਿਸ਼ੇਸ਼ ਡੀਜੀਪੀ ਪੰਜਾਬ ਨੇ ਸਰਹੱਦ ‘ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਦੂਜੀ ਸੁਰੱਖਿਆ ਪੰਕਤੀ ਨੂੰ ਹੋਰ ਮਜ਼ਬੂਤ ਕਰਨ ਲਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਕਮਾਂਡੈਂਟਾਂ ਨਾਲ ਮੀਟਿੰਗ ਵੀ ਕੀਤੀ।

ਡੱਬੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਰਨਤਾਰਨ ਦੇ ਸਰਹਾਲੀ, ਪੱਟੀ ਅਤੇ ਹਰੀਕੇ ਥਾਣਿਆਂ ਦਾ ਅਚਨਚੇਤ ਦੌਰਾ
ਤਰਨਤਾਰਨ ਜ਼ਿਲ੍ਹੇ ਦੇ ਆਪਣੇ ਦੌਰੇ ਦੌਰਾਨ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਤਰਨਤਾਰਨ ਦੇ ਤਿੰਨ ਥਾਣਿਆਂ- ਸਰਹਾਲੀ, ਪੱਟੀ ਅਤੇ ਹਰੀਕੇ ਦਾ ਵੀ ਅਚਨਚੇਤ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੱਥੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਮੁਆਇਨਾ ਕੀਤਾ ਅਤੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ।

ਉਨ੍ਹਾਂ ਪੁਲਿਸ ਥਾਣਿਆਂ ‘ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, ਸਟੇਸ਼ਨ ਦੇ ਰਿਕਾਰਡ ਅਤੇ ਅਪਰਾਧ ਨਾਲ ਸਬੰਧਤ ਹੋਰ ਮੁੱਦਿਆਂ ਸਬੰਧੀ ਐਸ.ਐਚ.ਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ।

ਇਸ ਤੋਂ ਪਹਿਲਾਂ ਸਪੈਸ਼ਲ ਡੀਜੀਪੀ ਨੇ ਖੇਤਰ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਜ਼ਟਿਡ ਅਫ਼ਸਰਾਂ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨਾਲ ਮੀਟਿੰਗ ਵੀ ਕੀਤੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੇ ਸੇਵਾਮੁਕਤ ਪੁਲਿਸ ਅਧਿਕਾਰੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਮੀਟਿੰਗ ਕੀਤੀ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ