spot_img
Saturday, June 15, 2024

ਵਾਹਿਗੁਰੂ

spot_img
spot_img

PAU ਅਤੇ ਹੀਰੋ DMC ਹਾਰਟ ਇੰਸਟੀਚਿਊਟ ਉੱਚ ਪੱਧਰੀ ਮਾਨਸਿਕ ਤਣਾਅ ਦੇ ਨਿਵਾਰਣ ਲਈ ਸਹਿਯੋਗ ਕਰਨਗੇ

- Advertisement -

ਯੈੱਸ ਪੰਜਾਬ
ਲੁਧਿਆਣਾ, 27 ਮਈ, 2024

ਪੀਏਯੂ ਵਿਖੇ ਹਾਲ ਹੀ ਵਿੱਚ ਹੋਈ ਇੱਕ ਮੀਟਿੰਗ ਵਿੱਚ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਹੀਰੋ ਡੀਐਮਸੀ ਹਾਰਟ ਇੰਸਟੀਚਿਊਟ, ਲੁਧਿਆਣਾ ਦੇ ਮੁਖੀ ਡਾ. ਬਿਸ਼ਵ ਮੋਹਨ ਨਾਲ ਭਾਰਤੀ ਹਾਈਪਰਟੈਨਸ਼ਨ ਦੀ ਰੋਕਥਾਮ ਬਾਰੇ ਸਹਿਯੋਗ ਲਈ ਚਰਚਾ ਕੀਤੀ। ਇਸ ਚਰਚਾ ਵਿੱਚ ਮਾਨਸਿਕ ਤਣਾਵਾਂ ਦੇ ਹੱਲ ਲਈ ਦੋਵਾਂ ਸੰਸਥਾਵਾਂ ਵਿਚਕਾਰ ਸਹਿਯੋਗ ਲਈ ਸਹਿਮਤੀ ਬਣੀ।

ਪ੍ਰੋਜੈਕਟ ਸਵਸਥ ਕਵਚ ਦੀ ਅਗਵਾਈ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਕੀਤੀ ਜਾਂਦੀ ਹੈ ਅਤੇ ਇਹ ਪ੍ਰੋਜੈਕਟ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਅਤੇ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਚਲਾਇਆ ਜਾਂਦਾ ਹੈ। ਇਸਦਾ ਉਦੇਸ਼ ਹਾਈਪਰਟੈਨਸ਼ਨ ਦੀ ਪਛਾਣ, ਨਿਵਾਰਣ ਅਤੇ ਰੋਕਥਾਮ ਲਈ ਨਿੱਜੀ ਖੇਤਰ ਕੋਲੋਂ ਸਹਿਯੋਗ ਲੈਣਾ ਹੈ।

ਡਾ. ਬਿਸ਼ਵ ਮੋਹਨ ਨੇ ਪਹਿਲਕਦਮੀ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਅਨੁਸਾਰ ਉਦਯੋਗਿਕ ਖੇਤਰ ਵਿੱਚ 7,500 ਤੋਂ ਵੱਧ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਕਾਰਜ ਲਈ ਡੀਐਮਸੀਐਚ ਹਾਈਪਰਟੈਨਸ਼ਨ ਅਤੇ ਸ਼ੂਗਰ ਦੀਆਂ ਦਵਾਈਆਂ ਪ੍ਰਦਾਨ ਕਰਦਾ ਹੈ। ਇਸ ਕਾਰਜ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਅਤੇ ਵਿਸ਼ਵ ਸਿਹਤ ਸੰਸਥਾ ਵਿਚਕਾਰ ਸਹਿਯੋਗ ਦੁਆਰਾ ਲੁਧਿਆਣਾ ਅਤੇ ਆਸ ਪਾਸ ਦੇ ਇਲਾਕੇ ਵਿਚ ਕੰਮ ਕੀਤਾ ਜਾ ਰਿਹਾ ਹੈ।

ਪੀਏਯੂ ਵਰਗੀਆਂ ਵਿਦਿਅਕ ਸੰਸਥਾਵਾਂ ਵਿੱਚ ਜਾਂਚ ਦਾ ਫੈਲਾਅ ਕਰਨ ਦੀ ਯੋਜਨਾਵਾਂ ਹੈ। ਇਸ ਅਨੁਸਾਰ ਦਇਆਨੰਦ ਮੈਡੀਕਲ ਹਸਪਤਾਲ ਸੰਸਥਾ ਦੇ ਵਲੰਟੀਅਰਾਂ ਨੂੰ ਬਲੱਡ ਪ੍ਰੈਸ਼ਰ ਮਾਪਣ ਲਈ ਸਿਖਲਾਈ ਵਾਸਤੇ ਵਰਕਸ਼ਾਪਾਂ ਦਾ ਆਯੋਜਨ ਕਰੇਗਾ।

ਉਦਯੋਗਕ ਖੇਤਰ ਵਿੱਚ 56 ਤੋਂ ਵੱਧ ਸਿਖਲਾਈ ਅਤੇ ਜਾਗਰੂਕਤਾ ਸੈਸ਼ਨ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ, ਹੁਣ ਤੱਕ 150 ਤੋਂ ਵੱਧ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਸ ਦਾ ਟੀਚਾ 2025 ਤੱਕ 500,000 ਵਿਅਕਤੀਆਂ ਦੀ ਜਾਂਚ ਕਰਨਾ ਹੈ, ਜਿਸ ਨਾਲ ਸਿਹਤ ਸੰਭਾਲ ਦੇ ਵਾਤਾਵਰਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਡਾ. ਮੋਹਨ ਨੇ ਪ੍ਰੋਜੈਕਟ ਦੇ ਅੰਕੜਿਆਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ 7,528 ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਕਾਰਜ ਤਹਿਤ ਪਹਿਲੇ ਮਹੀਨੇ ਦੇ ਅੰਦਰ ਬਲੱਡ ਪ੍ਰੈਸ਼ਰ ਉੱਪਰ ਕਾਬੂ ਪ੍ਰਾਪਤ ਕਰਨ ਵਾਲੇ ਮਰੀਜ਼ਾਂ ਨੂੰ ਦਵਾਈ ਦਿੱਤੀ ਗਈ। ਨਾਲ ਹੀ ਜਾਗਰੂਕਤਾ ਲਈ ਪੋਸਟਰ, ਕਿਤਾਬਚੇ ਅਤੇ ਕਿਤਾਬਾਂ ਵੰਡੀਆਂ ਗਈਆਂ।

ਜਿਸ ਨਾਲ ਮਰੀਜ਼ਾਂ ਨੇ ਆਪਣੀ ਜੀਵਨ ਸ਼ੈਲੀ ਵਿਚ ਵਿਆਪਕ ਸੁਧਾਰ ਕਰਕੇ ਤਣਾਅ ਦੀ ਰੋਕਥਾਮ ਵਿਚ ਸਫਲਤਾ ਹਾਸਿਲ ਕੀਤੀ।ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਪਹਿਲੇ ਮਹੀਨੇ ਦੌਰਾਨ ਨਿਰਧਾਰਤ ਦਵਾਈਆਂ ਦੀ ਵੱਧ ਲੋੜ ਪੈਂਦੀ ਹੈ। ਇਸ ਨਾਲ ਮਰੀਜ਼ ਆਪਣੇ ਖਤਰਨਾਕ ਪੜਾਅ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਹੀ ਲੋੜੀਂਦੇ ਸੁਧਾਰ ਕਰਕੇ ਬਿਮਾਰੀ ਤੋਂ ਬਚ ਸਕਦੇ ਹਨ।

ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ ਇਸ ਪਹਿਲਕਦਮੀ ਦਾ ਸਮਰਥਨ ਕੀਤਾ। ਉਨ੍ਹਾਂ ਪੀਏਯੂ ਦੀ ਐਨਐਸਐਸ ਟੀਮ ਨੂੰ ਸਿਖਲਾਈ ਅਤੇ ਜਾਂਚ ਦੇ ਕਾਰਜ ਲਈ ਡਾਇਰੈਕਟੋਰੇਟ ਵਿਦਿਆਰਥੀ ਭਲਾਈ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਨੇ ਲੋਕ ਭਲਾਈ ਅਤੇ ਭਾਈਚਾਰਕ ਸੇਵਾ ਬਾਰੇ ਸਮਰਪਣ ਲਈ ਪ੍ਰੋਜੈਕਟ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਹਾਜ਼ਰੀਨ ਨੇ ਬਹੁਤ ਸਾਰੇ ਸਵਾਲ ਪੁੱਛੇ, ਜਿਨ੍ਹਾਂ ਦੇ ਮਾਹਿਰਾਂ ਵਲੋਂ ਤਸੱਲੀਬਖਸ਼ ਜਵਾਬ ਦਿੱਤੇ ਗਏ।

ਮਿਸ਼ਨ ਸਵਾਸਥ ਕਵਚ ਦੀ ਸਫਲਤਾ ਹਾਈਪਰਟੈਨਸ਼ਨ ਦਾ ਫੌਰਨ ਪਤਾ ਲਗਾਉਣ, ਸਮੇਂ ਸਿਰ ਲੋੜੀਂਦੇ ਕਾਰਜ, ਅਤੇ ਰੋਕਥਾਮ ਲਈ ਲਗਾਤਾਰ ਸਹਾਇਤਾ ਦੇ ਰੂਪ ਵਿਚ ਪਛਾਣੀ ਜਾ ਸਕਦੀ ਹੈ ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...