ਯੈੱਸ ਪੰਜਾਬ
ਢਾਬੀ ਗੁੱਜਰਾਂ/ਪਾਤੜਾਂਟਿਆਲਾ, 5 ਜਨਵਰੀ, 2025
Punjab ਦੇ ਮੁੱਖ ਮੰਤਰੀ ਸ. Bhagwant Singh Mann ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨ ਆਗੂ Jagjit Singh Dallewal ਨਾਲ ਲਗਾਤਾਰ ਮੁਲਾਕਾਤ ਕਰ ਰਿਹਾ ਹੈ ਤੇ ਰੋਜ਼ਾਨਾ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਉੱਚ ਪੱਧਰੀ ਮੈਡੀਕਲ ਟੀਮ ਦੇ ਨਾਲ Jagjit Singh Dallewal ਦੀ ਸਿਹਤ ਸਬੰਧੀ ਜਾਣਕਾਰੀ ਲੈ ਰਹੇ ਹਨ ਤੇ ਜ਼ਰੂਰੀ ਮੈਡੀਕਲ ਟੈਸਟ ਵੀ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ Dr. Preeti Yadav ਨੇ ਕਰਦਿਆਂ ਕਿਹਾ ਕਿ ਰੋਜ਼ਾਨਾ ਸਿਵਲ ਪ੍ਰਸ਼ਾਸਨ ਦੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਢਾਬੀ ਗੁੱਜਰਾਂ ਜਾ ਰਹੇ ਹਨ ਤੇ ਉਹ ਖੁਦ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਰਹੇ ਹਨ।
Dr. Preeti Yadav ਨੇ ਦੱਸਿਆ ਕਿ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੀ ਟੀਮ 24 ਘੰਟੇ ਢਾਬੀ ਗੁੱਜਰਾਂ ਵਿਖੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੈਡੀਕਲ ਟੀਮਾਂ ਧਰਨੇ ਵਾਲੀ ਥਾਂ ‘ਤੇ 24 ਘੰਟੇ ਡਿਊਟੀ ‘ਤੇ ਹਨ ਅਤੇ ਦੋ ਐਡਵਾਂਸਡ ਲਾਈਫ ਸਪੋਰਟ (ਏ.ਐੱਲ.ਐੱਸ.) ਐਂਬੂਲੈਂਸਾਂ 24 ਘੰਟੇ 7 ਦਿਨ (ਹਰ ਵੇਲੇ) ਵੀ ਮੌਜੂਦ ਹਨ। ਇਸ ਤੋਂ ਇਲਾਵਾ ਧਰਨੇ ਦੇ ਨੇੜੇ ਹੀ ਸਾਰੀਆਂ ਐਮਰਜੈਂਸੀ ਦਵਾਈਆਂ ਅਤੇ ਉਪਕਰਨਾਂ ਨਾਲ ਲੈਸ ਇੱਕ ਆਰਜ਼ੀ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ, ਜਿੱਥੇ ਕਿ ਮਾਹਿਰ ਡਾਕਟਰਾਂ ਦੀ ਟੀਮ 24 ਘੰਟੇ ਤਾਇਨਾਤ ਕੀਤੀ ਗਈ ਹੈ।
ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੂਪ੍ਰਿਤਾ ਜੌਹਲ ਤੇ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਨੇ ਧਰਨੇ ਵਾਲੇ ਸਥਾਨ ’ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।