Sunday, April 14, 2024

ਵਾਹਿਗੁਰੂ

spot_img
spot_img

ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਲਈ ਬਣਾਉਣ ਵਾਸਤੇ ਸੰਸਥਾਵਾਂ ਸਿਰ ਜੋੜਨ: ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਫਰਵਰੀ, 2024

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਬੀਤੀ ਸ਼ਾਮ ਹੋਰ ਪ੍ਰਮੁੱਖ ਲੇਖਕਾਂ , ਯੂਨੀਵਰਸਿਟੀਆਂ ਦੇ ਸੀਨੀਅਰ ਅਧਿਆਪਕਾਂ ਤੇ ਸਾਹਿੱਤ ਪ੍ਰੇਮੀਆਂ ਸਮੇਤ  ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਸ਼੍ਰੀ ਭੈਣੀ ਸਾਹਿਬ (ਲੁਧਿਆਣਾ)ਵਿਖੇ ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਉਦੈ ਸਿੰਘ ਜੀ ਨਾਲ ਮੁਲਾਕਾਤ ਕੀਤੀ।

ਪੰਜਾਬੀ ਭਾਸ਼ਾ ਦੇ ਵਿਕਾਸ,ਪਸਾਰ ਅਤੇ ਪ੍ਰਚਾਰ ਸੰਬੰਧੀ ਚਰਚਾ ਕਰਦਿਆਂ ਸਤਿਗੁਰੂ ਉਦੈ ਸਿੰਘ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਸਾਹਿਤ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।

ਨੌਜਵਾਨ ਪੀੜ੍ਹੀ ਨੂੰ ਵਿਰਾਸਤ ਤੇ ਗੁਰਮੁਖ ਸੱਭਿਆਚਾਰ ਨਾਲ ਜੋੜਨ ਤੇ ਤੋਰਨ ਦੀ ਲੋੜ ਹੈ। ਅੱਜ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੇ ਸੰਦੇਸ਼ ਦੇ ਪਸਾਰੇ ਲਈ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਪੜ੍ਹਦੇ ਬੱਚੇ ਬੱਚੀਆਂ ਨੂੰ ਵੱਖ ਵੱਖ ਮੁਕਾਬਲਿਆਂ ਰਾਹੀਂ ਮਾਂ ਬੋਲੀ ਸਨਮਾਨ ਕਾਫ਼ਲੇ ਦੇ ਮੇਹਰੀ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਨਾਮਧਾਰੀ ਦਰਬਾਰ ਵੱਲੋਂ ਇਸ ਸ਼ੁਭ ਕਾਰਜ ਲਈ ਤਕਨੀਕੀ, ਆਰਥਿਕ ਤੇ ਭਾਈਚਾਰਕ ਸਹਿਯੋਗ ਦਿੱਤਾ ਜਾਵੇਗਾ।

ਡਾ. ਦੀਪਕ ਮਨਮੋਹਨ ਸਿੰਘ ਨੇ ਸੁਝਾਅ ਦਿੱਤਾ ਕਿ ਵਿਸ਼ਵ ਪੰਜਾਬੀ ਕਾਨਫਰੰਸਾਂ  ਨੂੰ ਮੁੱਢਲੇ ਦੌਰ ਤੋਂ ਹੀ ਸਰਪ੍ਰਸਤੀ ਦਿੱਤੀ ਹੈ ਅਤੇ ਬੈਂਕਾਕ ਕਾਨਫਰੰਸ ਦੀ ਤਾਂ ਮੇਜ਼ਬਾਨੀ ਹੀ ਨਾਮਧਾਰੀ ਸੰਗਤ ਨੇ ਕੀਤੀ ਸੀ, ਹੁਣ ਇਸ ਨੂੰ ਨਵਿਆਉਣ ਦੀ ਲੋੜ ਹੈ।

ਮੁਲਾਕਾਤ ਮੌਕੇ ਪੰਜਾਬੀ ਸਾਹਿਤ ਅਕਾਡਮੀ ਦੇ ਸਾਥਕਾ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ, ਡਾ. ਸੁਖਦੇਵ ਸਿੰਘ ਸਿਰਸਾ,ਡਾ. ਸਰਬਜੀਤ ਸਿੰਘ ਪ੍ਰੋਫੈਸਰ ਪੰਜਾਬੀ ,ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਡਾ. ਸ਼ਿੰਦਰਪਾਲ ਸਿੰਘ, ਡਾ. ਗੁਲਜ਼ਾਰ ਪੰਧੇਰ ਸੰਪਾਦਕ ਸਮਕਾਲੀ ਨਜ਼ਰੀਆ,ਡਾ. ਸਰਬਜੀਤ ਕੌਰ ਸੋਹਲ ਪ੍ਰਧਾਨ ਪੰਜਾਬ ਸਾਹਿੱਤ ਅਕਾਡਮੀ ਚੰਡੀਗੜ੍ਹ, ਪ੍ਰੋ. ਸੁਰਜੀਤ ਜੱਜ ਪ੍ਰਧਾਨ ਪ੍ਰਗਤੀਸ਼ੀਲ ਲੇਖਕ ਸੰਘ,ਅਮਰੀਕਾ ਤੋਂ ਆਏ ਆਪਣੀ ਆਵਾਜ਼ ਦੇ ਮੁੱਖ ਸੰਪਾਦਕ ਤੇ ਲੋਕ ਮੰਚ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਤੇ ਪਰਵਾਸੀ ਕਵੀ ਰਵਿੰਦਰ ਸਹਿਰਾਅ ਅਮਰੀਕਾ, ਡਾ. ਸਵੈਰਾਜ ਸੰਧੂ, ਡਾ. ਨਿਰਮਲ ਸਿੰਘ ਬਾਸੀ, ਦਰਸ਼ਨ ਸਿੰਘ ਮੱਕੜ ਸਾਬਕਾ ਨਿਊਜ ਐਡੀਟਰ ਅਜੀਤ ਤੇ ਵਰਤਮਾਨ ਮੁਖੀ ਲੁਧਿਆਣਾ ਟਾਈਮਜ਼ ਚੈਨਲ,ਜਗਦੀਸ਼ਪਾਲ ਸਿੰਘ ਗਰੇਵਾਲ ਸਰਪੰਚ ਪਿੰਡ ਦਾਦ,ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਤੇ ਤ੍ਰੈਮਾਸਿਕ ਪੱਤਰ ਹੁਣ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ,ਜਗਤਾਰ ਸੇਖਾ,ਫਿਲਮਸਾਜ਼ ਇੰਦਰਜੀਤ ਦੇਵਗੁਣ,ਸੰਜੀਵਨ ਸਿੰਘ ਪ੍ਰਧਾਨ ਇਪਟਾ ਪੰਜਾਬ, ਰੰਜੀਵਨ ਸਿੰਘ ਐਡਵੋਕੇਟ, ਡਾ. ਦੀਪਕ ਮਨਮੋਹਨ ਸਿੰਘ, ਬਲਕਾਰ ਸਿੰਘ, ਕਮਲ ਦੋਸਾਂਝ ਸੰਪਾਦਕ ਤ੍ਰੈਮਾਸਿਕ ਹੁਣ, ਪੰਜਾਬੀ ਕਵੀ ਹਰਵਿੰਦਰ ਗੁਲਾਬਾਸੀ, ਗੁਰਭੇਜ ਸਿੰਘ ਗੋਰਾਇਆ, ਜਗਤਾਰ ਸੇਖਾ, ਗੁਰਸੇਵਕ ਸਿੰਘ ਢਿੱਲੋਂ ਅਤੇ ਹੋਰ ਸਾਹਿਤਕਾਰ ਸ਼ਾਮਿਲ ਸਨ।

ਇਸ ਮੌਕੇ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਨਾਮਧਾਰੀ ਦਰਬਾਰ ਨੂੰ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਭਰਪੂਰ ਯਤਨ ਕਰਨੇ ਚਾਹੀਦੇ ਹਨ ਕਿਉਂਕਿ ਸਤਿਗੁਰੂ ਰਾਮ ਸਿੰਘ ਜੀ ਨੇ ਆਪਣੇ ਹੁਕਮਨਾਮੇ ਵਿੱਚ ਗੁਰਮੁਖੀ ਅੱਖਰ ਪੜ੍ਹਨੇ ਤੇ ਪੜਾਵਣੇ ਤੇ ਪੰਜਾਬੀ ਦੀ ਪੜ੍ਹਾਈ ਉਤੇ ਜ਼ੋਰ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਸਾਡੀਆਂ ਸਾਰੀਆਂ ਸਾਹਿੱਤਕ, ਵਿਦਿਅਕ,ਸਭਿਆਚਾਰਕ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਸਭ ਵਖਰੇਵਿਆਂ ਨੂੰ ਪਾਸੇ ਰੱਖਦੇ ਹੋਏ ਇਸ ਮਾਂ ਬੋਲੀ ਵਿਕਾਸ ਯੱਗ ਵਿੱਚ ਰਲ ਕੇ ਹਿੱਸਾ ਪਾਉਣਾ ਚਾਹੀਦਾ ਹੈ।

ਡਾ. ਦੀਪਕ ਮਨਮੋਹਨ ਸਿੰਘ,ਸੁਰਿੰਦਰ ਸਿੰਘ ਸੁੱਨੜ, ਹਰਵਿੰਦਰ ਚੰਡੀਗੜ੍ਹ,ਡਾ. ਸ਼ਿੰਦਰਪਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਸੁਸ਼ੀਲ ਦੋਸਾਂਝ,ਡਾ. ਸੁਖਦੇਵ ਸਿੰਘ ਤੇ ਡਾ. ਸਰਬਜੀਤ ਸਿੰਘ ਨੇ ਵੀ ਪੰਜਾਬੀ ਭਾਸ਼ਾ ਵਿਕਾਸ ਲਈ ਇਸ ਮੌਕੇ ਨਿੱਗਰ ਸੁਝਾਅ ਦਿੱਤੇ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...