ਯੈੱਸ ਪੰਜਾਬ
ਮਾਲੇਰਕੋਟਲਾ, 23 ਅਗਸਤ, 2024
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਜ਼ਿਲ੍ਹਾ ਮਾਲੇਰਕੋਟਲਾ ਦਾ ਵਧੀਕ ਡਿਪਟੀ ਕਮਿਸ਼ਨਰ ਮੁੜ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਜਿਕਰਯੋਗ ਹੈ ਕਿ 2011 ਬੈਂਚ ਦੇ ਪੀ.ਸੀ.ਐਸ.ਅਧਿਕਾਰੀ ਇਸ ਤੋਂ ਪਹਿਲਾ ਅਕਤੂਬਰ 2021 ਤੋਂ ਨਵੰਬਰ 2022 ਤੱਕ ਬਤੌਰ ਵਧੀਕ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਉਨ੍ਹਾਂ ਦੀ ਤਾਇਨਾਤੀ ਦੂਜੀ ਵਾਰ ਮਾਲੇਰਕੋਟਲਾ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਹੋਈ ਹੈ। ਇਸ ਤੋਂ ਪਹਿਲਾ ਉਹ ਵਧੀਕ ਡਿਪਟੀ ਕਮਿਸ਼ਨਰ ਮੁਕਤਸਰ ਵਿਖੇ ਤਾਇਨਾਤ ਸਨ।
ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹਾ ਨਿਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਨਿਕ ਸੇਵਾਵਾਂ ਮੁਹਈਆ ਕਰਵਾਉਣ ਲਈ ਪੁਰਜੋਰ ਯਤਨ ਕਰਨਗੇ।
ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ। ਸਰਕਾਰ ਵੱਲੋਂ ਆਮ ਲੋਕਾਂ ਦੀ ਲੋਕ ਭਲਾਈ ਲਈ ਆਰੰਭੀਆਂ ਸਕੀਮਾਂ ਅਤੇ ਪਾਲਿਸੀਆਂ ਨੂੰ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾਂ ਨਿਵਾਸ਼ੀਆਂ ਨੂੰ ਵਧੀਆਂ ਪ੍ਰਸ਼ਾਸਕੀ ਸੇਵਾਵਾਂ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਅਤੇ ਹੋਰ ਸਾਂਝੇ ਕਾਰਜਾਂ ਲਈ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਦੇਣ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ,ਤਨਦੇਹੀ ਅਤੇ ਸਮਰਪੰਨ ਦੀ ਭਾਵਨਾਂ ਨਾਲ ਡਿਊਟੀ ਨਿਭਾਉਣ ਲਈ ਕਿਹਾ। ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦੇਣ ਨੂੰ ਯਕੀਨੀ ਬਣਾਇਆ ਜਾਵੇ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਸਰਕਾਰੀ ਕੰਮ-ਕਾਜ ਕੀਤੇ ਜਾਣ।