Saturday, October 5, 2024
spot_img
spot_img
spot_img
spot_img
spot_img

PAU ਨੇ ਸਤੰਬਰ ਦੇ ਕਿਸਾਨ ਮੇਲਿਆਂ ਦੀਆਂ ਤਰੀਕਾਂ ਐਲਾਨੀਆਂ

ਯੈੱਸ ਪੰਜਾਬ
ਲੁਧਿਆਣਾ, 8 ਅਗਸਤ, 2024

ਪੀ.ਏ.ਯੂ. ਵੱਲੋਂ ਹਾੜੀ-ਸਾਉਣੀ ਲਾਏ ਜਾਂਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਆਉਂਦੇ ਹਾੜੀ ਸੀਜ਼ਨ ਲਈ ਸਤੰਬਰ ਮਹੀਨੇ ਲਾਏ ਜਾਣ ਵਾਲੇ ਕਿਸਾਨ ਮੇਲਿਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹਨਾਂ ਵਿਚ ਯੂਨੀਵਰਸਿਟੀ ਦੇ ਮੁੱਖ ਕੈਂਪਸ ਵਿਖੇ ਦੋ ਰੋਜ਼ਾ ਕਿਸਾਨ ਮੇਲੇ ਤੋਂ ਬਿਨਾਂ ਛੇ ਖੇਤਰੀ ਕੇਂਦਰਾਂ ਵਿਚ ਕਿਸਾਨ ਮੇਲੇ ਆਯੋਜਿਤ ਕੀਤੇ ਜਾਣਗੇ।

ਇਸ ਸੰਬੰਧ ਵਿਚ ਗੱਲਬਾਤ ਕਰਦਿਆਂ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਨੇ ਆਪਣੀ ਸਥਾਪਨਾ ਤੋਂ ਹੀ ਕਿਸਾਨ ਮੇਲਿਆਂ ਰਾਹੀਂ ਨਵੀਆਂ ਖੇਤੀ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਈਆਂ ਹਨ। ਇਸੇ ਸਿਲਸਿਲੇ ਨਾਲ ਪੰਜਾਬ ਵਿਚ ਵਿਗਿਆਨਕ ਖੇਤੀ ਦਾ ਪਸਾਰ ਹੋਇਆ।

ਉਹਨਾਂ ਕਿਹਾ ਕਿ ਇਹਨਾਂ ਕਿਸਾਨ ਮੇਲਿਆਂ ਰਾਹੀਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਤਕਨੀਕਾਂ ਅਤੇ ਵਿਗਿਆਨਕ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਦਾ ਵਸੀਲਾ ਬਣਾਇਆ ਜਾਂਦਾ ਹੈ। ਇਸਦੇ ਨਾਲ ਹੀ ਇਹ ਮੇਲੇ ਕਿਸਾਨੀ ਸਮਾਜ ਨੂੰ ਚਲੰਤ ਮਸਲਿਆਂ ਬਾਰੇ ਜਾਗਰੂਕ ਵੀ ਕਰਦੇ ਹਨ।

ਡਾ. ਗੋਸਲ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦੇ ਪਾਣੀਆਂ ਦੀ ਸੰਭਾਲ ਬਹੁਤ ਗੰਭੀਰ ਮੁੱਦਾ ਹੈ। ਇਹ ਮੁੱਦਾ ਮੌਜੂਦਾ ਖੇਤੀ ਦਿ੍ਰਸ਼ ਦੇ ਨਾਲ-ਨਾਲ ਭਵਿੱਖ ਦੀ ਚਿੰਤਾ ਨੂੰ ਵੀ ਪ੍ਰਗਟ ਕਰਦਾ ਹੈ। ਇਸੇ ਲਈ ਸਤੰਬਰ ਦੇ ਕਿਸਾਨ ਮੇਲਿਆਂ ਦਾ ਥੀਮ ‘ਕੁਦਰਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਓ’ ਰੱਖਿਆ ਗਿਆ ਹੈ। ਡਾ. ਗੋਸਲ ਨੇ ਕਿਹਾ ਕਿ ਇਹਨਾਂ ਮੇਲਿਆਂ ਵਿਚ ਸੂਬੇ ਦੇ ਵੱਖ-ਵੱਖ ਇਲਾਕਿਆਂ ਦੇ ਕਿਸਾਨਾਂ ਦੇ ਭਾਰੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਆਸ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਇਹਨਾਂ ਮੇਲਿਆਂ ਦਾ ਆਰੰਭ 3 ਸਤੰਬਰ ਨੂੰ ਨਾਗਕਲਾਂ (ਅੰਮ੍ਰਿਤਸਰ) ਦੇ ਮੇਲੇ ਨਾਲ ਹੋਵੇਗਾ। 6 ਸਤੰਬਰ ਨੂੰ ਬੱਲੋਵਾਲ ਸੌਂਖੜੀ ਅਤੇ 10 ਸਤੰਬਰ ਨੂੰ ਫਰੀਦਕੋਟ ਵਿਖੇ ਕਿਸਾਨ ਮੇਲੇ ਆਯੋਜਿਤ ਕੀਤੇ ਜਾਣਗੇ। ਪੀ.ਏ.ਯੂ. ਵਿਚ ਦੋ ਰੋਜ਼ਾ ਕਿਸਾਨ ਮੇਲਾ 13-14 ਸਤੰਬਰ ਨੂੰ ਲਾਇਆ ਜਾਵੇਗਾ। ਗੁਰਦਾਸਪੁਰ ਵਿਖੇ 18 ਸਤੰਬਰ ਨੂੰ ਅਤੇ ਰੌਣੀ (ਪਟਿਆਲਾ) ਵਿਚ 24 ਸਤੰਬਰ ਨੂੰ ਕਿਸਾਨ ਮੇਲਾ ਆਯੋਜਿਤ ਕੀਤਾ ਜਾਵੇਗਾ। ਆਖਰੀ ਕਿਸਾਨ ਮੇਲਾ 27 ਸਤੰਬਰ ਨੂੰ ਬਠਿੰਡਾ ਵਿਚ ਲਾਇਆ ਜਾਵੇਗਾ।

ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਇਹਨਾਂ ਮੇਲਿਆਂ ਵਿਚ ਪੰਜਾਬ ਅਤੇ ਆਸਪਾਸ ਦੇ ਸੂਬਿਆਂ ਤੋਂ ਭਾਰੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੁੰਦੇ ਰਹੇ ਹਨ। ਉਹਨਾਂ ਦੱਸਿਆ ਕਿ ਕਿਸਾਨ ਮੇਲੇ ਵਿਚ ਦੇਸ਼ ਦੇ ਪ੍ਰਸਿੱਧ ਮਸ਼ੀਨਰੀ ਨਿਰਮਾਤਾ ਅਤੇ ਵਿਗਿਆਨਕ ਖੇਤੀ ਦੇ ਉੱਘੇ ਨਾਂ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ.ਏ.ਯੂ. ਦੇ ਮਾਹਿਰਾਂ ਨਾਲ ਗੱਲਬਾਤ ਕਰਨ ਅਤੇ ਸਵਾਲਾਂ ਦੇ ਜਵਾਬ ਹਾਸਲ ਕਰਨ ਦਾ ਮੌਕਾ ਵੀ ਮਿਲੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ