Thursday, October 3, 2024
spot_img
spot_img
spot_img
spot_img
spot_img

PAU ਦੀ ਅਧਿਆਪਕ ਜੱਥੇਬੰਧੀ PAUTA ਵੱਲੋਂ ਜਾਰੀ ਸੰਘਰਸ਼ 7ਵੇਂ ਦਿਨ ਹੋਇਆ ਦਾਖਲ

ਯੈੱਸ ਪੰਜਾਬ
ਲੁਧਿਆਣਾ, 22 ਅਗਸਤ, 2024

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਟੀਚਰਜ ਐਸੋਸੀਏਸ਼ਨ ਦਾ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈਕੇ ਚੱਲ ਰਿਹਾ ਸੰਘਰਸ਼ ਅੱਜ 7ਵੇਂ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 1.1.2016 ਤੋਂ ਪਹਿਲਾਂ ਸੇਵਾ-ਮੁਕਤ ਹੋਏ ਪੀ ਏ ਯੂ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਸ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕਾਂ ਦਾ ਵੀ ਵੱਡੀ ਗਿਣਤੀ ਵਿੱਚ ਸਾਥ ਮਿਲਿਆ ।

ਜੱਥੇਬੰਦੀ ਦੇ ਸਕੱਤਰ ਡਾ. ਗੁਰਮੀਤ ਸਿੰਘ ਢੇਰੀ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਆਪਕਾਂ ਦੀਆਂ ਬੜੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਛੇ ਮੁੱਖ ਮੰਗਾਂ ਹਨ:

1. ਅਧਿਆਪਕਾਂ ਨੂੰ ਮਿਲਣ ਵਾਲੇ ਸੋਧੇ ਹੋਏ ਭੱਤੇ ਅਤੇ ਗਰੈਚੁਟੀ

2. 1 ਜਨਵਰੀ 2016 ਤੋਂ ਸੋਧੇ ਹੋਏ ਤਨਖਾਹ ਦੇ ਬਕਾਏ ਦਾ ਭੁਗਤਾਨ

3. ਬੇਸਿਕ ਪੇਅ ਨੋਟੀਫਿਕੇਸ਼ਨ ਨੂੰ ਵਾਪਸ ਲੈਣਾ ਅਤੇ ਪੇਅ ਸਮਾਨਤਾ ਦਾ ਹੱਲ

4. ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨਾ

5. 1.1.2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਸੋਧੀਆਂ ਪੈਨਸ਼ਨਾਂ ਜਾਰੀ ਕਰਨਾ

6. ਮਹਿੰਗਾਈ ਭੱਤੇ ਦੀਆਂ 3 ਬਕਾਇਆ ਕਿਸ਼ਤਾਂ ਜਾਰੀ ਕਰਨਾ

ਉਹਨਾਂ ਇਸ ਮੌਕੇ ਤੇ ਬੋਲਦਿਆਂ ਉਪਰੋਕਤ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਾਸ਼ਾਸਨ ਦੇ ਢਿੱਲੇ ਰਵੱਈਏ ਅਤੇ ਡੰਗ ਟਪਾਊ ਨੀਤੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਬਾਰ-ਬਾਰ ਬੇਨਤੀਆਂ ਕਰਨ ਦੇ ਬਾਵਜੂਦ ਵੀ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਸੁਹਿਰਦਤਾ ਨਜਰ ਨਹੀਂ ਆਉਂਦੀ ।ਜਿਸ ਸਦਕਾ ਉਹਨਾਂ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਰਾਹ ਚੁਨਣਾ ਪਿਆ ਹੈ ।

ਇਸ ਰੈਲੀ ਨੂੰ ਸੰਬੋਧਿਤ ਕਰਦਿਆਂ ਜੱਥੇਬੰਦੀ ਦੇ ਪ੍ਰਧਾਨ ਡਾ. ਮਨਦੀਪ ਸਿੰਘ ਗਿੱਲ ਕਿਹਾ ਕਿ ਉਪਰੋਕਤ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਜੇ ਵੀ ਚੁੱਪੀ ਸਾਧੀ ਹੋਈ ਹੈ।

ਉਹਨਾਂ ਯੂਨੀਵਰਸਟੀ ਪ੍ਰਾਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੇਕਰ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਵੀ ਸਾਰਥਕ ਕਦਮ ਨਾ ਪੁੱਟਿਆ ਗਿਆ ਤਾਂ ਯੂਨੀਵਰਸਿਟੀ ਦੇ ਅਧਿਆਪਕ ਸੰਘਰਸ਼ ਨੂੰ ਹੋਰ ਤਿੱਖਾ ਕਰਣ ਲਈ ਮਜਬੂਰ ਹੋ ਜਾਣਗੇ । ਇਸ ਕੜੀ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਟੀਚਰਸ ਐੇਸੋਸੀਅੇਸ਼ਨ ਵਲੋਂ ਆਉਣ ਵਾਲੇ ਦਿਨਾਂ ‘ਚ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਸ਼ਾਸ਼ਨਿਕ ਵਿੰਗ ਥਾਪਰ ਹਾਲ ਨੂੰ ਬੰਦ ਕੀਤਾ ਜਾਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ