Saturday, May 4, 2024

ਵਾਹਿਗੁਰੂ

spot_img
spot_img

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

- Advertisement -

ਜਿੰਦ ਜਵੰਦਾ
ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023 ਨੂੰ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਣ ਜਾ ਰਹੀ ਹੈ ਜਿਸ ਦਾ ਪ੍ਰਚਾਰ ਇਨੀਂ ਦਿਨੀਂ ਹਰ ਪਾਸੇ ਜ਼ੋਰਾਂ ‘ਤੇ ਹੈ। ਗੱਲ ਭਾਵੇਂ ਸੋਸ਼ਲ ਮੀਡੀਆ ਦੀ ਕੀਤੀ ਜਾਵੇ, ਅਖ਼ਬਾਰਾਂ ਦੀ ਜਾਂ ਟੀਵੀ ਚੈਨਲਾਂ ਦੀ, ਫ਼ਿਲਮ ਦੀ ਸਮੁੱਚੀ ਟੀਮ ਜੀਅ-ਜਾਨ ਨਾਲ ਪ੍ਰਚਾਰ ‘ਚ ਜੁਟੀ ਹੋਈ ਹੈ। ਪੂਰੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਸੜਕਾਂ, ਚੌਕਾਂ ਦੀਆਂ ਅਹਿਮ ਥਾਵਾਂ ‘ਤੇ ਵੱਡੇ-ਆਕਾਰੀ ਬੋਰਡ ਲੱਗੇ ਨਜ਼ਰ ਆ ਰਹੇ ਹਨ, ਕੰਧਾਂ ਫ਼ਿਲਮ ਦੇ ਪੋਸਟਰਾਂ ਨਾਲ ਭਰ ਦਿੱਤੀਆਂ ਗਈਆਂ ਹਨ, ਚੈਨਲਾਂ ‘ਤੇ ਲਗਾਤਾਰ ਫ਼ਿਲਮ ਦਾ ਪ੍ਰਚਾਰ ਹੋ ਰਿਹਾ ਹੈ।

ਫ਼ਿਲਮ ਦੀ ਸਟਾਰਕਾਸਟ ਵੱਲੋਂ ਵੀ ਆਪਣੇ ਫੇਸਬੁੱਕ ਪੇਜ਼, ਇੰਸਟਾਗ੍ਰਾਮ ਅਤੇ ਸਨੈਪਚਾਟ ਆਦਿ ਤੇ ‘ਚ ਰੋਜ਼ ਫ਼ਿਲਮ ਦੇ ਪ੍ਰਚਾਰ ਨਾਲ ਜੁੜੀਆਂ ਸਰਗਰਮੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।ਫ਼ਿਲਮ ਦੀ ਟੀਮ ਵੱਲੋਂ ਵੱਖ-ਵੱਖ ਸ਼ਹਿਰਾਂ ‘ਚ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ।ਨਿਰਮਾਤਾ ਗੁਰਪ੍ਰੀਤ ਸਿੰਘ ਗੋਗਾ, ਰਵੀ ਢਿੱਲੋਂ, ਜਗਦੀਪ ਰੇਹਾਲ ਅਤੇ ਜਸਵਿੰਦਰ ਤੂਰ ਵਲੋਂ ਪ੍ਰੋਡਿਊਸ ਇਹ ਫ਼ਿਲਮ ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ ਅਤੇ ਭਾਵਨਾਤਮਿਕ ਫ਼ਿਲਮ ਹੈ।

ਇਸ ਫ਼ਿਲਮ ‘ਚ ਗੁਰਨਾਮ ਭੁੱਲਰ ਅਤੇ ਰੂਪੀ ਗਿੱਲ ਤੋਂ ਇਲਾਵਾ ਗੁਰਨਜਰ ਚੱਠਾ, ਈਸ਼ਾ ਸ਼ਰਮਾ, ਲਖਨ ਪਾਲ ਅਤੇ ਅਸੋਕ ਤਾਂਗਰੀ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਫਿਲਮ ਨੂੰ ਨਾਮੀ ਨਿਰਦੇਸ਼ਕ ਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤਾ ਹੈ ਅਤੇ ਫਿਲਮ ਦੀ ਕਹਾਣੀ ਥਾਪਰ ਨੇ ਲਿੱਖੀ ਹੈ ਜੋ ਕਿ ਆਮ ਫ਼ਿਲਮਾਂ ਤੋਂ ਇੱਕ ਵੱਖਰੇ ਵਿਸ਼ੇ ਦੀ ਕਹਾਣੀ ਹੈ ਜੋ ਸੰਘਰਸ਼ ਭਰੀ ਗਾਥਾ ਨੂੰ ਪਰਦੇ ‘ਤੇ ਪੇਸ਼ ਕਰਦੀ ਹੈ। ਇੱਕ ਜਵਾਨ ਮੁੰਡਾ ਪੰਜਾਬ ਦਾ ਪ੍ਰਸਿੱਧ ਗਾਇਕ ਬਣਨਾ ਚਾਹੁੰਦਾ ਹੈ ਪਰ ਉਹ ਆਪਣਾ ਦਿਲ ਇੱਕ ਕੁੜੀ ‘ਤੇ ਫਿਦਾ ਕਰ ਬੈਠਦਾ ਹੈ ਜਿਥੌਂ ਉਸਨੂੰ ਸਿਰਫ ਬੇਵਫਾਈ ਹੀ ਮਿਲਦੀ ਹੈ।

ਇਸ਼ਕ ਦਾ ਜਨੂਨ ਅਤੇ ਬੇਵਫਾਈ ਉਸਨੂੰ ਇੱਕ ਨਵੀਂ ਸਫਲਤਾ ਦਿੰਦੀ, ਜਿਸ ਬਾਰੇ ਇਹ ਕਹਾਣੀ ਹੈ।ਇਸ ਤਰਾਂ ਦਰਸ਼ਕਾਂ ਨੂੰ ਲੰਮੇ ਸਮੇਂ ਬਾਅਦ ਆਮ ਵਿਸ਼ਿਆਂ ਤੋਂ ਹਟਕੇ ਇੱਕ ਵੱਖਰੇ ਵਿਸ਼ੇ ਦੀ ਫ਼ਿਲਮ ਵੇਖਣ ਨੂੰ ਮਿਲੇਗੀ।ਇਸ ਫਿਲਮ ਦੇ ਗੀਤਾਂ ਨੂੰ ਪ੍ਰਸਿੱਧ ਜੋੜੀ ਗੌਰਵ ਦੇਵ ਅਤੇ ਕਾਰਤਿਕ ਦੇਵ ਦੁਆਰਾ ਨਿਰਦੇਸ਼ਤ ਕੀਤਾ ਗਿਆ ਹੈ। ਫਿਲਮ ਦਾ ਟਾਈਟਲ ਗੀਤ ਖੁਦ ਗੁਰਨਾਮ ਭੁੱਲਰ ਨੇ ਗਾਇਆ ਹੈ ਅਤੇ ਫਿਲਮ ਦੇ ਗੀਤ ਖਾਰਾ ਅਤੇ ਗੁਰਨਾਮ ਭੁੱਲਰ ਨੇ ਕਲਮਬੱਧ ਕੀਤੇ ਹਨ।ਫਿਲਮ ਨੂੰ ਦੁਨੀਆ ਭਰ ਵਿਚ ਵਾਈਟ ਹਿੱਲ ਸਟੂਡੀਓਜ਼ ਵਲੋਂ ਡਿਸਟ੍ਰੀਬਿਊਟ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...