Tuesday, January 14, 2025
spot_img
spot_img
spot_img
spot_img

Patiala DC Dr Preeti Yadav ਨੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਈ ਲੋਹੜੀ

ਯੈੱਸ ਪੰਜਾਬ
ਪਟਿਆਲਾ, 13 ਜਨਵਰੀ, 2025

Patiala ਦੇ ਡਿਪਟੀ ਕਮਿਸ਼ਨਰ Dr Preeti Yadav ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ Lohri ਦੇ ਪਵਿੱਤਰ ਤਿਓਹਾਰ ‘ਤੇ ‘ਧੀਆਂ ਦੀ Lohri ਦੀ ਵਧਾਈ ਦੇਂਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਅਨੇਕਾਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਹਨਾਂ ਸਕੀਮਾਂ ਦਾ ਲਾਭ ਧੀਆਂ ਦੇ ਮਾਪਿਆਂ ਨੂੰ ਲੈਣਾ ਚਾਹੀਦਾ ਹੈ। ਉਹਨਾਂ ਧੀਆਂ ਦੇ ਸਸ਼ਕਤੀਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਵੀ ਕੀਤੀ।

ਡਿਪਟੀ ਕਮਿਸ਼ਨਰ ਵੱਲੋਂ Lohri ਦੇ ਤਿਉਹਾਰ ‘ਤੇ ਬੱਚਿਆਂ ਨੂੰ ਟਰੈਕ ਸੂਟ, ਬੈਗ, ਕਿੱਟਾਂ ਅਤੇ ਖਾਣ ਪੀਣ ਦੀਆਂ ਵਸਤਾਂ ਦੇ ਕੇ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਧੀਆਂ-ਪੁੱਤਰਾਂ ਵਿੱਚ ਕੋਈ ਫਰਕ ਨਹੀਂ ਹੈ, ਇਸ ਲਈ ਹੁਣ ਧੀਆਂ ਲਈ ਵੀ ਲੋਹੜੀ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਹੈ।

ਡਾ: ਪ੍ਰੀਤੀ ਯਾਦਵ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕੀਤੀ। ਇਸ ਦੌਰਾਨ ਬੱਚਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਆਪਣੇ ਹੱਥੀਂ ਬਣਾਈਆਂ ਗਈਆਂ ਪੇਂਟਿੰਗਜ਼ ਭੇਂਟ ਵਜੋਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਨਾਲ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ । ਸਮਾਗਮ ਦੌਰਾਨ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।

ਇਸ ਮੌਕੇ ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ.(ਡੀ.) ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਨਾਭਾ ਇਸਮਿਤ ਵਿਜੇ ਸਿੰਘ, ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ , ਸਮਾਜਿਕ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਸ਼ਾਮਲ ਸਨ ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ