Sunday, May 19, 2024

ਵਾਹਿਗੁਰੂ

spot_img
spot_img

ਅਮਰੀਕਾ ’ਚ ਹਾਦਸੇ ਦਾ ਸ਼ਿਕਾਰ ਹੋਏ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਮਾਪਿਆਂ ਤੇ ਇਲਾਕਾ ਵਾਸੀਆਂ ਨੇ ਕੀਤਾ ਤਰਨਜੀਤ ਸਿੰਘ ਸੰਧੂ ਦਾ ਧੰਨਵਾਦ

- Advertisement -

ਯੈੱਸ ਪੰਜਾਬ
ਇਬਰਾਹੀਮਪੁਰ/ਅਜਨਾਲਾ, 7 ਮਈ, 2024

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਵਿਚ ਹੁਨਰ, ਸਿੱਖਿਆ ਅਤੇ ਸਵੈ-ਰੁਜ਼ਗਾਰ ਦੀ ਅਜਿਹੀ ਪ੍ਰਣਾਲੀ ਸਥਾਪਿਤ ਕਰਾਂਗੇ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਲੋੜ ਹੀ ਨਾ ਪਵੇ ਜਾਂ ਫਿਰ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਉੱਥੇ ਰੁਜ਼ਗਾਰ ਪ੍ਰਾਪਤ ਕਰਨ ’ਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ 27 ਸਾਲਾ ਨੌਜਵਾਨ ਜੁਗਰਾਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਗ੍ਰਹਿ ਪਿੰਡ ਇਬਰਾਹਿਮਪੁਰ ਵਿਖੇ ਪਹੁੰਚੇ ਹੋਏ ਸਨ। ਉਨਾਂ ਨਾਲ ਹਲਕਾ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ, ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ, ਭੁਪਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ।

ਇਸ ਮੌਕੇ ਮ੍ਰਿਤਕ ਦੀ ਮਾਤਾ ਸ੍ਰੀਮਤੀ ਹਰਜੀਤ ਕੌਰ ਨੇ ਭਾਵਕ ਹੁੰਦਿਆਂ ਸੰਧੂ ਸਮੁੰਦਰੀ ਨੂੰ ਗਲੇ ਲੱਗੀ, ਜਿਸ ’ਤੇ ਸੰਧੂ ਨੇ ਉਨ੍ਹਾਂ ਨੂੰ ਹੌਸਲਾ ਦਿੱਤਾ। ਇਸ ਵਕਤ ਪਿਤਾ ਦਿਲਬਾਗ ਸਿੰਘ ਅਤੇ ਮਾਤਾ ਹਰਜੀਤ ਕੌਰ ਨੇ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ’ਚ ਕੀਤੀ ਗਈ ਮਦਦ ਲਈ ਸੰਧੂ ਸਮੁੰਦਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਇੰਨੀ ਵੱਡੀ ਮਦਦ ਕੋਈ ਹੋਰ ਨਹੀਂ ਸੀ ਕਰ ਸਕਦਾ। ਉਨ੍ਹਾਂ ਕਿਹਾ ਕਿ ਨਿਰਸਵਾਰਥ ਕਿਸੇ ਦੀ ਮਦਦ ਉਹੀ ਕਰ ਸਕਦਾ ਹੈ ਜਿਸ ਦੇ ਖ਼ੂਨ ’ਚ ਗ਼ੈਰਤ ਹੋਵੇ।

ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਭਾਵਕ ਹੁੰਦਿਆਂ ਕਿਹਾ ਕਿ ਜਿਹੜੀ ਮਦਦ ਸੰਧੂ ਸਮੁੰਦਰੀ ਨੇ ਸਾਡੀ ਕੀਤੀ, ਉਹ ਮਾਲੀ ਮਦਦ ਨਾਲੋਂ ਕਈ ਗੁਣਾ ਵੱਧ ਹੈ। ਸੰਧੂ ਦੇ ਯੋਗਦਾਨ ਤੋਂ ਬਿਨਾ ਸਾਡੇ ਵੀਰ ਦੀ ਦੇਹ ਅਸੀਂ ਨਹੀਂ ਸੀ ਲਿਆ ਸਕਦੇ। ਉਨ੍ਹਾਂ ਸ. ਤੇਜਾ ਸਿੰਘ ਸਮੁੰਦਰੀ ਦਾ ਵਾਰਸ ਹੋਣ ਦਾ ਫ਼ਰਜ਼ ਬਾਖ਼ੂਬੀ ਨਿਭਾਇਆ ਹੈ। ਇਹ ਮਦਦ ਕੋਈ ਹੋਰ ਨਹੀਂ ਸੀ ਕਰ ਸਕਦਾ।

ਉਨ੍ਹਾਂ ਕਿਹਾ ਕਿ ਅਸੀਂ ਭਰਾ ਨੂੰ ਕਾਰੋਬਾਰ ’ਚ ਸਥਾਪਿਤ ਕਰਨਾ ਚਾਹੁੰਦੇ ਸਾਂ, ਇਸੇ ਲਈ ਕਰਜ਼ਾ ਚੁੱਕ ਕੇ ਬੜੀ ਰੀਝ ਅਤੇ ਸ਼ੌਕ ਨਾਲ ਬਾਹਰ ਭੇਜਿਆ ਪਰ ਭਾਣਾ ਵਾਪਰ ਗਿਆ। ਇਥੇ ਹੀ ਮ੍ਰਿਤਕ ਦੇ ਚਾਚਾ ਸੁਖਬੀਰ ਸਿੰਘ ਨੇ ਕਿਹਾ ਕਿ ਸੰਧੂ ਸਮੁੰਦਰੀ ਨੇ ਪਾਰਟੀਬਾਜ਼ੀ ਤੇ ਧੜੇਬੰਦੀ ਤੋਂ ਉਪਰ ਉੱਠ ਕੇ ਇਨਸਾਨੀਅਤ ਦੇ ਤੌਰ ’ਤੇ ਸਾਡੀ ਮਦਦ ਕੀਤੀ ਹੈ। ਇਨ੍ਹਾਂ ਵਰਗਾ ਇਨਸਾਨ ਕੋਈ ਨਹੀਂ ਹੈ।

ਇਕ ਚੰਗਾ ਇਨਸਾਨ ਅੱਗੇ ਆਉਣਾ ਚਾਹੀਦਾ ਹੈ। ਸੱਚਾ ਇਕ ਬੰਦਾ ਖਲੋਤਾ ਹੀ ਬਹੁਤ ਹੈ, ਝੂਠੇ ਸੌ ਵੀ ਕਿਸੇ ਕੰਮ ਨਹੀਂ , ਸੱਚਾ ਅਤੇ ਝੂਠੇ ਦਾ ਕੋਈ ਮੁਕਾਬਲਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਧੂ ਸਮੁੰਦਰੀ ਨੇ ਨਿਰਸਵਾਰਥ ਵੱਡੀ ਸੇਵਾ ਕੀਤੀ ਹੈ, ਸਾਰਾ ਇਲਾਕਾ ਸੰਧੂ ਸਮੁੰਦਰੀ ਦੀ ਭੂਮਿਕਾ ਨੂੰ ਲੈ ਕੇ ਪ੍ਰਸੰਸਾ ਕਰਦਾ ਹੈ। ਸਾਰਾ ਇਲਾਕਾ ਤੁਹਾਡੇ ਨਾਲ ਹੈ। ਉਨ੍ਹਾਂ ਭਾਵਕ ਹੁੰਦਿਆਂ ਕਿਹਾ ਕਿ ਸੰਧੂ ਜਿੱਥੇ ਚੱਲੇਗਾ ਅਸੀਂ ਨੰਗੇ ਪੈਰੀਂ ਚੱਲਾਂਗੇ।

ਤਰਨਜੀਤ ਸਿੰਘ ਸੰਧੂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਅਤੇ ਪ੍ਰਵਾਸੀ ਭਾਈਚਾਰੇ ਦੇ ਸਹਿਯੋਗ ਨਾਲ ਉਹ ਆਪਣਾ ਫ਼ਰਜ਼ ਨਿਭਾ ਸਕਿਆ ਹਾਂ। ਇਸ ਕਾਰਜ ’ਚ ਕੋਈ ਰਾਜਨੀਤਕ ਸਰੋਕਾਰ ਨਹੀਂ ਹੈ। ਮੌਕੇ ’ਤੇ ਜੋ ਕਰ ਸਕਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਬਹੁਤ ਹੋ ਗਿਆ, ਸਾਡੇ ਰਾਜਨੀਤਿਕ ਆਗੂਆਂ ਨੂੰ ਹੁਣ ਲੋਕਾਂ ਬਾਰੇ ਸੋਚਣਾ ਹੋਵੇਗਾ। ਮਾਪਿਆਂ ਦੀ ਪ੍ਰੇਸ਼ਾਨੀ ਨੂੰ ਸਮਝਣਾ ਹੋਵੇਗਾ। ਉਨ੍ਹਾਂ ਕਿਹਾ ਕਿ ਯੂਥ ਬਾਹਰ ਜਾਂਦਾ ਹੈ ਤਾਂ ਮਾਪੇ ਬਹੁਤ ਪ੍ਰੇਸ਼ਾਨ ਹੁੰਦੇ ਹਨ।

ਸਾਨੂੰ ਇਥੇ ਹੀ ਵਿਦੇਸ਼ੀ ਐਜੂਕੇਸ਼ਨ ਸਿਸਟਮ ਨੂੰ ਲਾਗੂ ਕਰਨਾ ਹੋਵੇ। ਮੈਂ ਵਾਅਦਾ ਕਰਦਾ ਹਾਂ, ਤੁਹਾਡਾ ਸਾਥ ਚਾਹੀਦਾ ਹੈ, ਅਸੀਂ ਇਥੇ ਚੰਗੀ ਸਿੱਖਿਆ ਅਤੇ ਰੁਜ਼ਗਾਰ ਦਾ ਪ੍ਰਬੰਧ ਕਰੀਏ, ਜਿਸ ਨਾਲ ਨੌਜਵਾਨ ਬਾਹਰ ਜਾਣ ਬਾਰੇ ਸੋਚਣ ਨਾ। ਉਨ੍ਹਾਂ ਕਿਹਾ ਕਿ ਅਮਰੀਕਾ ਦਾ ਪ੍ਰਵਾਸੀ ਭਾਈਚਾਰਾ ਇਸ ਕਾਰਜ ’ਚ ਸਾਡੀ ਮਦਦ ਕਰਨ ਲਈ ਤਿਆਰ ਹਨ।

ਉਨ੍ਹਾਂ ਨੇ ਹਾਲ ਹੀ ਵਿਚ 830 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ, ਜਿਸ ਨਾਲ ਅੰਮ੍ਰਿਤਸਰ ਦੇ ਨੌਜਵਾਨ ਤੇ ਕੁੜੀਆਂ ਨੂੰ ਸਵੈ ਰੁਜ਼ਗਾਰ ਸਟਾਰਟਅੱਪ ਸ਼ੁਰੂ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ’ਚ ਅਸੀਂ ਮਦਦ ਕਰਾਂਗੇ ਤਾਂ ਕਿ ਪਰਿਵਾਰ ਸਿਰ ਚੜ੍ਹਿਆ ਕਰਜ਼ਾ ਉਹ ਉਤਾਰ ਸਕੇ। ਇਸ ਮੌਕੇ ਮ੍ਰਿਤਕ ਦੇ ਮਾਮਾ ਸੂਬੇਦਾਰ ਜਸਵਿੰਦਰ ਸਿੰਘ, ਬਲਦੇਵ ਸਿੰਘ ਅਤੇ ਇਲਾਕੇ ਦੇ ਮੁਹਤਬਰ ਲੋਕ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,119FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...