Friday, May 3, 2024

ਵਾਹਿਗੁਰੂ

spot_img
spot_img

2 ਦਿਨ ਦੀ ਮੁਸ਼ੱਕਤ ਤੋਂ ਬਾਅਦ ਮਿਲੀ 5ਵੇ ਮਜ਼ਦੂਰ ਦੀ ਮ੍ਰਿਤਕ ਦੇਹ, ਰੂਪਨਗਰ ਵਿਖੇ ਇਮਾਰਤ ਡਿੱਗਣ ਸੰਬੰਧੀ ਬਚਾਅ ਓਪਰੇਸ਼ਨ ਹੋਇਆ ਪੂਰਾ

- Advertisement -

ਯੈੱਸ ਪੰਜਾਬ
ਰੂਪਨਗਰ, 20 ਅਪ੍ਰੈਲ, 2024

ਰੂਪਨਗਰ ਦੀ ਪ੍ਰੀਤ ਕਲੋਨੀ ਵਿਖੇ ਇਮਾਰਤ ਡਿੱਗਣ ਕਾਰਨ 5 ਮਜ਼ਦੂਰ ਦੱਬੇ ਗਏ ਸਨ ਜਿਸ ਉਪਰੰਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ. ਸ. ਗੁਲਨੀਤ ਸਿੰਘ ਖੁਰਾਨਾ ਦੀ ਅਗਵਾਈ ਹੇਠ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਈ.ਟੀ.ਬੀ.ਪੀ. ਦੀਆਂ ਟੀਮਾਂ ਵੱਲੋਂ ਮੌਕੇ ਉੱਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਸੀ ਜਿਸ ਦੌਰਾਨ 4 ਮਜ਼ਦੂਰਾਂ ਨੂੰ ਕੱਢ ਲਿਆ ਗਿਆ ਸੀ ਪਰ ਬਦਕਿਸਮਤੀ ਨਾਲ ਉਨ੍ਹਾਂ ਵਿਚੋਂ ਇੱਕ ਨੂੰ ਬਚਾਇਆ ਦਾ ਸਕਿਆ ਅਤੇ ਇੱਕ ਅਭਿਸ਼ੇਕ ਨਾਂ ਦੇ ਮਜ਼ਦੂਰ ਨੂੰ 2 ਦਿਨ ਦੇ ਅਣਥੱਕ ਮਿਹਨਤ ਨਾਲ ਲੱਭਿਆ ਜਾ ਰਿਹਾ ਸੀ ਜਿਸ ਨੂੰ ਡਿਟੇਕਸ਼ਨ ਡਾਗ ਦੀ ਮੱਦਦ ਨਾਲ ਅੱਜ ਲੱਭ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੱਸਿਆ ਕਿ ਦੁਰਘਟਨਾ ਹੋਣ ਤੋਂ ਤੁਰੰਤ ਬਾਅਦ ਹੀ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਈ.ਟੀ.ਬੀ.ਪੀ. ਦੀਆਂ ਟੀਮਾਂ ਵੱਲੋਂ ਬਚਾਅ ਮੁਹਿੰਮ ਸ਼ੁਰੂ ਕਰ ਦਿੱਤਾ ਗਿਆ ਸੀ, ਤਕਨੀਕੀ ਸਲਾਹਕਾਰਾਂ ਦੀ ਸਲਾਹ ਨਾਲ ਪੜਾਅ ਵਾਰ ਮਜ਼ਦੂਰਾਂ ਨੂੰ ਕੱਢਿਆ ਗਿਆ ਅਤੇ 2 ਮਰੀਜ਼ ਨੂੰ ਜਿਉਂਦੇ ਬਾਹਰ ਕੱਢਿਆ ਗਿਆ ਹੈ ਜਿਨ੍ਹਾਂ ਨੂੰ ਐਮਰਜੈਂਸੀ ਸੇਵਾਵਾਂ ਦੇ ਕੇ ਪੀ ਜੀ ਆਈ ਚੰਡੀਗੜ੍ਹ ਭੇਜਿਆ ਗਿਆ ਸੀ ਉਨ੍ਹਾਂ ਵਿਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ ਸੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਉਸ ਸਮੇ ਵਾਪਰੀ ਜਦੋਂ ਘਰ ਦੀਆਂ ਕੰਧਾਂ ਦੇ ਉੱਤੇ ਪੁਰਾਣੇ ਲੈਂਟਰ ਨੂੰ ਜੈਕ ਰਾਹੀਂ ਚੱਕ ਕੇ ਉੱਚਾ ਕੀਤਾ ਜਾ ਰਿਹਾ ਸੀ ਅਤੇ ਅਚਾਨਕ ਇਹ ਪੁਰਾਣੀ ਇਮਾਰਤ ਢਹਿ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਕਸਪ੍ਰਰਟ ਤੇ ਤਕਨੀਕੀ ਸਲਾਹਕਾਰਾਂ ਦੀ ਕਮੇਟੀ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਸ ਦੀ ਰਿਪੋਰਟ ਜਲਦ ਹੀ ਆ ਜਾਵੇਗੀ ਜਿਸ ਤੋਂ ਬਾਅਦ ਹੀ ਦੁਰਘਟਨਾ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਉਨ੍ਹਾਂ ਕਿਹਾ ਕਿ ਹੁਣ ਤੱਕ ਦੀ ਹੋਈ ਤਕਨੀਕੀ ਜਾਂਚ ਦੀ ਜਾਣਕਾਰੀ ਅਨੁਸਾਰ ਇਹ ਪਤਾ ਲੱਗਿਆ ਹੈ ਕਿ ਇਹ ਇਮਾਰਤ ਕਾਫੀ ਪੁਰਾਣੀ ਸੀ ਅਤੇ ਇਮਾਰਤ ਦਾ ਲੈਂਟਰ ਚੁੱਕਣਾ ਸਹੀ ਨਹੀਂ ਸੀ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਸਾਰੇ ਬਚਾਅ ਕਾਰਜ ਨੂੰ ਬਿਨ੍ਹਾਂ ਕਿਸੇ ਜੇ.ਸੀ.ਬੀ. ਤੇ ਹੋਰ ਵੱਡੀ ਮਸ਼ੀਨਰੀ ਦੀ ਮੱਦਦ ਨਾਲ ਕੀਤਾ ਗਿਆ ਕਿਉਂ ਕਿ ਇਸ ਦੇ ਨਾਲ ਹੀ ਤੰਗ ਗਲੀਆਂ ਅਤੇ ਲੋਕਾਂ ਦੀਆਂ ਰਿਹਾਇਸ਼ੀ ਇਮਾਰਤਾਂ ਸਨ। ਕਿਸੇ ਵੀ ਤਰ੍ਹਾਂ ਦੇ ਖਤਰੇ ਤੋਂ ਬੱਚਦੇ ਹੋਏ ਇਹ ਓਪਰੇਸ਼ਨ ਐਨ.ਡੀ.ਆਰ.ਐਫ ਤੇ ਐਸ.ਡੀ.ਆਰ.ਐਫ ਦੀਆਂ ਟੀਮਾਂ ਵਲੋਂ ਧਿਆਨਪੂਰਵਕ ਹੱਥੀ ਅੰਜ਼ਾਮ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਬਚਾਅ ਓਪਰੇਸ਼ਨ ਵਿਚ ਐਨ.ਡੀ.ਆਰ.ਐਫ ਦੀਆਂ 3 ਟੀਮਾਂ ਨਾਲਾਗੜ੍ਹ ਟੀਮ, ਲਾਡੋਵਾਲ (ਲੁਧਿਆਣਾ ਟੀਮ) ਅਤੇ ਬਠਿੰਡਾ ਦੀਆਂ ਟੀਮਾਂ ਨੇ ਅਸਿਸਟੈਂਟ ਕਮਾਂਡਰ ਸ਼੍ਰੀ ਦਵਿੰਦਰ ਪ੍ਰਕਾਸ਼ ਦੀ ਅਗਵਾਈ ਵਿਚ ਕੰਮ ਕੀਤਾ। ਇਸ ਵਿਚ 5 ਸਬ ਇੰਸਪੈਕਟਰ ਅਤੇ 90 ਰੇਸਕਿਊ ਕਰਮੀ ਸ਼ਾਮਿਲ ਸਨ। ਇਸ ਓਪਰੇਸ਼ਨ ਨੂੰ ਲਗਭਗ 44 ਘੰਟੇ ਲਗਾਤਾਰ ਚਲਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਇਮਾਰਤ ਦੀ ਮੁਰੰਮਤ ਤੇ ਨਵਾਂ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਉਸ ਦਾ ਨਕਸ਼ਾ ਅਤੇ ਕੰਮ ਸ਼ੁਰੂ ਕਰਨ ਦੀ ਪ੍ਰਵਾਨਗੀ ਨਗਰ ਕੌਂਸਿਲ ਤੋਂ ਲਾਜ਼ਮੀ ਲਈ ਜਾਵੇ ਅਤੇ ਜਿਸ ਠੇਕੇਦਾਰ ਤੋਂ ਕੰਮ ਕਰਵਾਉਣਾ ਹੋਵੇ ਉਸ ਦਾ ਰਜਿਸਟ੍ਰੇਸ਼ਨ ਤੇ ਮਜ਼ਦੂਰਾਂ ਦਾ ਰਜਿਸਟ੍ਰੇਸ਼ਨ ਜ਼ਰੂਰ ਚੈੱਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਜਿਹੀ ਦੁਰਘਟਨਾ ਤੋਂ ਬਚਿਆ ਜਾ ਸਕੇ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...