Thursday, March 20, 2025
spot_img
spot_img
spot_img
spot_img

Patiala Saras Mela ‘ਚ ਵੱਖ ਵੱਖ ਲੋਕ ਗਾਇਕਾਂ ਦੀਆਂ ਪੇਸ਼ਕਾਰੀ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਝੂਮਣ ਲਾਇਆ

ਯੈੱਸ ਪੰਜਾਬ
ਪਟਿਆਲਾ, 18 ਫਰਵਰੀ, 2025

14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਸ਼ੁਰੂ ਹੋਏ Saras ਮੇਲੇ ‘ਚ ਰੋਜ਼ਾਨਾ ਸਵੇਰੇ ਤੋਂ ਹੀ ਵੱਖ ਵੱਖ ਰਾਜਾਂ ਦੇ ਲੋਕ ਨਾਚਾਂ ਤੇ ਲੋਕ ਕਲਾਵਾਂ ਦੇ ਕਲਾਕਾਰਾਂ ਵੱਲੋਂ ਮੇਲਾ ਦੇਖਣ ਆਏ ਲੋਕਾਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਾਮ ਸਮੇਂ Punjab ਦੇ ਲੋਕ ਗਾਇਕਾਂ ਵੱਲੋਂ ਆਪਣੀਆਂ ਪੇਸ਼ਕਾਰੀ ਕਰਕੇ ਹੋਰਨਾਂ ਸੂਬਿਆਂ ਤੋਂ ਆਏ ਕਲਾਕਾਰਾਂ ਤੇ ਹਜ਼ਾਰਾਂ ਮੇਲੀਆਂ ਨੂੰ ਆਪਣੀ ਗਾਇਕੀ ਨਾਲ ਪੰਜਾਬ ਦੇ ਅਮੀਰ ਸਭਿਆਚਾਰ ਨਾਲ ਜੋੜਿਆ ਜਾ ਰਿਹਾ ਹੈ।

ਮੇਲੇ ਦੇ ਨੋਡਲ ਅਫਸਰ ਵਧੀਕ ਡਿਪਟੀ ਕਮਿਸ਼ਨਰ Anuprita Johal ਨੇ ਦੱਸਿਆ ਕਿ ਸਰਸ ਮੇਲੇ ‘ਚ ਹੁਣ ਤੱਕ ਸਤਵਿੰਦਰ ਬੁੱਗਾ, ਗਲੋਰੀ ਬਾਵਾ, ਗੁਰਜੀਤ ਜੀਤੀ ਦੀਆਂ ਸਭਿਆਚਾਰਕ ਲੋਕ ਗੀਤ ਪੇਸ਼ਕਾਰੀਆਂ ਹੋ ਚੁੱਕੀਆਂ ਹਨ ਤੇ ਅੱਜ ਸਰਦਾਰ ਅਲੀ ਵੱਲੋਂ ਪੇਸ਼ਕਾਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ 19 ਫਰਵਰੀ ਨੂੰ ਲੋਕ ਗਾਇਕ ਮੁਹੰਮਦ ਇਰਸ਼ਾਦ ਅਤੇ 21 ਫਰਵਰੀ ਨੂੰ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਤੇ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਸ਼ਾਮ 3 ਵਜੇ ਤੋਂ ਬਾਅਦ ਗਾਇਕ ਰਣਜੀਤ ਬਾਵਾ ਦੀ ਪੇਸ਼ਕਾਰੀ ਤੱਕ ਸਰਸ ਮੇਲੇ ਦੀ ਟਿਕਟ 100 ਰੁਪਏ ਦੀ ਹੋਵੇਗੀ।

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ (ਐਨ.ਜੈਡ.ਸੀ.ਸੀ) ਦੇ ਸਹਿਯੋਗ ਨਾਲ ਵੱਖ ਵੱਖ ਰਾਜਾਂ ਦੇ ਕਰਵਾਏ ਜਾ ਰਹੇ ਲੋਕ ਨਾਚਾਂ ਤੇ ਲੋਕ ਕਲਾਵਾਂ ਤੋਂ ਇਲਾਵਾ ਮੇਲੇ ‘ਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਰੰਗੋਲੀ, ਭੰਗੜਾ, ਗਿੱਧਾ, ਗਾਇਕੀ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਸਰਸ ਮੇਲੇ ਦਾ ਵੱਧ ਤੋਂ ਵੱਧ ਆਨੰਦ ਮਾਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ‘ਚ ਆਏ ਦੇਸ਼-ਵਿਦੇਸ਼ ਦੇ ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮੇਲੇ ‘ਚ ਸ਼ਾਮਲ ਹੋਕੇ ਹੌਸਲਾ ਅਫ਼ਜ਼ਾਈ ਕੀਤੀ ਜਾਵੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ