Tuesday, March 25, 2025
spot_img
spot_img
spot_img

Patiala ’ਚ Flower & Food Festival ਦਾ ਆਯੋਜਨ, DC Dr. Preeti Yadav ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

ਯੈੱਸ ਪੰਜਾਬ
ਪਟਿਆਲਾ, 13 ਫਰਵਰੀ, 2025

ਮੁੱਖ ਮੰਤਰੀ ਸ੍ਰ: Bhagwant Singh Mann ਦੇ ਦਿਸ਼ਾ ਨਿਰਦੇਸ਼ਾਂ ਤਹਿਤ Patiala ਦੇ ਬਾਰਾਂਦਰੀ ਬਾਗ ਵਿੱਚ Flower ਅਤੇ Food Festival ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਸਟਰੀਟ ਫੂਡ ਅਤੇ ਲਜ਼ੀਜ਼ ਪਕਵਾਨਾਂ ਦੀਆਂ ਸਟਾਲਾਂ ਲਗਾਈਆਂ ਗਈਆਂ। ਇਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ Dr. Preeti Yadav ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿਰਾਸਤੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪਟਿਆਲਵੀਆਂ ਨੇ ਹਿੱਸਾ ਲਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹ ਵਿਰਾਸਤੀ ਮੇਲਾ ਕਰਵਾਉਣ ਦਾ ਮੁੱਖ ਮਕਸਦ ਪਟਿਆਲਵੀਆਂ ਨੂੰ ਸ਼ੁੱਧ ਤੇ ਪੌਸ਼ਟਿਕ ਖਾਣ-ਪੀਣ ਲਈ ਉਤਸ਼ਾਹਿਤ ਕਰਨਾ ਹੈ। ਉਹਨਾਂ ਕਿਹਾ ਕਿ ਅਜਿਹੇ ਫੈਸਟੀਵਲ ਵਿੱਚ ਹਿੱਸਾ ਲੈਣ ਨਾਲ ਸਾਨੂੰ ਆਪਣੀ ਵਿਰਾਸਤ ਨਾਲ ਜੁੜਨ ਦਾ ਮੌਕਾ ਮਿਲਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸ਼ੋਅ ਦਾ ਮੁੱਖ ਟੀਚਾ ਆਮ ਲੋਕਾਂ ਨੂੰ ਫੁੱਲਾਂ ਦੀ ਕਾਸ਼ਤ ਪ੍ਰਤੀ ਪ੍ਰਰਿਤ ਕਰਨਾ ਹੈ। ਉਹਨਾਂ ਹੋਰਟੀਕਲਚਰ ਵਿਭਾਗ ਦੇ ਅਧਿਕਾਰੀਆਂ ਨੂੰ ਬਾਰਾਂਦਰੀ ਬਾਗ ਦੀ ਸੁੰਦਰਤਾ ਵਧਾਉਣ , ਸਾਫ ਸਫਾਈ ਦੇ ਰੱਖ ਰਖਾਓ , ਬੱਚਿਆਂ ਲਈ ਲੱਗੇ ਝੂਲਿਆਂ ਦੀ ਸੁਰੱਖਿਆ ਤੇ ਓਪਨ ਜਿੰਮ , ਫੁਹਾਰੇ ਚਲਾਉਣ ਅਤੇ ਬਾਗ ਦੇ ਰੱਖ ਰਖਾਓ ਚ ਸੁਧਾਰ ਲਿਆਉਣ ਦੇ ਆਦੇਸ਼ ਦਿੱਤੇ।

ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦੌਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ।

ਉਹਨਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਓਰਗੈਨਿਕ ਸਟਾਲਾਂ ਅਤੇ ਦੋ ਹਜਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਮੇਲੇ ਦੇ ਨੋਡਲ ਅਫਸਰ ਕਮ ਐਸ.ਡੀ.ਐਮ. ਨਾਭਾ ਡਾ ਇਸਮਿਤ ਵਿਜੇ ਸਿੰਘ ਨੇ 30 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ, ਕਮਿਸ਼ਨਰ ਨਗਰ ਨਿਗਮ ਰਜਤ ਓਬਰਾਏ, ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ