Saturday, December 9, 2023

ਵਾਹਿਗੁਰੂ

spot_img

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰੁਪਿੰਦਰਜੀਤ ਚਹਿਲ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖ

- Advertisement -

ਯੈੱਸ ਪੰਜਾਬ
ਪਟਿਆਲਾ, 30 ਸਤੰਬਰ, 2023:
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ।

ਇਸ ਮੌਕੇ ਤੇ ਉਨ੍ਹਾਂ ਵੱਲੋਂ ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ ਅਤੇ ਮੌਕੇ ਤੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਵੀ ਕੀਤੀ ਗਈ।

ਇਸ ਮੌਕੇ ਜੱਜ ਸਾਹਿਬਾਨ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੁਆਰਾ ਚਲਾਈ ਜਾ ਰਹੀ ਕੈਂਪੇਨ “ਜੇਲ੍ਹ ਦੇ ਕੈਦੀਆਂ ਲਈ ਵੋਕੇਸ਼ਨਲ ਸਾਖਰਤਾ” ਦੇ ਤਹਿਤ ਜੇਲ੍ਹਾਂ ਵਿੱਚ ਸ਼ੁਰੂ ਕੀਤੇ ਗਏ ਖੇਤੀਬਾੜੀ ਟਰੇਨਿੰਗ ਪ੍ਰੋਗਰਾਮ, ਬਾਗਬਾਨੀ ਟਰੇਨਿੰਗ ਪ੍ਰੋਗਰਾਮ, ਫੁਲਕਾਰੀ ਅਤੇ ਸਿਲਾਈ ਟਰੇਨਿੰਗ ਪ੍ਰੋਗਰਾਮ ਅਤੇ ਕੰਪਿਊਟਰ ਟਰੇਨਿੰਗ ਪ੍ਰੋਗਰਾਮ ਕੇਂਦਰਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹਨਾਂ ਟਰੇਨਿੰਗ ਪ੍ਰੋਗਰਾਮਾਂ ਰਾਹੀਂ ਉਹ ਕੰਮ ਸਿੱਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣਗੇ ਅਤੇ ਜੇਲ੍ਹ ਤੋਂ ਰਿਹਾ ਹੋਣ ਤੋਂ ਬਾਅਦ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵੱਜੋ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ।

ਇਸ ਤੋਂ ਇਲਾਵਾ ਮੈਡਮ ਮਾਨੀ ਅਰੋੜਾ, ਸੀ ਜੇ ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ ।ਉਨ੍ਹਾਂ ਵੱਲੋਂ ਜੇਲ੍ਹ ਦੇ ਕੈਦੀਆਂ ਨੂੰ ਉਨ੍ਹਾਂ ਵਿਅਕਤੀਆਂ ਬਾਰੇ ਦੱਸਿਆ ਜੋ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ, 1987 ਦੀ ਧਾਰਾ 12 ਅਨੁਸਾਰ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ, ਭਾਵ ਅਨੁਸੂਚਿਤ ਜਾਤੀ ਜਾਂ ਅਨੁਸੂਚਿਤ ਕਬੀਲੇ ਦੇ ਮੈਂਬਰ, ਮਨੁੱਖਾਂ ਦੀ ਤਸਕਰੀ ਦਾ ਸ਼ਿਕਾਰ, ਔਰਤ ਜਾਂ ਬੱਚਾ, ਅਪਾਹਜ ਵਿਅਕਤੀ, ਸਮੂਹਿਕ ਆਫ਼ਤ, ਨਸਲੀ ਹਿੰਸਾ, ਜਾਤੀ ਅੱਤਿਆਚਾਰ, ਹੜ੍ਹ, ਸੋਕਾ, ਭੂਚਾਲ ਜਾਂ ਉਦਯੋਗਿਕ ਤਬਾਹੀ ਦੇ ਸ਼ਿਕਾਰ ਵਿਅਕਤੀ ਜਾਂ ਉਹ ਜੋ ਉਦਯੋਗਿਕ ਕਰਮਚਾਰੀ ਜਾਂ ਜੋ ਹਿਰਾਸਤ ਵਿੱਚ ਹੋਵੇ, ਜਾਂ ਉਹ ਵਿਅਕਤੀ ਜਿਨ੍ਹਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਤੋਂ ਘੱਟ ਹੋਵੇ, ਇਹ ਸਾਰੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਹਨ ਅਤੇ ਇਹ ਵੀ ਦੱਸਿਆ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਵਿੱਚ ਸਥਿਤ ਫਰੰਟ ਆਫ਼ਿਸ ਆ ਕੇ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਡੱਟ ਕੇ ਮੇਘਾਲਿਆ ਦੇ 500 ਸਿੱਖ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਕਰੇਗੀ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 8 ਦਸੰਬਰ, 2023: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਇਕ ਉਚ ਪੱਧਰੀ ਵਫਦ ਵੱਲੋਂ ਮੇਘਾਲਿਆ ਵਿਚ 500...

ਸਿੱਖ ਫੈਡਰੇਸ਼ਨਾਂ ਵੱਲੋਂ ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ: ਪੀਰ ਮੁਹੰਮਦ

ਯੈੱਸ ਪੰਜਾਬ ਅੰਮ੍ਰਿਤਸਰ, 8 ਦਸੰਬਰ, 2023: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੀ ਅੰਮ੍ਰਿਤਸਰ ਫ਼ੇਰੀ ਦੌਰਾਨ ‘ਬੰਦੀ ਸਿੰਘਾਂ’ ਦੇ ਕੇਸਾਂ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,717FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...