Saturday, April 20, 2024

ਵਾਹਿਗੁਰੂ

spot_img
spot_img

ਅੰਤਰ-ਰਾਸ਼ਟਰੀ ਅਧਿਆਪਕ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਸੁਪਰ 100 ਅਧਿਆਪਕਾਂ ਨੂੰ ਕੀਤਾ ਸਨਮਾਨਿਤ

- Advertisement -

ਯੈੱਸ ਪੰਜਾਬ
ਪਟਿਆਲਾ, 6 ਅਕਤੂਬਰ, 2022:
ਸਿੱਖਿਆ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਅਧਿਆਪਕ ਦਿਵਸ ਮੌਕੇ ਪਟਿਆਲਾ ਜ਼ਿਲ੍ਹੇ ਦੇ 100 ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ, ਇਨ੍ਹਾਂ ਦਾ ਕੰਮ ਹੀ ਸਮਾਜ ਅਤੇ ਦੇਸ਼ ਲਈ ਸੇਵਾ ਹੈ।

ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੀਆਂ ਪ੍ਰਤਿਭਾਵਾਂ ਨੂੰ ਪਹਿਚਾਣ ਕੇ ਉਹਨਾਂ ਨੂੰ ਅੱਗੇ ਵਧਾਉਣ ਲਈ ਮਾਰਗ ਦਰਸ਼ਕ ਬਣਨ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਈਸ਼ਾ ਸਿੰਘਲ ਉਚੇਚੇ ਤੌਰ ਉਤੇ ਸ਼ਾਮਲ ਹੋਏ।

ਸਾਕਸ਼ੀ ਸਾਹਨੀ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਜੇਕਰ ਕਿਸੇ ਤਰ੍ਹਾਂ ਦੀ ਵੀ ਖਾਸ ਟ੍ਰੇਨਿੰਗ ਦੀ ਜ਼ਰੂਰਤ ਹੈ ਤਾਂ ਅਧਿਆਪਕ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦੇ ਹਨ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜ. ਅਮਰਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਪਟਿਆਲਾ ਜ਼ਿਲ੍ਹੇ ਦੇ 16 ਬਲਾਕਾਂ ਦੇ 100 ਅਧਿਆਪਕਾਂ ਨੂੰ ਬਿਹਤਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸਾਲ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਲਈ ਕਰਵਾਏ ਜਾਂਦੇ ਸਮਾਗਮ ਵਿਚ ਚੰਗੇ ਨਤੀਜੇ ਪ੍ਰਾਪਤ ਕਰਨ ਵਾਲੇ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਸਹਿ ਵਿੱਦਿਅਕ ਗਤੀਵਿਧੀਆਂ ਰਾਹੀਂ ਤਰਾਸ਼ਣ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਜਾਂਦਾ ਹੈ।

ਇਸ ਮੌਕੇ ਡਿਪਟੀ ਡੀ.ਈ.ਓ ਮਨਵਿੰਦਰ ਕੌਰ ਭੁੱਲਰ, ਡਾ. ਨਰਿੰਦਰ ਸਿੰਘ, ਜਗਜੀਤ ਸਿੰਘ ਵਾਲੀਆ, ਮੇਜਰ ਸਿੰਘ, ਪਰਵਿੰਦਰ ਸਿੰਘ ਸਮੇਤ ਸਾਂਝੀ ਸਿੱਖਿਆ ਐਨ.ਜੀ.ਓ ਟੀਮ ਦੇ ਮੈਂਬਰ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...