Monday, May 20, 2024

ਵਾਹਿਗੁਰੂ

spot_img
spot_img

Pardeep Dhall ਪੰਜਾਬ ਮੀਡੀਅਮ ਇੰਡਸਟ੍ਰੀਅਲ ਵਿਕਾਸ ਬੋਰਡ ਦੇ Director ਨਿਯੁਕਤ

- Advertisement -

ਰਾਜਕੁਮਾਰ ਸ਼ਰਮਾ
ਲੁਧਿਆਣਾ, 6 ਮਾਰਚ, 2021 –
ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸ੍ਰੀ ਪ੍ਰਦੀਪ ਢੱਲ (ਸਮਾਜ ਸੇਵਕ) ਨੂੰ ‘ਪੰਜਾਬ ਮੀਡੀਅਮ ਇੰਡਸਟ੍ਰੀਅਲ ਵਿਕਾਸ ਬੋਰਡ’ ਦੇ ਡਾਇਰੈਕਟਰ ਦਾ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸ੍ਰੀ ਢੱਲ ਪਿਛਲੇ ਲੰਬੇ ਸਮੇਂ ਤੋਂ ਇਮਾਨਦਾਰੀ ਅਤੇ ਲਗਨ ਨਾਲ ਸਮਾਜ ਦੇ ਕਾਰਜ਼ਾਂ, ਜਿਵੇਂ ਕਿ ਭਰੂਣ ਹੱਤਿਆ ਨੂੰ ਰੋਕਣਾ, ਲੋੜਵੰਦ ਲੋਕਾਂ ਨੂੰ ਸਿੱਖਿਆ ਅਤੇ ਸਿਹਤ ਸਹੂਲਤਾਂ, ਕੋਰੋਨਾ ਮਹਾਂਮਾਰੀ ਦੌਰਾਨ ਰਾਸ਼ਨ ਮੁਹੱਈਆ ਕਰਵਾਉਣਾ ਆਦਿ ਵਰਗੇ ਸ਼ਲਾਘਾਯੋਗ ਕੰਮ ਕਰਦੇ ਆ ਰਹੇ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਪ੍ਰਦੀਪ ਢੱਲ ਨੂੰ ਸਮਾਜ ਸੇਵਾ ਵਜੋਂ ਸੂਬਾ ਸਰਕਾਰ ਵੱਲੋਂਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਸਿੱਧਵਾਂ ਨਹਿਰ ਦੀ ਸਫਾਈ ਅਤੇ ਵਾਟਰ ਫ੍ਰੰਟ ਬਣਾਉਣ ਲਈ ਵੀ ਉਹ ਸੁਰੂ ਤੋਂ ਯਤਨਸ਼ੀਲ ਰਹੇ ਹਨ।

ਸ੍ਰੀ ਪ੍ਰਦੀਪ ਢੱਲ ਵੱਲੋਂ ਇਸ ਮੌਕੇ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀ ਸ੍ਰੀ ਆਸ਼ੂ ਜੀ ਦਾ ਤਹਿਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਉਨ੍ਹਾਂ ‘ਤੇ ਵਿਸ਼ਵਾਸ਼ ਪ੍ਰਗਟਾਉਂਦਿਆਂ ਇਸ ਮਹੱਤਵਪੂਰਣ ਅਹੁਦੇ ਨਾਲ ਨਿਵਾਜਿਆ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਪੂਰੀ ਲਗਨ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋ ਜਾਰੀ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਵਾਲੀਆਂ ਨੀਤੀਆਂ ਰਾਹੀਂ ਸਬੰਧਤ ਲੋਕਾਂ ਨੂੰ ਜਾਗਰੂਕ ਕਰਨਗੇ।

ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਉਪ-ਚੇਅਰਮੈਨ ਸ੍ਰੀ ਰਮੇਸ਼ ਜੋਸ਼ੀ, ਸ੍ਰੀਮਤੀ ਮਮਤਾ ਆਸ਼ੂ, ਸੀਨੀਅਰ ਕਾਂਗਰਸ ਆਗੂ ਸ.ਇਸ਼ਵਰਜੋਤ ਸਿੰਘ ਚੀਮਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਕੌਸਲਰ ਸ੍ਰੀ ਸੰਨੀ ਭੱਲਾ, ਪੰਕਜ ਕਾਕਾ, ਹਰੀ ਸਿੰਘ ਬਰਾੜ, ਭੁਪਿੰਦਰ ਸਿੰਘ ਬਸੰਤ, ਸੁਨੀਲ ਕੂਪਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...