Tuesday, April 16, 2024

ਵਾਹਿਗੁਰੂ

spot_img
spot_img

Pargat Singh ਨੂੰ ‘ਧਮਕੀ’ ’ਚ Capt Sandeep Sandhu ਦੀ ਭੂਮਿਕਾ ਅਤੇ ਪਾਰਟੀ ਆਗੂਆਂ ਖਿਲਾਫ਼ Vigilance ਜਾਂਚ ਦੇ ਚਰਚਿਆਂ ਬਾਰੇ ਕੀ ਬੋਲੇ Jakhar?

- Advertisement -

ਯੈੱਸ ਪੰਜਾਬ
ਚੰਡੀਗੜ, 17 ਮਈ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਪਾਰਟੀ ਦੇ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਦੀ ਗੱਲ ਕੋਰੀ ਅਫਵਾਹ ਹੈ ਅਤੇ ਜਮੀਨੀ ਪੱਧਰ ਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ।

ਉਨਾਂ ਨੇ ਪਾਰਟੀ ਦੇ ਵਿਧਾਇਕ ਸ: ਪ੍ਰਗਟ ਸਿੰਘ ਨੂੰ ਨੌਜਵਾਨਾਂ ਦਾ ਆਦਰਸ਼ ਦੱਸਦਿਆਂ ਕਿਹਾ ਕਿ ਪਾਰਟੀ ਉਨਾਂ ਦਾ ਪੂਰਾ ਸਨਮਾਨ ਕਰਦੀ ਹੈ। ਉਨਾਂ ਨੇ ਕਿਹਾ ਕਿ ਇਸ ਸਮੇਂ ਪਾਰਟੀ ਦਾ ਮੁੱਖ ਏਂਜਡਾ ਲੋਕਾਂ ਨੂੰ ਕੋਵਿਡ ਤੋਂ ਬਚਾਉਣਾ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾ ਦਿਵਾਉਣਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਕਦੇ ਵੀ ਬਦਲੇ ਦੀ ਰਾਜਨੀਤੀ ਨਹੀਂ ਕਰਦੀ ਹੈ। ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਅਸੂਲ ਰਿਹਾ ਹੈ ਕਿ ਇਹ ਸੰਵਿਧਾਨਕ ਅਦਾਰਿਆਂ ਦਾ ਆਪਣੇ ਨਿੱਜੀ ਹਿੱਤਾਂ ਲਈ ਇਸਤੇਮਾਲ ਨਹੀਂ ਕਰਦੀ ਹੈ ਅਤੇ ਆਪਣੇ ਵਿਧਾਇਕ ਖਿਲਾਫ ਅਜਿਹਾ ਕਰਨ ਦਾ ਤਾਂ ਸੋਚਿਆ ਵੀ ਨਹੀਂ ਜਾ ਸਕਦਾ ਹੈ।

ਉਨਾਂ ਨੇ ਕਿਹਾ ਕਿ ਅਸਲ ਵਿਚ ਇੰਨਾਂ ਅਫਵਾਹਾਂ ਵਿਚ ਕੋਈ ਸੱਚਾਈ ਨਹੀਂ ਹੈ ਕਿਉਂਕਿ ਕੈਪਟਨ ਸੰਦੀਪ ਸੰਧੂ ਨੇ ਤਾਂ ਆਪ ਸਪੱਸ਼ਟ ਕਰ ਦਿੱਤਾ ਹੈ ਕਿ ਉਨਾਂ ਨੇ ਪ੍ਰਗਟ ਸਿੰਘ ਨੂੰ ਧਮਕੀ ਦੇਣ ਵਾਲਾ ਜਾਂ ਧਮਕੀ ਭਰਿਆ ਕੋਈ ਫੋਨ ਨਹੀਂ ਕੀਤਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਚ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਹਨ ਕਿ ਪਾਰਟੀ ਦੇ ਅਕਸ਼ ਨੂੰ ਢਾਹ ਲਗਾਉਣ ਵਾਲੀਆਂ ਅਜਿਹੀਆਂ ਕਾਰਵਾਈਆਂ ਦੀ ਜਾਂਚ ਹੋਵੇ। ਉਨਾਂ ਨੇ ਕਿਹਾ ਕਿ ਪਾਰਟੀ ਵਿਧਾਇਕ ਪ੍ਰਗਟ ਸਿੰਘ ਸੂਬੇ ਦੇ ਨੌਜਵਾਨਾਂ ਦੇ ਆਦਰਸ਼ ਹਨ ਅਤੇ ਉਨਾਂ ਦੀ ਇਮਾਨਦਾਰ ਛਵੀ ਤੇ ਕਿਸੇ ਨੂੰ ਸ਼ੱਕ ਨਹੀਂ ਹੈ ਅਤੇ ਪਾਰਟੀ ਆਪਣੇ ਸਾਰੇ ਵਿਧਾਇਕਾਂ ਦਾ ਪੂਰਾ ਸਤਿਕਾਰ ਕਰਦੀ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਪਾਰਟੀ ਇਸ ਸਮੇਂ ਕੋਵਿਡ ਸੰਕਟ ਵਿਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸਰਕਾਰ ਨਾਲ ਮਿਲ ਕੇ ਲੋਕਾਂ ਦੀ ਮਦਦ ਕਰਨਾ ਅਤੇ ਬੇਅਦਵੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਜਾਂਚ ਪੂਰੀ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਦੇ ਸਿੰਕਜੇ ਵਿਚ ਲਿਆਉਣਾ ਹੀ ਪਾਰਟੀ ਦਾ ਉਦੇਸ਼ ਹੈ।

ਉਨਾਂ ਨੇ ਕਿਹਾ ਕਿ ਇੰਨਾਂ ਦੋ ਮੁੱਦਿਆਂ ਤੋਂ ਭਟਕਾਉਣ ਲਈ ਹੀ ਇਸ ਤਰਾਂ ਦੀਆਂ ਅਫਵਾਹਾ ਫੈਲਾਈਆਂ ਜਾ ਰਹੀਆਂ ਹਨ ਪਰ ਆਗੂਆਂ ਖਿਲਾਫ ਵਿਜੀਲੈਂਸ ਜਾਂਚ ਵਿਚ ਕੋਈ ਸੱਚਾਈ ਨਹੀਂ ਹੈ ਅਤੇ ਸਰਕਾਰ ਵੱਲੋਂ ਅਜਿਹਾ ਕੁਝ ਨਾ ਕੀਤਾ ਜਾ ਰਿਹਾ ਅਤੇ ਨਾ ਕੀਤਾ ਜਾਵੇਗਾ।

Capt Amarinder ਨੇ Sandeep Sandhu ਰਾਹੀਂ ਦਿੱਤੀ Vigilance ਦੀ ਧਮਕੀ, ਮੇਰੇ ਵੱਲ ਉਹ ਅਫ਼ਸਰ ਆਵੇ ਜਿਹਦੀਆਂ ਲੱਤਾਂ ਭਾਰ ਝੱਲਦੀਆਂ ਹੋਣ: Pargat Singh

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...