Sunday, May 19, 2024

ਵਾਹਿਗੁਰੂ

spot_img
spot_img

PAU ਦੇ ਵਿਦਿਆਰਥੀਆਂ ਡਾ. ਹਿਨਾ ਅਤੇ ਕੁਮਾਰੀ ਵਿਸ਼ਾਲਦੀਪ ਕੌਰ ਨੇ ਕੌਮਾਂਤਰੀ ਕਾਨਫਰੰਸ ਦੌਰਾਨ ਇਨਾਮ ਜਿੱਤੇ

- Advertisement -

ਯੈੱਸ ਪੰਜਾਬ
ਲੁਧਿਆਣਾ, 24 ਅਪ੍ਰੈਲ, 2024

ਪੀ.ਏ.ਯੂ. ਦੇ ਕਮਿਸਟਰੀ ਵਿਭਾਗ ਵਿਚ ਪੀ ਐੱਚ ਡੀ ਦੀ ਖੋਜ ਕਰਨ ਵਾਲੇ ਵਿਦਿਆਰਥੀਆਂ ਡਾ. ਹਿਨਾ ਅਤੇ ਕੁਮਾਰੀ ਵਿਸ਼ਾਲਦੀਪ ਕੌਰ ਨੇ ਬੀਤੇ ਦਿਨੀਂ ਕੌਮਾਂਤਰੀ ਕਾਨਫਰੰਸ ਵਿਚ ਇਨਾਮ ਹਾਸਲ ਕੀਤੇ੍ਟ ਇਹ ਚੌਥੀ ਕੌਮਾਂਤਰੀ ਕਾਨਫਰੰਸ ਚੌਧਰੀ ਚਰਨ ਸਿੰਘ ਹਰਿਆਣਾ ਖੇਤੀ ਯੂਨੀਵਰਸਿਟੀ ਹਿਸਾਰ,

ਆਈ ਸੀ ਆਰ ਆਈ ਆਈ ਐੱਸ ਏ ਟੀ ਹੈਦਰਾਬਾਦ, ਖੇਤੀ ਵਿਗਿਆਨਾਂ ਦੀ ਯੂਨੀਵਰਸਿਟੀ ਧਾਰਵਾੜ, ਐਗਰੀ ਮੀਟ ਫਾਊਂਡੇਸ਼ਨ ਯੂ ਪੀ, ਜੂਨਾਗੜ੍ਹ ਖੇਤੀ ਯੂਨੀਵਰਸਿਟੀ ਅਤੇ ਪੰਤ ਨਗਰ ਖੇਤੀ ਯੂਨੀਵਰਸਿਟੀ ਤੋਂ ਇਲਾਵਾ ਡਾਇਰੈਕਟੋਰੇਟ ਆਫ ਕੈਸ਼ੀਓ ਰਿਸਰਚ ਪੂਤੂਰ ਦੇ ਸਹਿਯੋਗ ਨਾਲ ਕਰਵਾਈ ਗਈ ਸੀ੍ਟ ਇਸ ਕਾਨਫਰੰਸ ਦਾ ਸਿਰਲੇਖ ‘ਆਤਮ ਨਿਰਭਰ ਭਾਰਤ ਲਈ ਖੇਤੀ ਦੇ ਨਵੀਨਤਮ ਵਿਕਾਸ’ ਰੱਖਿਆ ਗਿਆ ਸੀ੍ਟ

ਕੁਮਾਰੀ ਹਿਨਾ ਨੂੰ ਇਸ ਕਾਨਫਰੰਸ ਦੌਰਾਨ ਬੈਸਟ ਪੀ ਐੱਚ ਡੀ ਥੀਸਿਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ੍ਟ ਉਹਨਾਂ ਨੇ ਹੁਣੇ-ਹੁਣੇ ਕਿੰਨੂ ਦੇ ਡਿੱਗੇ ਹੋਏ ਫਲਾਂ ਦੇ ਗੁਣਾ ਦੀ ਜਾਚ ਸੰਬੰਧੀ ਖੋਜ ਨੂੰ ਅਧਾਰ ਬਣਾ ਕੇ ਆਪਣੀ ਪੀ ਐੱਚ ਡੀ ਮੁਕੰਮਲ ਕੀਤੀ ਹੈ੍ਟ ਉਹਨਾਂ ਦੇ ਨਿਗਰਾਨ ਡਾ. ਸੋਨੀਆ ਕੌਸ਼ਲ ਹਨ੍ਟ ਖੋਜ ਦੌਰਾਨ ਕੁਮਾਰੀ ਹਿਨਾ ਦੇ ਖੋਜ ਪੇਪਰ ਬਹੁਤ ਸਾਰੇ ਨਾਮੀ ਰਸਾਲਿਆਂ ਵਿਚ ਪ੍ਰਕਾਸ਼ਿਤ ਹੋਏ੍ਟ

ਕੁਮਾਰੀ ਵਿਸ਼ਾਲਦੀਪ ਕੌਰ ਨੇ ਨੌਜਵਾਨ ਖੇਤੀ ਖੋਜੀ ਪੁਰਸਕਾਰ ਜਿੱਤਿਆ੍ਟ ਉਹ ਆਪਣੀ ਪੀ ਐੱਚ ਡੀ ਦੀ ਖੋਜ ਡਾ. ਸੋਨੀਆ ਕੌਸ਼ਲ ਦੀ ਨਿਗਰਾਨੀ ਹੇਠ ਜਾਰੀ ਰੱਖ ਰਹੇ ਹਨ੍ਟ ਇਸੇ ਦੌਰਾਨ ਉਹਨਾਂ ਨੇ ਯੂ ਜੀ ਸੀ ਨੈੱਟ ਦਾ ਇਮਤਿਹਾਨ ਵੀ ਪਾਸ ਕਰ ਲਿਆ ਹੈ੍ਟ

ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡੀਨ ਬੇਸਿਕ ਸਾਇੰਸਜ਼ ਕਾਲਜ ਡਾ. ਸ਼ੰਮੀ ਕਪੂਰ ਅਤੇ ਕਮਿਸਟਰੀ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਸਾਂਘਾ ਨੇ ਦੋਵਾਂ ਵਿਦਿਆਰਥੀਆਂ ਅਤੇ ਡਾ. ਸੋਨੀਆ ਕੌਸ਼ਲ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ੍ਟ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...