Wednesday, October 2, 2024
spot_img
spot_img
spot_img
spot_img
spot_img

PAU ਦੇ ਭੋਜਨ ਪ੍ਰੋਸੈਸਿੰਗ ਮਾਹਿਰ ਨੇ ਕੌਮਾਂਤਰੀ ਕਾਨਫਰੰਸ ਵਿਚ ਇਨਾਮ ਜਿੱਤਿਆ

ਯੈੱਸ ਪੰਜਾਬ
ਲੁਧਿਆਣਾ 2 ਸਤੰਬਰ, 2024

ਪੀ.ਏ.ਯੂ. ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਵਿਗਿਆਨੀ ਡਾ. ਮਨਿੰਦਰ ਕੌਰ ਵੱਲੋਂ ਕੌਮਾਂਤਰੀ ਕਾਨਫਰੰਸ ਵਿਚ ਪੇਸ਼ ਪੇਪਰ ਨੂੰ ਸਰਵੋਤਮ ਜ਼ੁਬਾਨੀ ਪੇਪਰ ਐਵਾਰਡ 2024 ਨਾਲ ਸਨਮਾਨਿਤ ਕੀਤਾ ਗਿਆ। ਡਾ. ਮਨਿੰਦਰ ਕੌਰ ਨੇ ਇਹ ਪੇਪਰ ਆਈ ਸੀ ਏ ਆਰ ਵੱਲੋਂ ਪ੍ਰਾਯੋਜਿਤ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਚ ਬੀਤੇ ਦਿਨੀਂ ਖੇਤੀ ਅਤੇ ਸਹਿ ਵਿਗਿਆਨਾਂ ਬਾਰੇ ਕਰਵਾਈ ਗਈ ਕਾਨਫਰੰਸ ਵਿਚ ਪੇਸ਼ ਕੀਤਾ ਸੀ।

ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਅਤੇ ਪ੍ਰੋਸੈਸਿੰਗ ਅਤੇ ਭੋਜਨ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਤਰਸੇਮ ਚੰਦ ਮਿੱਤਲ ਨੇ ਇਸ ਪ੍ਰਾਪਤੀ ਲਈ ਡਾ. ਮਨਿੰਦਰ ਕੌਰ ਨੂੰ ਵਧਾਈ ਦਿੱਤੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ