Friday, May 17, 2024

ਵਾਹਿਗੁਰੂ

spot_img
spot_img

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 29 ਅਪ੍ਰੈਲ, 2024

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ,

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜਫਰਵਾਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਹਾਜਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,125FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...