Monday, June 16, 2025
spot_img
spot_img
spot_img
spot_img

PAU ਦੇ ਸਾਬਕਾ ਵਿਦਿਆਰਥੀ ਪ੍ਰੋਫੈਸਰ ਰਤਨ ਲਾਲ ਨੂੰ ਮਨੁੱਖਤਾ ਦੀ ਭਲਾਈ ਲਈ ਗੁਲਬੈਂਕੀਅਨ ਪੁਰਸਕਾਰ ਨਾਲ ਨਿਵਾਜ਼ਿਆ ਗਿਆ

ਯੈੱਸ ਪੰਜਾਬ
ਲੁਧਿਆਣਾ, 14 ਜੁਲਾਈ, 2024

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਭੂਮੀ ਵਿਗਿਆਨੀ, ਅਤੇ ਪੀ ਏ ਯੂ ਦੇ ਸਾਬਕਾ ਵਿਦਿਆਰਥੀ ਪਦਮ ਸ਼੍ਰੀ ਪ੍ਰੋਫੈਸਰ ਰਤਨ ਲਾਲ ਨੂੰ ਪੁਰਤਗਾਲ ਸਥਿਤ ਕੈਲੋਸਟ ਗੁਲਬੇਨਕਿਅਨ ਫਾਊਂਡੇਸ਼ਨ ਦੁਆਰਾ ਮਾਨਵਤਾ ਲਈ ਵੱਕਾਰੀ ਗੁਲਬੈਂਕੀਅਨ ਪੁਰਸਕਾਰ – 2024 ਨਾਲ ਸਨਮਾਨਿਤ ਕੀਤਾ ਗਿਆ ਹੈ। ਹਰ ਸਾਲ ਦਿੱਤਾ ਜਾਣ ਵਾਲਾ ਇਹ ਐਵਾਰਡ ਉਹਨਾਂ ਵਿਅਕਤੀਆਂ/ਸੰਸਥਾਵਾਂ ਨੂੰ ਦਿੱਤਾ ਜਾਂਦਾ ਹੈ ਜੋ ਵਿਸ਼ਵ ਭੋਜਨ ਸੁਰੱਖਿਆ, ਜਲਵਾਯੂ ਸੁਰੱਖਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਯੋਗਦਾਨ ਪਾਉਂਦੇ ਹਨ।

ਪ੍ਰੋਫੈਸਰ ਰਤਨ ਲਾਲ ਨੂੰ ਇਸ ਸਾਲ ਹੋਰ ਇਨਾਮ ਜੇਤੂਆਂ ਨਾਲ 10 ਲੱਖ ਯੂਰੋ ਦੀ ਇਨਾਮੀ ਰਾਸ਼ੀ ਵਾਲਾ ਪੁਰਸਕਾਰ ਪ੍ਰਦਾਨ ਕੀਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਸੰਸਥਾਵਾਂ ਨੂੰ ਇਹ ਐਵਾਰਡ ਦਿੱਤਾ ਗਿਆ ਉਨ੍ਹਾਂ ਵਿਚ ਆਂਧਰਾ ਪ੍ਰਦੇਸ਼ ਕਮਿਊਨਿਟੀ ਮੈਨੇਜਡ ਨੈਚੁਰਲ ਫਾਰਮਿੰਗ ਜੋ ਕਿ ਛੋਟੇ ਧਾਰਕਾਂ, ਮੁੱਖ ਤੌਰ ‘ਤੇ ਔਰਤਾਂ ਦੀ ਕੁਦਰਤੀ ਖੇਤੀ ਲਈ ਸਹਾਇਤਾ ਕਰਨ ਵਾਲਾ ਇੱਕ ਰਾਜ-ਵਿਆਪੀ ਪ੍ਰੋਗਰਾਮ ਹੈ ਦੇ ਨਾਲ ਮਿਸਰ ਦੀ ਇਕ ਗੈਰ ਸਰਕਾਰੀ ਸੰਸਥਾ ਸ਼ਾਮਿਲ ਹਨ।

ਪ੍ਰੋਫੈਸਰ ਰਤਨ ਲਾਲ ਓਹੀਓ ਸਟੇਟ ਯੂਨੀਵਰਸਿਟੀ ਦੇ ਕਾਰਬਨ ਮੈਨੇਜਮੈਂਟ ਅਤੇ ਸੀਕਵੇਸਟ੍ਰੇਸ਼ਨ ਸੈਂਟਰ ਦੇ ਸੰਸਥਾਪਕ ਅਤੇ ਨਿਰਦੇਸ਼ਕ ਵੀ ਹਨ। ਉਨ੍ਹਾਂ ਨੇ ਮੁੱਖ ਤੌਰ ‘ਤੇ ਮਿੱਟੀ ਦੇ ਕਾਰਬਨ ਤੱਤਾਂ ਅਤੇ ਜਲਵਾਯੂ ਤਬਦੀਲੀ ਤੋਂ ਇਲਾਵਾ ਮਿੱਟੀ ਦੀ ਸਿਹਤ ਅਤੇ ਵਿਸ਼ਵ ਖੁਰਾਕ ਸੁਰੱਖਿਆ, ਭੂਮੀ ਦੇ ਮਿਆਰ ਵਿਚ ਆਈ ਗਿਰਾਵਟ, ਮਿੱਟੀ ਦੀ ਗੁਣਵੱਤਾ ਅਤੇ ਟਿਕਾਊ ਖੇਤੀਬਾੜੀ ਬਾਰੇ ਵਿਸ਼ੇਸ਼ ਕਾਰਜ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਥਿਰ ਭੂਮੀ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਕੇ ਟਿਕਾਊ ਖੇਤੀਬਾੜੀ ਅਤੇ ਜਲਵਾਯੂ ਸੰਭਾਲ ਨੂੰ ਅੱਗੇ ਵਧਾਇਆ ਹੈ।

ਪ੍ਰੋਫੈਸਰ ਰਤਨ ਲਾਲ ਨੂੰ ਇਸ ਤੋਂ ਇਲਾਵਾ ਆਈਪੀਸੀਸੀ ਦੁਆਰਾ 2007 ਵਿਚ ਨੋਬਲ ਸ਼ਾਂਤੀ ਪੁਰਸਕਾਰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੇ ‘ਯੂਨਾਈਟਿਡ ਨੇਸ਼ਨਜ਼ ਕਨਵੈਨਸ਼ਨ ਟੂ ਕਾਮਬੈਟ ਡੈਜ਼ਰਟੀਫਿਕੇਸ਼ਨ’, ਬੋਨ, ਜਰਮਨੀ, (2013) ਦਾ ਗਲੋਬਲ ਡਰਾਈਲੈਂਡ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ। ਪ੍ਰੋਫੈਸਰ ਲਾਲ ਨੂੰ ‘ਜਾਪਾਨ ਪ੍ਰਾਈਜ਼’ (2019), ‘ਵਰਲਡ ਫੂਡ ਪ੍ਰਾਈਜ਼’ (2020), ‘ਪਦਮ ਸ਼੍ਰੀ ਐਵਾਰਡ’ (2021) ਅਤੇ ‘ਪਲਾਂਟ ਸਾਇੰਸ ਐਂਡ ਐਗਰੋਨੋਮੀ ਲੀਡਰ ਐਵਾਰਡ’ (2024) ਵਰਗੇ ਵਿਲੱਖਣ ਪੁਰਸਕਾਰਾਂ ਨਾਲ ਵੀ ਨਿਵਾਜ਼ਿਆ ਗਿਆ ਹੈ।

ਉਨ੍ਹਾਂ ਨੂੰ ‘ਵਿਸ਼ਵ ਦਾ ਸਭ ਤੋਂ ਵੱਧ ਜਾਣੇ ਜਾਣ ਵਾਲੇ ਪੌਦਾ ਵਿਗਿਆਨ ਅਤੇ ਖੇਤੀ ਵਿਗਿਆਨੀ’ (2024) ਵਜੋਂ ਵੀ ਮਾਨਤਾ ਦਿੱਤੀ ਗਈ ਸੀ।

ਪ੍ਰੋਫੈਸਰ ਰਤਨ ਲਾਲ ਨੇ 350,000 ਡਾਲਰ ਪੁਰਸਕਾਰ ਰਾਸ਼ੀ ਓਹੀਓ ਸਟੇਟ ਨੂੰ ਦਾਨ ਕਰਨ ਦੀ ਇੱਛਾ ਜ਼ਾਹਰ ਕੀਤੀ । ਉਨ੍ਹਾਂ ਅੱਗੇ ਦੱਸਿਆ ਕਿ ਪੁਰਸਕਾਰ ਰਾਸ਼ੀ ਤੋਂ 15,000 ਡਾਲਰ ਸਾਲਾਨਾ ਵਿਆਜ ਰਾਸ਼ੀ ਨੂੰ ਪੀ ਏ ਯੂ ਅਤੇ ਆਈ ਏ ਆਰ ਆਈ ਦੇ ਤਿੰਨ ਮਾਹਿਰਾਂ ਦੀ ਸਹਾਇਤਾ ਵਜੋਂ ਪ੍ਰਦਾਨ ਕੀਤੀ ਜਾਵੇਗੀ। ਇਨ੍ਹਾਂ ਤਿੰਨ ਖੋਜ ਵਿਦਵਾਨਾਂ ਨੂੰ, ਜਿਨ੍ਹਾਂ ਨੂੰ ਲਾਲ ਕਾਰਬਨ ਸੈਂਟਰ ਵਿੱਚ ਬੁਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕਾਲਰਸ਼ਿਪ ਪ੍ਰੋਗਰਾਮ ਲਈ ਰਸਮੀ ਅਕਾਦਮਿਕ ਪ੍ਰਬੰਧ ਅਗਲੇ ਸਾਲ ਤੋਂ ਸ਼ੁਰੂ ਹੋ ਜਾਣਗੇ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪ੍ਰੋਫੈਸਰ ਰਤਨ ਲਾਲ ਨੂੰ 2024 ਗੁਲਬੈਂਕੀਅਨ ਪ੍ਰਾਈਜ਼ ਫਾਰ ਹਿਊਮੈਨਿਟੀ ਦਾ ਸਨਮਾਨਯੋਗ ਜੇਤੂ ਬਣਨ ਲਈ ਦਿਲੋਂ ਵਧਾਈ ਦਿੱਤੀ ਹੈ। ਡਾ: ਗੋਸਲ ਨੇ ਕਾਰਬਨ ਪ੍ਰਬੰਧਨ ਦੇ ਖੇਤਰ ਵਿੱਚ ਖੋਜ ਨੂੰ ਅੱਗੇ ਵਧਾਉਣ ਲਈ ਵਿਦਵਾਨਾਂ ਦੇ ਸਹਿਯੋਗ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲਈ ਕੀਤੇ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ।

ਉਨ੍ਹਾਂ ਆਖਿਆ ਕਿ ਪੀਏਯੂ ਪ੍ਰੋਫ਼ੈਸਰ ਰਤਨ ਲਾਲ ਦੇ ਕਾਰਜ ਉੱਪਰ ਮਾਣ ਮਹਿਸੂਸ ਕਰਦੀ ਹੈ। ਉਨ੍ਹਾਂ ਨੂੰ ਮਿਲਣ ਵਾਲਾ ਹਰ ਸਨਮਾਨ ਪੀ ਏ ਯੂ ਦੇ ਮਾਣ ਵਿੱਚ ਵਾਧਾ ਕਰਦਾ ਹੈ। ਪੀ ਏ ਯੂ ਦੇ ਵਿਗਿਆਨੀਆਂ ਦੇ ਸਨਮਾਨ ਲਈ ਉਨ੍ਹਾਂ ਵੱਲੋਂ ਕੀਤੀ ਪਹਿਲਕਦਮੀ ਸ਼ਲਾਘਾ ਦੀ ਹੱਕਦਾਰ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼