spot_img
Saturday, June 15, 2024

ਵਾਹਿਗੁਰੂ

spot_img
spot_img

Patiala Central Jail ਵਿੱਚੋਂ 3 ਕੈਦੀ ਫ਼ਰਾਰ, ਦੌੜੇ ਕੈਦੀਆਂ ਵਿੱਚ UK ਤੋਂ ‘ਡਿਪੋਰਟ’ ਹੋਇਆ Sher Singh ਵੀ ਸ਼ਾਮਲ

- Advertisement -

ਯੈੱਸ ਪੰਜਾਬ
ਪਟਿਆਲਾ, 28 ਅਪ੍ਰੈਲ, 2021:
ਪਟਿਆਲਾ ਦੀ ਅਤਿ ਸੁਰੱਖ਼ਿਆ ਵਾਲੀ ਕੇਂਦਰੀ ਜੇਲ੍ਹ ਵਿੱਚ ਵੱਡੀ ਕੁਤਾਹੀ ਵੇਖ਼ਣ ਵਿੱਚ ਆਈ ਹੈ। ਪੰਜਾਬ ਵਿੱਚ ਕੋਵਿਡ ਦੇ ਚੱਲਦਿਆਂ ਲੱਗੇ ਸ਼ਾਮ 6 ਵਜੇ ਤੋਂਸਵੇਰੇ 5 ਵਜੇ ਤਕ ਦੇ ਕਰਫ਼ਿਊ ਦੇ ਦੌਰਾਨ ਹੀ ਮੰਗਲਵਾਰ ਰਾਤ 3 ਕੈਦੀ ਸੰਨ੍ਹ ਲਾ ਕੇ ਜੇਲ੍ਹ ਵਿੱਚੋਂ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ।

ਮਾਮਲੇ ਦਾ ਬੁੱਧਵਾਰ ਸਵੇਰੇ ਪਤਾ ਲੱਗਣ ’ਤੇ ਅਧਿਕਾਰੀਆਂ ਦੇ ਹੱਥ ਪੈਰ ਫੁੱਲ ਗਏ ਅਤੇ ਸੂਬੇ ਦੀ ਪੁਲਿਸ ਦੇ ਨਾਲ ਨਾਲ ਦੂਜੇ ਰਾਜਾਂ ਦੀ ਪੁਲਿਸ ਨੂੂੰ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਘਟਨਾ ਐਸ.ਐਸ.ਪੀ.ਦਫ਼ਤਰ, ਮਿੰਨੀ ਸਕੱਤਰੇਤ ਅਤੇ ਪੁਲਿਸ ਲਾਈਨਜ਼ ਦੇ ਨਜ਼ੀਦਕ ਅਤਿ ਸੁਰੱਖ਼ਿਅਤ ਕੇਂਦਰੀ ਜੇਲ੍ਹ ਨਾਲ ਸੰਬੰਧਤ ਹੋਣ ਦੇ ਨਾਲ ਨਾਲ ਇਸ ਲਈ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿ ਫ਼ਰਾਰ ਕੈਦੀਆਂ ਵਿੱਚ ਇਕ ਯੂ.ਕੇ. ਤੋਂ ਡਿਪੋਰਟ ਹੋਇਆ ਦੋਸ਼ੀ ਸ਼ੇਰ ਸਿੰਘ ਵੀ ਸ਼ਾਮਲ ਹੈ।

ਸ਼ੇਰ ਸਿੰਘ ਗੀਤਾ ਔਲਖ਼ ਨਾਂਅ ਦੀ ਮਹਿਲਾ ਦੇ ਕਤਲ ਕਾਂਡ ਨਾਲ ਸੰਬੰਧਤ ਸੀ ਜਿਸਨੂੰ ਉੱਥੇ 22 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਰਤ ਡਿਪੋਰਟ ਕੀਤਾ ਗਿਆ ਸੀ। ਹੋਰ ਵੀ ਅਹਿਮ ਗੱਲ ਇਹ ਹੈ ਕਿ ਸ਼ੇਰ ਸਿੰਘ ਨੂੰ ਹਫ਼ਤਾ ਪਹਿਲਾਂ ਹੀ ਬਠਿੰਡਾ ਦੀ ਜੇਲ੍ਹ ਵਿੱਚੋਂ ਪਟਿਆਲਾ ਜੇਲ੍ਹ ਤਬਦੀਲ ਕੀਤਾ ਗਿਆ ਸੀ ਅਤੇ ਹਫ਼ਤੇ ਬਾਅਦ ਹੀ ਜੇਲ੍ਹ ਅੰਦਰ ਸੰਨ੍ਹਮਾਰੀ ਕਰਕੇ ਉਸ ਸਮੇਤ ਤਿੰਨ ਕੈਦੀ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ।

ਜ਼ਿਕਰਯੋਗ ਹੈ ਕਿ ਗੀਤਾ ਔਲਖ਼ ਦੇ ਯੂ.ਕੇ.ਵਿੱਚ ਕਤਲ ਲਈ ਉਸਦੇ ਪਤੀ ਹਰਪ੍ਰੀਤ ਔਲਖ਼, ਸ਼ੇਰ ਸਿੰਘ ਅਤੇ ਜਸਵੰਤ ਢਿੱਲੋਂ ਨੂੰ ਸਜ਼ਾ ਸੁਣਾਈ ਗਈ ਸੀ ਅਤੇ ਉੱਥੇ ਸਜ਼ਾ ਕਟਦੇ ਹੋਏ ਹੀ ਸ਼ੇਰ ਸਿੰਘ ਨੂੰ ਇੱਥੇ ‘ਡਿਪੋਰਟ’ਕੀਤਾ ਗਿਆ ਸੀ।

ਫ਼ਰਾਰ ਹੋਣ ਵਾਲੇ ਹੋਰ ਕੈਦੀਆਂ ਵਿੱਚ ਕਪੂਰਥਲਾ ਦੇ ਪਿੰਡ ਰਾਣੀ ਕੰਬੋਹ ਦਾ ਇੰਦਰਜੀਤ ਸਿੰਘ ਅਤੇ ਰੂਪਨਗਰ ਜ਼ਿਲ੍ਹੇ ਦਾ ਜਸਪ੍ਰੀਤ ਸਿੰਘ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,026FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...