Friday, April 26, 2024

ਵਾਹਿਗੁਰੂ

spot_img
spot_img

ਕਾਂਗਰਸ ਨੇ ਸੋਨੀ ਦੀ ਅਗਵਾਈ ਵਿੱਚ ਕੱਢੀ ਤਿਰੰਗਾ ਯਾਤਰਾ, ਜਲ੍ਹਿਆਂਵਾਲਾ ਬਾਗ ਵਿਖ਼ੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 10 ਅਗਸਤ, 2022 –
ਅੱਜ ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਵੱਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਤਿਰੰਗਾ ਯਾਤਰਾ ਹਾਲਗੇਟ ਤੋਂ ਲੈ ਕੇ ਸ਼ਹੀਦਾਂ ਦੀ ਧਰਤੀ ਜਲਿਆਂਵਾਲਾ ਬਾਗ ਤੱਕ ਕੱਢੀ ਗਈ। ਇਸ ਰੈਲੀ ਵਿੱਚ ਠਾਠਾਂ ਮਾਰਦਾ ਇਕੱਠ ਹਾਜਰ ਸੀ। ਰੈਲੀ ਦੀ ਅਗਾਵਈ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਇਹ ਤਿਰੰਗਾ ਸਾਨੂੰ ਸ਼ਹੀਦਾਂ ਦੀ ਬਦੌਲਤ ਹੀ ਮਿਲਿਆ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਇਸ ਨੂੰ ਸਭ ਤੋਂ ਉਚਾ ਰੱਖੀਏ ਅਤੇ ਆਪਣੀ ਆਜਾਦੀ ਨੂੰ ਸੰਭਾਲ ਕੇ ਰੱਖੀਏ।

ਤਿਰੰਗਾ ਯਾਤਰਾ ਦੀ ਅਗਵਾਈ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੀ ਆਜਾਦੀ ਦੀ ਲੜਾਈ ਵਿੱਚ ਸਭ ਤੋਂ ਅੱਗੇ ਹੋ ਕੇ ਮੋਹਰੀ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਇਹ ਤਿਰੰਗਾ ਸਾਡੀ ਸ਼ਾਨ ਦਾ ਪ੍ਰਤੀਕ ਹੈ ਅਤੇ ਇਸ ਨੂੰ ਹਾਸਲ ਕਰਨ ਲਈ ਅਸੀਂ ਕਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਇਸ ਤਿਰੰਗਾ ਯਾਤਰਾ ਦਾ ਮਕਸਦ ਲੋਕਾਂ ਨੂੰ ਆਪਣੀ ਆਜ਼ਾਦੀ, ਤਿਰੰਗੇ ਦੀ ਸ਼ਾਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਆਜ਼ਾਦੀ 75ਵਾਂ ਵਰ੍ਹਾ ਬੜੀ ਖੁਸ਼ੀ ਨਾਲ ਮਨਾ ਰਿਹਾ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਅੱਜ ਦੀ ਤਿਰੰਗਾ ਯਾਤਰਾ ਜਲਿਆਂਵਾਲਾ ਬਾਗ ਵਿਖੇ ਸਮਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਉਹ ਸਥਾਨ ਹੈ ਜਿਥੇ ਆਜ਼ਾਦੀ ਦੀ ਲੜਾਈ ਨਵੀਂ ਸੇਧ ਮਿਲੀ ਅਤੇ ਸਮੂਹ ਭਾਰਤੀਆਂ ਨੇ ਆਜ਼ਾਦੀ ਦੀ ਲੜਾਈ ਨੂੰ ਅੱਗੇ ਤੋਰਿਆ। ਉਨ੍ਹਾਂ ਕਿਹਾ ਕਿ ਅਸੀਂ ਜਲਿਆਂਵਾਲਾ ਬਾਗ ਦੀ ਇਸ ਪਵਿੱਤਰ ਧਰਤੀ ਨੂੰ ਪ੍ਰਣਾਮ ਕਰਦੇ ਹਾਂ ਜਿਥੇ ਸਾਡੇ ਸ਼ਹੀਦਾ ਦਾ ਖੂਨ ਡੁੱਲਿਆ ਹੈ।

ਇਸ ਤਿਰੰਗਾ ਯਾਤਰਾ ਵਿੱਚ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਕਾਂਗਰਸ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਪੱਪੂ, ਸ੍ਰੀ ਵਿਕਾਸ ਸੋਨੀ, ਸ੍ਰੀ ਅਰੁਣ ਕੁਮਾਰ ਪੱਪਲ, ਸੁਰਿੰਦਰ ਕੁਮਾਰ ਛਿੰਦਾ, ਯੂਨਿਸ ਕੁਮਾਰ, ਮਹੇਸ਼ ਖੰਨਾ, ਗੁਰਦੇਵ ਸਿੰਘ ਦਾਰਾ, ਸ੍ਰੀ ਪਰਮਜੀਤ ਸਿੰਘ ਚੋਪੜਾ, ਅਕਸ਼ੇ ਸ਼ਰਮਾ, ਸ੍ਰੀ ਕਪਿਲ ਮਹਾਜਨ, ਸ੍ਰੀ ਇੰਦਰ ਖੰਨਾ, ਸੁਨੀਲ ਕੁਮਾਰ ਕਾਉਂਟੀ, ਸ੍ਰੀ ਸਰਬਜੀਤ ਲਾਟੀ, ਸ੍ਰੀਮਤੀ ਰਾਜਬੀਰ ਕੌਰ, ਤਾਹਿਰ ਸ਼ਾਹ, ਰਵੀਕਾਂਤ, ਵਿਵੇਕ ਸ਼ਰਮਾ, ਮੈਡਮ ਲੀਲਾ ਵੰਤੀ, ਰਮਨ ਤਲਵਾਰ, ਮਨਜੀਤ ਸਿੰਘ ਬੌਬੀ, ਗੌਰਵ ਭੱਲਾ, ਸ੍ਰੀ ਰਾਮਪਾਲ, ਰਾਜਵੀ ਛਾਬੜਾ, ਕਰਨਪੁਰੀ, ਸ੍ਰੀ ਵਿਸ਼ਾਲ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ, ਵਰਕਰ ਅਤੇ ਆਮ ਲੋਕ ਹਾਜਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...