Tuesday, May 21, 2024

ਵਾਹਿਗੁਰੂ

spot_img
spot_img

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਅਪ੍ਰੈਲ, 2024

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।

ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਲਈ ਲੋੜੀਂਦੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾਵੇ।

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਇ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 100.58 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 95.83 ਲੱਖ ਮੀਟਰਿਕ ਟਨ ਦੀ ਖਰੀਦੀ ਹੋ ਚੁੱਕੀ ਹੈ ਜੋ ਕਿ 95 ਫੀਸਦੀ ਤੋਂ ਵੱਧ ਬਣਦੀ ਹੈ। ਦੱਸਣਯੋਗ ਹੈ ਕਿ ਇਸ ਸਾਲ 132 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚਾਣ ਦਾ ਅਨੁਮਾਨ ਭਾਵ 75 ਫੀਸਦੀ ਫਸਲ ਦੀ ਆਮਦ ਹੋ ਚੁੱਕੀ ਹੈ।

ਸ੍ਰੀ ਵਰਮਾ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਕਣਕ ਖਰੀਦ ਦਾ ਭੁਗਤਾਨ ਕਰਨ ਦੇ ਨਿਯਮਾਂ ਤਹਿਤ ਹੁਣ ਤੱਕ 100 ਫੀਸਦੀ ਭੁਗਤਾਨ ਕਰ ਦਿੱਤਾ ਗਿਆ ਹੈ ਅਤੇ 17340.40 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਲਈ ਅੱਜ 27 ਸਪੈਸ਼ਲ ਰੇਲਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਪੰਜਾਬ ਵੇਅਰ ਹਾਊਸ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੇ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ.ਐਨ.ਸ੍ਰੀਨਿਵਾਸਨ ਤੇ ਮਾਰਕਫੈਡ ਦੇ ਏ.ਐਮ.ਡੀ. ਸੰਦੀਪ ਸਿੰਘ ਗੜ੍ਹਾ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...