ਯੈੱਸ ਪੰਜਾਬ
ਪਟਿਆਲਾ, 11 ਮਾਰਚ, 2025
Patiala Development Authority, Patiala ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ PDA ਦੀ ਟੀਮ ਨੇ ਪਿੰਡ ਅਲੀਪੁਰ ਅਰਾਈਆਂ, ਸਾਹਮਣੇ ਰੰਧਾਵਾ ਹਸਪਤਾਲ ਵਿਖੇ Punjab ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਲੋਨੀ ਨੂੰ ਢਾਹ ਦਿੱਤਾ ਹੈ।
ਅੱਜ ਸਵੇਰੇ 6 ਤੋਂ 8 ਵਜੇ ਦਰਮਿਆਨ ਕੀਤੀ ਗਈ ਇਸ ਕਾਰਵਾਈ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ PDA, Patiala ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ ਜਾ ਸਕੇ ਅਤੇ ਪਟਿਆਲਾ ਜਿਲ੍ਹੇ ਵਿੱਚ ਹੋ ਰਹੇ ਗੈਰ-ਯੋਜਨਾਬੱਧ ਵਿਕਾਸ ਨੂੰ ਰੋਕਿਆ ਜਾ ਸਕੇ।
ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਇਹ ਵੀ ਸੰਦੇਸ਼ ਦਿੱਤਾ ਕਿ ਪਟਿਆਲਾ ਵਾਸੀ ਭਵਿੱਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾ ਉਸ ਕਲੋਨੀ ਸਬੰਧੀ ਸਰਕਾਰ/ਪੀ.ਡੀ.ਏ. ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀ.ਡੀ.ਏ. ਦਫਤਰ ਜਾਣਕਾਰੀ ਪ੍ਰਾਪਤ ਕਰ ਲੈਣ ਤਾਂ ਜੋ ਉਹਨਾ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਇਸ ਕਲੋਨੀ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਜਾਂ ਦਸਤਾਵੇਜ ਨੋਟਿਸ ਵਿੱਚ ਦਿੱਤੇ ਸਮੇਂ ਦੌਰਾਨ ਪ੍ਰਾਪਤ ਨਹੀ ਹੁੰਦੇ ਹਨ ਤਾਂ ਉਹਨਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਾਪਰਾ ਐਕਟ 1995 ਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. ਵੀ ਦਰਜ ਕਰਵਾਈ ਜਾਵੇਗੀ।