Saturday, May 4, 2024

ਵਾਹਿਗੁਰੂ

spot_img
spot_img

PAU ਦੇ ਵਧੀਕ ਨਿਰਦੇਸ਼ਕ ਖੋਜ ਡਾ. ਪੀ ਪੀ ਐੱਸ ਪੰਨੂ ਸੇਵਾ ਮੁਕਤ ਹੋਏ

- Advertisement -

ਯੈੱਸ ਪੰਜਾਬ
ਲੁਧਿਆਣਾ, 29 ਦਸੰਬਰ, 2023:
ਪੀ.ਏ.ਯੂ. ਵਿਚ ਕੁਦਰਤੀ ਸਰੋਤ ਅਤੇ ਪੌਦਾ ਸਿਹਤ ਪ੍ਰਬੰਧਨ ਦੇ ਵਧੀਕ ਨਿਰਦੇਸ਼ਕ ਖੋਜ ਡਾ. ਪੁਸ਼ਪਿੰਦਰਪਾਲ ਸਿੰਘ ਪੰਨੂ ਅੱਜ ਸੇਵਾ ਮੁਕਤ ਹੋ ਗਏ| ਇਸ ਸੰਬੰਧ ਵਿਚ ਇੱਕ ਸੰਖੇਪ ਸਮਾਰੋਹ ਸਮੂਹ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿਚ ਹੋਇਆ|

ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਡਾ. ਪੰਨੂ ਲਈ ਭਾਵਪੂਰਤ ਸ਼ਬਦ ਕਹੇ| ਉਹਨਾਂ ਕਿਹਾ ਕਿ ਡਾ. ਪੰਨੂ ਨੇ 34 ਸਾਲ ਪੌਦਾ ਰੋਗ ਮਾਹਿਰ ਵਜੋਂ ਯੂਨੀਵਰਸਿਟੀ ਵਿਚ ਸੇਵਾ ਨਿਭਾਈ| ਉਹਨਾਂ ਨੇ ਡਾ. ਪੰਨੂ ਦੀ ਮਾਹਿਰ ਵਜੋਂ ਪ੍ਰਤਿਭਾ ਦੇ ਨਾਲ-ਨਾਲ ਇਕ ਵਿਅਕਤੀ ਵਜੋਂ ਉਹਨਾਂ ਦੀ ਨਿਮਰਤਾ, ਮਿਲਵਰਤਣ ਅਤੇ ਨਿੱਘੀ ਸ਼ਖਸ਼ੀਅਤ ਦੀ ਪ੍ਰਸ਼ੰਸ਼ਾਂ ਕੀਤੀ| ਉਹਨਾਂ ਕਿਹਾ ਕਿ ਡਾ. ਪੰਨੂ ਵੱਲੋਂ ਕੀਤਾ ਕਾਰਜ ਆਉਣ ਵਾਲੇ ਪੌਦਾ ਰੋਗਾ ਮਾਹਿਰਾਂ ਲਈ ਰਾਹ-ਦਸੇਰਾ ਬਣੇਗਾ|

ਸਵਾਗਤੀ ਸ਼ਬਦ ਬੋਲਦਿਆਂ ਖੇਤੀਬਾੜੀ ਕਾਲਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ ਨੇ ਡਾ. ਪੰਨੂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ| ਉਹਨਾਂ ਕਿਹਾ ਕਿ ਡਾ. ਪੰਨੂ ਨੇ ਪੀਲੀ ਕੁੰਗੀ ਅਤੇ ਕਰਨਾਲ ਬੰਟ ਦੀ ਰੋਕਥਾਮ ਲਈ ਬਿਹਤਰੀਨ ਸੁਰੱਖਿਆ ਮਾਡਲ ਵਿਕਸਿਤ ਕੀਤਾ ਅਤੇ ਮੌਸਮ ਦੇ ਅਧਾਰ ਤੇ ਪਹਿਲਾਂ ਹੀ ਕਿਸਾਨਾਂ ਨੂੰ ਸੂਚਨਾ ਦੇਣ ਦਾ ਤੰਤਰ ਬਣਾਇਆ| ਇਸ ਨਾਲ ਝੂਠੀ ਕਾਂਗਿਆਰੀ ਅਤੇ ਕਰਨਾਲ ਬੰਟ ਦੀ ਪਛਾਣ ਦੀ ਤਕਨੀਕ ਵਿਚ ਸੁਧਾਰ ਹੋਇਆ| ਇਸ ਤੋਂ ਇਲਾਵਾ ਉਹਨਾਂ ਨੇ ਸ਼ੀਥ ਬਲਾਈਟ, ਸ਼ੀਥ ਰੌਟ, ਝੂਠੀ ਕਾਂਗਿਆਰੀ ਅਤੇ ਜੜ੍ਹਾਂ ਦੇ ਗਾਲ੍ਹੇ ਤੋਂ ਬਾਸਮਤੀ ਦੇ ਬਚਾਅ ਲਈ ਕਾਰਜ ਕੀਤਾ| ਡਾ. ਔਲਖ ਨੇ ਦੱਸਿਆ ਕਿ ਡਾ. ਪੰਨੂ ਨੂੰ ਪਲਾਂਟ ਪੈਥਾਲੋਜੀ ਬਾਰੇ ਭਾਰਤੀ ਸੁਸਾਇਟੀ ਨੇ ਪ੍ਰੋਫੈਸਰ ਵੀ ਪੀ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਅਤੇ ਪੀ.ਏ.ਯੂ. ਨੇ 2015-16 ਵਿਚ ਪ੍ਰੋਫੈਸਰ ਮਨਜੀਤ ਸਿੰਘ ਛੀਨਨ ਵਿਸ਼ੇਸ਼ ਪੁਰਸਕਾਰ ਐਵਾਰਡ ਨਾਲ ਨਿਵਾਜ਼ਿਆ|

ਪੌਦਾ ਰੋਗ ਵਿਗਿਆਨ ਵਿਭਾਗ ਦੇ ਮੁਖੀ ਡਾ. ਪ੍ਰਭਜੋਧ ਸਿੰਘ ਸੰਧੂ ਨੇ ਇਸ ਮੌਕੇ ਆਪਣੀ ਵਿਸ਼ੇਸ਼ ਟਿੱਪਣੀ ਵਿਚ ਡਾ. ਪੰਨੂ ਨੂੰ ਅਣਥੱਕ ਵਿਗਿਆਨੀ ਕਿਹਾ| ਉਹਨਾਂ ਕਿਹਾ ਕਿ ਪੰਜਾਬ ਵਿਚ ਝੋਨੇ, ਬਾਸਮਤੀ, ਕਣਕ ਅਤੇ ਆਲੂਆਂ ਦੇ ਰੋਗਾਂ ਦੀ ਰੋਕਥਾਮ ਵਿਚ ਡਾ. ਪੰਨੂ ਨੇ ਬੇਹੱਦ ਮਹੱਤਵਪੂਰਨ ਕੰਮ ਕੀਤਾ ਹੈ| ਪੰਜਾਬ ਅਤੇ ਆਸਪਾਸ ਦੇ ਸੂਬਿਆਂ ਵਿਚ ਝੋਨੇ ਅਤੇ ਕਣਕ ਦੀਆਂ ਬਿਮਾਰੀਆਂ ਦੀ ਪਛਾਣ ਅਤੇ ਰੋਕਥਾਮ ਲਈ ਉਹਨਾਂ ਨੇ 1993 ਤੋਂ 2017 ਤੱਕ ਨਿਰੰਤਰ ਕਾਰਜ ਕੀਤਾ|

ਇਸ ਤੋਂ ਇਲਾਵਾ ਉਹਨਾਂ ਨੇ 57 ਦੇ ਕਰੀਬ ਸਿਫ਼ਾਰਸ਼ਾਂ ਖੇਤੀ ਵਿਗਿਆਨ ਨੂੰ ਦਿੱਤੀਆਂ ਜੋ ਹਾੜ੍ਹੀ-ਸਾਉਣੀ ਦੀਆਂ ਫ਼ਸਲਾਂ ਦੀ ਕਿਤਾਬ ਵਿਚ ਸ਼ਾਮਿਲ ਹੋਈਆਂ| ਡਾ. ਪੰਨੂ 17 ਐਡਹਾਕ ਖੋਜ ਪ੍ਰੋਜੈਕਟਾਂ ਅਤੇ 60 ਹੋਰ ਖੋਜ ਪ੍ਰੋਜੈਕਟਾਂ ਦਾ ਹਿੱਸਾ ਰਹੇ| ਉਹਨਾਂ ਨੇ 107 ਖੋਜ ਪੇਪਰ ਲਿਖੇ| 110 ਮਕਬੂਲ ਲੇਖ ਵੀ ਉਹਨਾਂ ਦੇ ਨਾਂ ਹੇਠ ਛਪੇ| ਛੇ ਐੱਮ ਐੱਸ ਅਤੇ ਚਾਰ ਪੀ ਐੱਚ ਡੀ ਵਿਦਿਆਰਥੀਆਂ ਦੀ ਅਗਵਾਈ ਵੀ ਡਾ. ਪੰਨੂ ਨੇ ਕੀਤੀ| ਉਹ 21 ਵਾਰ ਰੇਡੀਓ ਅਤੇ ਟੀ ਵੀ ਵਾਰਤਾਲਾਪਾਂ ਵਿਚ ਸ਼ਾਮਿਲ ਹੋਏ ਅਤੇ 330 ਖੇਤ ਪ੍ਰਦਰਸ਼ਨੀਆਂ ਉਹਨਾਂ ਨੇ ਆਯੋਜਿਤ ਕੀਤੀਆਂ|

ਡਾ. ਪੰਨੂ ਨੇ ਇਸ ਮੌਕੇ ਵਾਈਸ ਚਾਂਸਲਰ, ਉੱਚ ਅਧਿਕਾਰੀਆਂ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਪੀ.ਏ.ਯੂ. ਵਿਚ ਗੁਜ਼ਾਰੇ ਸਮੇਂ ਨੂੰ ਬੇਹੱਦ ਅਹਿਮ ਕਿਹਾ| ਉਹਨਾਂ ਕਿਹਾ ਕਿ ਕਿਸਾਨਾਂ ਨਾਲ ਜੁੜ ਕੇ ਅਤੇ ਕਿਸਾਨੀ ਦੀ ਸੇਵਾ ਕਰਕੇ ਉਹਨਾਂ ਨੇ ਆਪਣੇ ਉਦੇਸ਼ ਅਨੁਸਾਰ ਕਾਰਜ ਕੀਤਾ ਹੈ|

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,147FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...