Saturday, April 20, 2024

ਵਾਹਿਗੁਰੂ

spot_img
spot_img

ਪਾਸਟਰ ਪ੍ਰਦੀਪ ਮਸੀਹ, ਜੌਨ ਗੁਰੂਹਰਸਹਾਏ ਤੇ ਦਾਉਦ ਮੱਖੂ ਨੂੰ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਡੈਜੀਗਨੇਟ ਕੀਤਾ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 3 ਅਕਤੂਬਰ, 2022 –
ਇੰਡੀਅਨ ਕ੍ਰਿਸਚੀਅਨ ਮੈਰਿਜ਼ ਐਕਟ 1872 ਦੀ ਧਾਰਾ 07 ਤਹਿਤ ਪਾਸਟਰਜ਼ ਸ੍ਰੀ ਪ੍ਰਦੀਪ ਮਸੀਹ ਪੁੱਤਰ ਸ੍ਰੀ ਅਜਮੇਰ ਮਸੀਹ, ਵਾਸੀ 127, ਚਰਚ ਰੋਡ, ਫਿਰੋਜ਼ਪੁਰ ਕੈਂਟ, ਸ੍ਰੀ ਜੌਨ ਪੁੱਤਰ ਸ੍ਰੀ ਅਮਾਨਤ ਮਸੀਹ, ਵਾਸੀ ਗੁਰੂਹਰਸਹਾਏ ਅਤੇ ਸ੍ਰੀ ਦਾਉਦ ਪੁੱਤਰ ਸਵ. ਪਾਸਟਰ ਸੁਰਿੰਦਰ ਮਸੀਹ, ਵਾਸੀ ਈਸਾਨਗਰੀ ਮੱਖੂ ਨੂੰ ਫਿਰੋਜ਼ਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਲਈ ਕ੍ਰਿਸਚੀਅਨ ਮੈਰਿਜ ਰਜਿਸਟਰਾਰ ਡੈਜੀਗਨੇਟ ਕੀਤਾ ਗਿਆ ਹੈ।

ਇਨ੍ਹਾਂ ਪਾਸਟਰਜ਼ ਵੱਲੋਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਅਮ੍ਰਿਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਮੈਰਿਜ ਰਜਿਸਟਰਾਰ ਆਪਣੇ ਤੌਰ ‘ਤੇ ਕੰਮ ਕਰਨਗੇ।

ਇਨ੍ਹਾਂ ਵੱਲੋਂ ਸ਼ਾਦੀਆਂ ਦਾ ਰਿਕਾਰਡ ਤਿਆਰ ਕਰਨ ਅਤੇ ਸਾਂਭ ਸੰਭਾਲ ਤੇ ਆਉਣ ਵਾਲਾ ਖਰਚਾ ਆਪਣੇ ਪੱਧਰ ‘ਤੇ ਕੀਤਾ ਜਾਵੇਗਾ ਅਤੇ ਇਹ ਸੇਵਾ ਦੀ ਭਾਵਨਾ ਰੱਖ ਕੇ ਕੰਮ ਕਰਨਗੇ। ਇਸ ਦੇ ਇਵਜ਼ ਵਿਚ ਇਨ੍ਹਾਂ ਨੂੰ ਸਰਕਾਰ ਵਲੋਂ ਕੋਈ ਮਾਣ ਭੇਟਾ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੈਰਿਜ ਰਜਿਸਟਰਾਰ ਇੰਡੀਅਨ ਕ੍ਰਿਸਚੀਅਨ ਮੈਰਿਜ ਐਕਟ, 1872 ਵਿਚ ਦਰਜ਼ ਪ੍ਰੋਵੀਜ਼ਨ ਅਨੁਸਾਰ ਕੰਮ ਕਰੇਗਾ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰੇਗਾ, ਕਿਸੇ ਵੀ ਕਿਸਮ ਦੀ ਉਣਤਾਈ ਸਬੰਧੀ ਅਤੇ ਜੇਕਰ ਕੋਈ ਮਾਮਲਾ ਕੋਰਟ ਵਿਚ ਚਲਾ ਜਾਂਦਾ ਹੈ ਤਾਂ ਉਹ ਅਜਿਹੇ ਮਾਮਲੇ ਵਿਚ ਆਪ ਜਵਾਬਦੇਹ ਹੋਵੇਗਾ। ਕੋਰਟ ਕੇਸ ਡਿਫੈਂਡ ਕਰਨ ਦਾ ਖਰਚਾ/ਫੀਸ ਆਦਿ ਸਰਕਾਰ ਵਲੋਂ ਨਹੀਂ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...