Friday, April 19, 2024

ਵਾਹਿਗੁਰੂ

spot_img
spot_img

ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ: ਜੀ.ਕੇ. ਨੇ ਸਰਾਵਾਂ ਤੋਂ ਜੀ.ਐਸ.ਟੀ. ਹਟਾਉਣ ਦੀ ਵੀ ਰੱਖੀ ਮੰਗ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 2 ਅਗਸਤ, 2022:
ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਸਰਾਵਾਂ ਉਤੇ ਜੀ.ਐਸ.ਟੀ. ਲਗਾਉਣਾ ਮੁਗਲਾਂ ਵੱਲੋਂ ਜਜੀ਼ਆ ਲਗਾਉਣ ਬਰਾਬਰ ਹੈ।

ਇਸ ਦੇ ਨਾਲ ਹੀ ਜੀਕੇ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜੱਥੇਬੰਦੀਆਂ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੀਤੇ ਐਤਵਾਰ ਤੋਂ ਲਗਾਏ ਗਏ ਪੱਕੇ ਮੋਰਚੇ ਨੂੰ ਦਿੱਲੀ ਕਮੇਟੀ ਵੱਲੋਂ ਸਹਿਯੋਗ ਨਹੀਂ ਦੇਣ ਦੀ ਆਈਆਂ ਖਬਰਾਂ ਬਾਰੇ ਬੋਲਦਿਆਂ ਸਵਾਲ ਕੀਤਾ ਕਿ ਦਿੱਲੀ ਕਮੇਟੀ ਪ੍ਰਬੰਧਕਾਂ ਨੂੰ ਕੌਣ ਅਜਿਹੀ ਸਲਾਹਾਂ ਦੇ ਰਿਹਾ ਹੈ ?

ਕੀ ਇਹ ਸਰਕਾਰਾਂ ਤੋਂ ਇਨ੍ਹਾਂ ਡਰਦੇ ਹਨ ?ਜੀਕੇ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ ਮਸ਼ਵਰਾ ਕਰਕੇ ਆਪ ਜੀ ਨੂੰ ਤੁਰੰਤ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਪੁਨਰਗਠਨ ਕਰਨਾ ਚਾਹੀਦਾ ਹੈ।

ਕਿਉਂਕਿ ਇਸ ਕਮੇਟੀ ਵਿੱਚ ਸ਼ਾਮਲ ਕੁਝ ਲੋਕ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਸਮਰਥਨ ਦੇਣ ਦੀ ਥਾਂ ਉਸ ਨੂੰ ਤਾਰਪੀਡੋ ਕਰਨ ਦੇ ਏਜੰਡੇ ਉਤੇ ਚਲ ਰਹੇ ਹਨ। ਜੀਕੇ ਨੇ ਕਿਹਾ ਕਿ ਮੇਰੇ ਦਿੱਲੀ ਕਮੇਟੀ ਪ੍ਰਧਾਨ ਰਹਿੰਦੇ ਸਮੇਂ ਕਿਸੇ ਵੀ ਧਰਮ ਜਾਂ ਵਿਚਾਰਧਾਰਾ ਦੇ ਲੋਕਾਂ ਨੂੰ ਅਸੀਂ ਲੰਗਰ ਦੇਣ ਵਿੱਚ ਵਿਤਕਰਾ ਨਹੀਂ ਕੀਤਾ ਸੀ।

ਚਾਹੇ ਉਹ ਅੰਨਾਂ ਅੰਦੋਲਨ ਹੋਏ, ਕਿਸਾਨ ਜਥੇਬੰਦੀਆਂ ਜਾਂ ਸਾਬਕਾ ਫੌਜੀਆਂ ਦੇ ਧਰਨੇ ਹੋਣ ਜਾਂ ਸਿਆਸੀ ਪਾਰਟੀਆਂ ਦੇ ਪ੍ਰਦਰਸ਼ਨ ਹੋਣ, ਅਸੀਂ ਜੰਤਰ ਮੰਤਰ ਤੋਂ ਲੈਕੇ ਰਾਮਲੀਲਾ ਮੈਦਾਨ ਸਣੇ ਕੁਦਰਤੀ ਕਰੋਪੀਆਂ ਵੇਲੇ ਹਰ ਇਨਸਾਨ ਨੂੰ ਲੰਗਰ ਛਕਾਉਣ ਦਾ ਜਤਨ ਕੀਤਾ ਸੀ। ਪਰ ਮੌਜੂਦਾ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਸਿੰਘਾਂ ਨੂੰ ਲੰਗਰ ਆਦਿਕ ਦੇਣ ਤੋਂ ਭਗੌੜੀ ਸਾਬਤ ਹੋਈ ਹੈ।

ਜੀਕੇ ਨੇ ਕਿਹਾ ਕਿ ਸਰਾਵਾਂ ਉਤੇ ਜੀ.ਐਸ.ਟੀ. ਲਗਾਉਣਾ ਗਲਤ ਫੈਸਲਾ ਹੈ। ਸਾਨੂੰ ਇਹ ਵੀ ਪਤਾ ਚਲਿਆ ਹੈ ਕਿ ਇਹ ਸਿਰਫ ਗੁਰਦੁਆਰਿਆਂ ਦੀ ਸਰਾਵਾਂ ਉਤੇ ਹੀ ਲਗਿਆ ਹੈ। ਜਦਕਿ ਗੁਰਦੁਆਰਾ ਸਰਾਵਾਂ ਕੋਈ ਕਮਾਈ ਕਰਨ ਦੇ ਅਦਾਰੇ ਨਹੀਂ ਹਨ। ਇਹ ਯਾਤਰੀਆਂ ਪਾਸੋਂ ਇਨ੍ਹਾਂ ਸਹੂਲਤਾਂ ਬਦਲੇ ਸਿਰਫ ਰਖਰਖਾਵ ਦਾ ਖਰਚ ਲੈਣ ਦਾ ਮਾਧਿਅਮ ਹਨ।

ਇਸ ਲਈ ਸਰਕਾਰ ਵੱਲੋਂ ਸਰਾਵਾਂ ਨੂੰ ਵਪਾਰਕ ਅਦਾਰਿਆਂ ਵਜੋਂ ਸਮਝਣਾ ਗਲਤ ਹੈ। ਸਰਦਾਰ ਨੂੰ ਆਪਣੇ ਇਸ ਗਲਤ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਇਸ ਮੌਕੇ ਜਾਗੋ ਪਾਰਟੀ ਦੇ ਸਕੱਤਰ ਜਨਰਲ ਡਾਕਟਰ ਪਰਮਿੰਦਰ ਪਾਲ ਸਿੰਘ, ਦਿੱਲੀ ਕਮੇਟੀ ਮੈਂਬਰ ਸਤਨਾਮ ਸਿੰਘ ਅਤੇ ਆਗੂ ਜਤਿੰਦਰ ਸਿੰਘ ਬੋਬੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...