ਯੈੱਸ ਪੰਜਾਬ
ਜਲੰਧਰ/ਚੰਡੀਗੜ੍ਹ, 17 ਅਪ੍ਰੈਲ, 2025
ਆਮ ਆਦਮੀ ਪਾਰਟੀ (AAP) Punjab ਦੇ ਸੀਨੀਅਰ ਆਗੂ ਅਤੇ ਬੁਲਾਰੇ Pawan Kumar Tinu ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ ਕਈ ਗੰਭੀਰ ਸਵਾਲ ਉਠਾਏ ਹਨ।
ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ Partap Bajwa ਦੇ 50 ਗ੍ਰਨੇਡ Punjab ਆਉਣ ਦੇ ਦਾਅਵੇ ਦਾ ਸਮਰਥਨ ਕਰਨ ‘ਤੇ ਪਵਨ ਟੀਨੂੰ ਨੇ ਕਿਹਾ ਕਿ ਗੁਰਪਤਵੰਤ ਪੰਨੂ, ਜਿਸ ਨੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਬੁੱਤਾਂ ਤੋੜਨ ਦੀ ਧਮਕੀ ਦਿੱਤੀ ਸੀ ਅਤੇ ਉਨ੍ਹਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ, ਨੇ ਹੁਣ ਬਾਜਵਾ ਦੇ ਇਸ ਬਿਆਨ ਦਾ ਸਮਰਥਨ ਕੀਤਾ ਹੈ। ਇਹ ਬਹੁਤ ਗੰਭੀਰ ਸ਼ੰਕੇ ਪੈਦਾ ਕਰਦਾ ਹੈ। ਇਸ ਲਈ, ਕਾਂਗਰਸ ਪਾਰਟੀ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਟੀਨੂੰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਅੰਬੇਡਕਰ ਵਿਰੋਧੀ ਰਹੀ ਹੈ। ਜਦੋਂ ਅੰਬੇਡਕਰ ਜ਼ਿੰਦਾ ਸਨ, ਉਦੋਂ ਵੀ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਬਹੁਤ ਵਿਰੋਧ ਕੀਤਾ ਸੀ ਅਤੇ ਹੁਣ ਵੀ ਉਹ ਇਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਨੂੰ ਸਪੱਸ਼ਟ ਕਰਨਾ ਪਵੇਗਾ ਕਿ ਉਹ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਲ ਖੜ੍ਹੀ ਹੈ ਜਾਂ ਉਸ ਵਿਅਕਤੀ, ਗੁਰਪਤਵੰਤ ਪੰਨੂ, ਦੇ ਨਾਲ ਜਿਸ ਨੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਜੇਕਰ ਉਹ ਅੰਬੇਡਕਰ ਦੇ ਨਾਲ ਹੈ ਤਾਂ ਕਾਂਗਰਸ ਦੇ ਉੱਚ ਆਗੂਆਂ ਨੂੰ ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।