Tuesday, April 16, 2024

ਵਾਹਿਗੁਰੂ

spot_img
spot_img

ਹੁਸ਼ਿਆਰਪੁਰ ਜ਼ਿਲ੍ਹੇ ’ਚ ਲਾਲ ਲਕੀਰ ਅੰਦਰ ਰਹਿ ਰਹੇ ਲੋਕਾਂ ਨੂੰ ਜਲਦ ਮਿਲੇਗਾ ਮਾਲਕਾਨਾ ਹੱਕ: ਬ੍ਰਮ ਸ਼ੰਕਰ ਜਿੰਪਾ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 26 ਸਤੰਬਰ, 2022:
ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸੇ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਜਲਦ ਹੀ ਮਾਲਕਾਨਾ ਹੱਕ ਮਿਲਣ ਜਾ ਰਹੇ ਹਨ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਜ਼ਿਲ੍ਹਾ ਵਾਸੀਆਂ ਨੂੰ ਇਹ ਖੁਸ਼ਖਬਰੀ ਦਿੰਦਿਆਂ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਨ ਸਕੀਮ ‘ਮੇਰਾ ਘਰ ਮੇਰੇ ਨਾਮ’ ਤਹਿਤ ਜ਼ਿਲ੍ਹੇ ਵਿਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਦਾ ਹੱਕ ਮਿਲਣ ਨਾਲ ਉਨ੍ਹਾਂ ਨੂੰ ਵੱਡਾ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਲੰਬੇ ਸਮੇਂ ਤੋਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰੰਤੂ ਹੁਣ ਮਾਲਕੀ ਦੇ ਹੱਕ ਮਿਲ ਜਾਣ ’ਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਉਨ੍ਹਾਂ ਦਾ ਪ੍ਰਾਪਰਟੀ ਕਾਰਡ ਬਣ ਜਾਵੇਗਾ, ਜਿਸ ਨਾਲ ਉਹ ਲੋਨ ਅਤੇ ਹੋਰਨਾਂ ਸਹੂਲਤਾਂ ਤੇ ਸਕੀਮਾਂ ਆਦਿ ਦਾ ਲਾਭ ਆਸਾਨੀ ਨਾਲ ਲੈ ਸਕਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮੁੱਚੇ ਜ਼ਿਲ੍ਹੇ ਵਿਚ ਸਮੂਹ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਬਿਹਤਰ ਢੰਗ ਨਾਲ ਅੰਜ਼ਾਮ ਦੇਣ ਲਈ ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀ ਗੁਰਮੀਤ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲ ਵਿਭਾਗ ਵਲੋਂ ਪੇਂਡੂ ਵਿਕਾਸ ਵਿਭਾਗ ਅਤੇ ਹੋਰਨਾਂ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਤਹਿਤ ਸਮੂਹ ਤਹਿਸੀਲਦਾਰ, ਬੀ.ਡੀ.ਪੀ.ਓ, ਕਾਨੂੰਗੋ ਅਤੇ ਪਟਵਾਰੀਆਂ ਆਦਿ ਦੀਆਂ ਟੀਮਾਂ ਬਣਾ ਕੇ ਡਿਊਟੀਆਂ ਲਗਾਉਣ ਤੋਂ ਇਲਾਵਾ ਜ਼ਿਲ੍ਹੇ ਵਿਚ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕੰਮ ਨੂੰ ਬਾਖੂਬੀ ਅੰਜ਼ਾਮ ਦੇਣ ਲਈ ਡਰੋਨ ਰਾਹੀਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਕਸਬਿਆਂ ਵਿਚ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...