Sunday, January 12, 2025
spot_img
spot_img
spot_img
spot_img

ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ: ਦੀਪਸ਼ਿਖਾ ਸ਼ਰਮਾ DC ਫਿਰੋਜ਼ਪੁਰ

ਯੈੱਸ ਪੰਜਾਬ
ਫਿਰੋਜ਼ਪੁਰ, ਸਤੰਬਰ 28, 2024:

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਅੱਜ 27 ਸਤੰਬਰ 2024 ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 4 ਅਕਤੂਬਰ 2024 ਤੱਕ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਭਰੇ ਜਾ ਸਕਣਗੇ ਪ੍ਰੰਤੂ 28 ਸਤੰਬਰ ਨੂੰ ਜਨਤਕ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਭਰੇ ਗਏ ਨਾਮਜ਼ਦਗੀ ਪੱਤਰਾਂ ਦੀ 05 ਅਕਤੂਬਰ ਨੂੰ ਪੜਤਾਲ ਹੋਵੇਗੀ। 07 ਅਕਤੂਬਰ ਸ਼ਾਮ 03 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ। ਪੋਲਿੰਗ ਦਾ ਸਮਾਂ ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਦੇ 835 ਪਿੰਡਾਂ ’ਚ ਕਰਵਾਈਆਂ ਜਾਣ ਵਾਲੀਆਂ ਪੰਚਾਇਤੀ ਚੋਣਾਂ ਦੇ ਦੌਰਾਨ ਲਗਭਗ 4687 ਪੰਚ ਅਤੇ 835 ਸਰਪੰਚਾਂ ਦੀ ਚੋਣ ਕੀਤੀ ਜਾਵੇਗੀ।

ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਲਈ 940 ਪੋਲਿੰਗ ਬੂਥਾਂ ’ਤੇ ਕੁੱਲ 5,07,779 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ, ਜਿੰਨਾਂ ’ਚ 2,67,442 ਮਰਦ ਵੋਟਰ, 2,40,337 ਔਰਤ ਵੋਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ