spot_img
Sunday, June 16, 2024

ਵਾਹਿਗੁਰੂ

spot_img
spot_img

‘ਵੋਟ ਰਨ ਮੈਰਾਥਨ’ ‘ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ

- Advertisement -

ਯੈੱਸ ਪੰਜਾਬ
ਪਟਿਆਲਾ, 18 ਮਈ, 2024

ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਹੇਠ ਅੱਜ ਕਰਵਾਈ ‘ਵੋਟ ਰਨ ਮੈਰਾਥਨ’ ਨੂੰ ਪੋਲੋ ਗਰਾਊਂਡ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਚਾਰ ਹਜਾਰ ਦੇ ਕਰੀਬ ਵਿਦਿਆਰਥੀਆਂ ਅਤੇ ਪਟਿਆਲਵੀਆਂ ਨੇ ਇਸ ਵੋਟ ਰਨ ਮੈਰਾਥਨ ਵਿੱਚ ਉਤਸ਼ਾਹ ਨਾਲ ਹਿੱਸਾ ਲੈਕੇ ਵੋਟਰਾਂ ਨੂੰ 1 ਜੂਨ 2024 ਨੂੰ ਲੋਕ ਸਭਾ ਚੋਣਾਂ ਲਈ ਵੱਧ ਚੜ੍ਹਕੇ ਵੋਟਾਂ ਪਾਉਣ ਦਾ ਸੁਨੇਹਾ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੰਚਨ ਅਤੇ ਐਸ.ਪੀ ਸਿਟੀ ਸਰਫ਼ਰਾਜ ਆਲਮ, ਦਿਵਿਆਂਗਜਨ ਸਟੇਟ ਆਈਕਨ ਜਗਵਿੰਦਰ ਸਿੰਘ ਅਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਸਵੇਰੇ ਜਲਦੀ ਉਠਕੇ ਇਸ ਮੈਰਾਥਨ ‘ਚ ਹਿੱਸਾ ਲੈਣ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਭਵਿੱਖ ਦੇ ਵੋਟਰਾਂ ਅਤੇ ਦੇਸ਼ ਦੇ ਭਵਿੱਖ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਹੈ ਤਾਂ ਕਿ ਸਾਡੇ ਨੌਜਵਾਨ ਵੀ ਲੋਕਤੰਤਰ ਦੀ ਮਜ਼ਬੂਤੀ ਲਈ ਆਪਣਾ ਯੋਗਦਾਨ ਪਾ ਸਕਣ।

ਵਿਦਿਆਰਥੀਆਂ ਤੇ ਪਟਿਆਲਵੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਤੇ ਵੋਟਾਂ ਪਾਉਣ ਦਾ ਸੁਨੇਹਾ ਦੇਣ ਲਈ ਇਸ ਵੋਟ ਰਨ ਮੈਰਾਥਨ ‘ਚ ਹਿੱਸਾ ਲੈਣ ਲਈ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕੋਸ਼ਿਸ਼ ਪਟਿਆਲਾ ਨੂੰ 70 ਫ਼ੀਸਦੀ ਤੋਂ ਵੱਧ ਵੋਟਿੰਗ ਵਾਲਾ ਜ਼ਿਲ੍ਹਾ ਬਣਾਉਣ ਲਈ ਕਾਰਗਰ ਸਾਬਤ ਹੋਵੇਗੀ।

ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵੋਟ ਰਨ ਮੈਰਾਥਨ ਨੇ ਅੱਜ ਇਹ ਸੁਨੇਹਾ ਦਿੱਤਾ ਹੈ ਕਿ ਲੋਕ ਸਭਾ ਲਈ 1 ਜੂਨ ਨੂੰ ਵੋਟਾਂ ਪਾਉਣ ਤੋਂ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਆਪਣਾ ਕੁਝ ਸਮਾਂ ਕੱਢਕੇ ਵੋਟਾਂ ਜਰੂਰ ਪਾਉਣ ਲਈ ਬੂਥ ਉਪਰ ਜਾਵੇ।

ਵੋਟ ਰਨ ਮੈਰਾਥਨ ਦੀ ਅਗਵਾਈ ਕਰ ਰਹੇ ਏ.ਡੀ.ਸੀ. ਕੰਚਨ ਨੇ ਦੱਸਿਆ ਕਿ ਇਸ ਵੋਟ ਰਨ ਮੈਰਾਥਨ ਵਿੱਚ ਸ਼ਾਮਲ ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਪੋਲੋ ਗਰਾਊਂਡ ਤੋਂ ਸ਼ੁਰੂ ਹੋਕੇ ਲੀਲਾ ਭਵਨ, ਬਾਰਾਂਦਰੀ, ਸ਼ੇਰਾਂ ਵਾਲਾ ਗੇਟ ਤੋਂ ਹੁੰਦੀ ਹੋਈ ਫੁਹਾਰਾ ਚੌਂਕ ਤੋਂ ਵਾਪਸ ਪੋਲੋ ਗਰਾਊਂਡ ਵਿਖੇ ਸਮਾਪਤੀ ਕੀਤੀ ਹੈ।

ਇਸ ਮੌਕੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਜ਼ਿਲ੍ਹਾ ਸਵੀਪ ਇੰਚਾਰਜ ਪ੍ਰੋ. ਸ਼ਵਿੰਦਰ ਰੇਖੀ ਤੇ ਮੋਹਿਤ ਕੌਸ਼ਲ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ, ਡੀ.ਡੀ.ਐਫ. ਨਿਧੀ ਮਲਹੋਤਰਾ, ਡੀ.ਐਫ਼.ਐਸ.ਸੀ. ਡਾ. ਰਵਿੰਦਰ ਕੌਰ, ਏ.ਸੀ.ਐਫ.ਏ. ਰਾਕੇਸ਼ ਗਰਗ, ਆਈ.ਸੀ.ਆਈ.ਸੀ. ਬੈਂਕ ਦੇ ਰੀਜ਼ਨਲ ਮੁਖੀ ਅਮਿਤ ਕੁਮਾਰ ਤੇ ਕਰੁਣ ਸ਼ਰਮਾ, ਚੋਣ ਦਫ਼ਤਰ ਦਾ ਸਮੁੱਚਾ ਅਮਲਾ, ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਅਤੇ ਪ੍ਰਿੰਸੀਪਲ ਤੇ ਅਧਿਆਪਕ ਮੌਜੂਦ ਸਨ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...