Saturday, May 4, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਦੇ ਲੋਕਾਂ ਵੱਲੋਂ ਭਾਜਪਾ ਦੀਆਂ ਨੀਤੀਆਂ ਵਿੱਚ ਦੇਖ ਕੇ ਦਿੱਤਾ ਜਾ ਰਿਹਾ ਹੈ ਸਾਡਾ ਸਾਥ: ਤਰਨਜੀਤ ਸਿੰਘ ਸੰਧੂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਅਪ੍ਰੈਲ, 2024

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੰਮ੍ਰਿਤਸਰ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਤਿਕਾਰਯੋਗ ਵਕੀਲ ਅਤੇ ਸੀ ਏ ਸਾਹਿਬਾਨ ਨਾਲ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਪਣੇ ਚੋਣ ਮਨੋਰਥ ਪੱਤਰ, ਸਭ ਵਰਗਾਂ ਤੇ ਇਲਾਕਿਆਂ ਬਾਰੇ ਆਪਣੀਆਂ ਭਵਿੱਖੀ ਯੋਜਨਾਵਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਕਲਪ ਪੱਤਰ ਬਾਰੇ ਵਿਚਾਰ ਚਰਚਾ ਕੀਤੀ।

ਇਸ ਮੌਕੇ ਵਕੀਲਾਂ ਅਤੇ ਸੀ ਏ ਸਮੂਹ ਨੇ ਸੰਧੂ ਸਮੁੰਦਰੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਸੰਧੂ ਨੇ ਮਿਲੇ ਭਰਵੇਂ ਹੁੰਗਾਰੇ ਲਈ ਸਭ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਂ ਵਾਅਦਾ ਕਰਦਾ ਹਾਂ ਆਪ ਸਭ ਦੇ ਮਸਲਿਆਂ ਦਾ ਹੱਲ ਮੇਰੀ ਨੈਤਿਕ ਜ਼ਿੰਮੇਵਾਰੀ ਹੈ, ਜਿਸ ਲਈ ਮੈਂ ਡਟ ਕੇ ਜ਼ੋਰ ਲਗਾਵਾਂਗਾ। ਅੰਮ੍ਰਿਤਸਰ ਦੇ ਬੱਚੇ ਬੱਚੇ ਵੱਲੋਂ ਭਾਜਪਾ ਦੀਆਂ ਨੀਤੀਆਂ ਵਿੱਚ ਦੇਸ਼ ਦਾ ਉੱਜਵਲ ਭਵਿੱਖ ਦੇਖ ਕੇ ਸਾਡਾ ਸਾਥ ਦਿੱਤਾ ਜਾ ਰਿਹਾ ਹੈ।

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਅੰਮ੍ਰਿਤਸਰ ਦੇ ਭਵਿੱਖ ਦੀ ਲੜਾਈ ਹੈ, ਜੋ ਸ਼ਹਿਰ ਅਤੇ ਇੱਥੋਂ ਦੇ ਲੋਕਾਂ ਦਾ ਭਵਿੱਖ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅਤੇ ਸਰਹੱਦੀ ਖੇਤਰ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਕਾਫ਼ੀ ਪਛੜੇ ਹੋਏ ਹਨ। ਇਸ ਨੂੰ ਮੁੜ ਲੀਹ ‘ਤੇ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲਿਆਉਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦੀ ਚੋਣ ਕਰਨ ਦੀ ਲੋੜ ਹੈ ਜੋ ਇਸ ਕੰਮ ਨੂੰ ਕਰਨ ਦੀ ਸਮਰੱਥਾ ਰੱਖਦਾ ਹੋਵੇ। ਉਨ੍ਹਾਂ ਵਾਅਦਾ ਕੀਤਾ ਕਿ ਉਹ ਅੰਮ੍ਰਿਤਸਰ ਲਈ ਵਿਸ਼ੇਸ਼ ਪੈਕੇਜ ਲੈ ਕੇ ਆਉਣਗੇ।

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅਮਰੀਕੀ ਕੰਪਨੀਆਂ ਵੱਲੋਂ ਭਾਰਤ ਵਿੱਚ ਕੀਤਾ ਜਾ ਰਿਹਾ ਨਿਵੇਸ਼ ’ਚ ਅੰਮ੍ਰਿਤਸਰ ਵਿੱਚ ਵੀ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਸਬੰਧ ਹੁਣ ਭਾਈਵਾਲੀ ਵਜੋਂ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ, ਹੁਣ ਅਮਰੀਕਾ ਅਤੇ ਅੰਮ੍ਰਿਤਸਰ ਦਰਮਿਆਨ ਸਬੰਧ ਬਣਾਉਣ ਦੀ ਵਾਰੀ ਹੈ।

ਉਨ੍ਹਾਂ ਅਮਨ-ਕਾਨੂੰਨ ਦੀ ਮਾੜੀ ਹਾਲਤ ਅਤੇ ਨਸ਼ਿਆਂ ਤੋਂ ਪੀੜਤ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਇੱਥੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।

ਮੈਂ ਨੌਜਵਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਹਾਂ, ਉਹ ਜ਼ਿੰਦਗੀ ਵਿੱਚ ਬਹੁਤ ਕੁਝ ਕਰਨਾ ਚਾਹੁੰਦੇ ਹਨ ਅਤੇ ਅੱਗੇ ਵਧਣਾ ਚਾਹੁੰਦੇ ਹਨ। ਇੱਥੋਂ ਦੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੁਸ਼ਲ ਸਿੱਖਿਆ ਪ੍ਰਦਾਨ ਕਰਨ ਦੀ ਲੋੜ ਹੈ। ਕੰਪਨੀਆਂ ਨੂੰ ਚੰਗੇ ਹੁਨਰਮੰਦ ਲੋਕ ਨਹੀਂ ਮਿਲਦੇ। ਵਿਦੇਸ਼ੀ ਕੰਪਨੀਆਂ ਇੰਟਰਨਸ਼ਿਪ ਦੀ ਪੇਸ਼ਕਸ਼ ਕਰਨ ਲਈ ਤਿਆਰ ਹਨ. ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅਸੀਂ ਮਿਲ ਕੇ ਕੰਮ ਕਰਾਂਗੇ। ਸਾਡੇ ਸੁਪਨੇ ਜ਼ਰੂਰ ਸਾਕਾਰ ਹੋਣਗੇ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਪਹਿਲਾਂ ਵੀ ਸਭ ਕੁਝ ਸੀ, ਹੁਣ ਵੀ ਸਾਡੇ ਕੋਲ ਬਹੁਤ ਮੌਕੇ ਹਨ, ਅਸੀਂ ਸ਼ਹਿਰ ਦਾ ਮਾਣ ਬਹਾਲ ਕਰਨਾ ਹੈ। ਇੰਦੌਰ ਕਿੱਥੇ ਪਹੁੰਚ ਗਿਆ ਹੈ? ਅੰਮ੍ਰਿਤਸਰ ਦਾ ਚਿਹਰਾ ਬਦਲਣ ਦਾ ਸਮਾਂ ਆ ਗਿਆ ਹੈ, 2027 ਤੱਕ ਇਹ ਸ਼ਹਿਰ ਇੰਦੌਰ ਦਾ ਮੁਕਾਬਲਾ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਹੋਰ ਰਾਜਾਂ ਦੀਆਂ ਲੜਕੀਆਂ ਖੇਡਾਂ ਵਿੱਚ ਤਰੱਕੀ ਕਰ ਰਹੀਆਂ ਹਨ ਤਾਂ ਅਸੀਂ ਪਿੱਛੇ ਕਿਉਂ ਹਾਂ? ਅੰਮ੍ਰਿਤਸਰ ਵਿੱਚ ਖੇਡਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਇੱਕ ਸਾਲ ਬਾਅਦ ਅੰਮ੍ਰਿਤਸਰ ਵਿੱਚ ਆਈ ਪੀ ਐਲ ਮੈਚ ਹੋਣਗੇ। ਉਨ੍ਹਾਂ ਕਿਹਾ ਕਿ ਨਿੱਜੀ ਖੇਤਰ ਨੂੰ ਅੰਮ੍ਰਿਤਸਰ ਲਿਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸੈਰ ਸਪਾਟਾ ਉਦਯੋਗ ਦੀਆਂ ਵਧੇਰੇ ਸੰਭਾਵਨਾਵਾਂ ਹਨ। ਨੌਜਵਾਨ ਸਟਾਰਟਅੱਪ ਸ਼ੁਰੂ ਕਰ ਸਕਦੇ ਹਨ। ਅੰਮ੍ਰਿਤਸਰ ਤੱਕ ਹਵਾਈ ਸੰਪਰਕ ਵਧਾਉਣ ਦੀ ਲੋੜ ਹੈ। ਏਅਰ ਕੈਨੇਡਾ ਅੰਮ੍ਰਿਤਸਰ ਉੱਤਰਨ ਲਈ ਤਿਆਰ ਹੈ। ਜਲਦੀ ਹੀ ਇੱਥੇ ਅਮਰੀਕੀ ਕੌਂਸਲੇਟ ਖੋਲ੍ਹਿਆ ਜਾਵੇਗਾ। ਵੀਜ਼ਾ ਇੱਥੋਂ ਮਿਲ ਜਾਵੇਗਾ।

ਅੰਤਰਰਾਸ਼ਟਰੀ ਵਪਾਰ ਲਈ ਮੌਕਿਆਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅੰਮ੍ਰਿਤਸਰ ਤੋਂ ਫਲ਼, ਸਬਜ਼ੀਆਂ, ਅੰਮ੍ਰਿਤਸਰੀ ਗਹਿਣੇ, ਜੁੱਤੀਆਂ, ਫੁਲਕਾਰੀ ਆਦਿ ਨੂੰ ਕਾਰਗੋ ਰਾਹੀਂ ਵਿਦੇਸ਼ਾਂ ਨੂੰ ਭੇਜਿਆ ਜਾ ਸਕਦਾ ਹੈ।

ਸਥਾਨਕ ਕਾਰੋਬਾਰਾਂ ਨੂੰ ਪ੍ਰਮੁੱਖ ਗਲੋਬਲ ਉਦਯੋਗਿਕ ਬ੍ਰਾਂਡਾਂ ਨਾਲ ਸਾਂਝੇਦਾਰੀ ਕਰਨ ਦਾ ਮੌਕਾ ਪ੍ਰਦਾਨ ਕਰਕੇ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ।

ਇਸ ਮੌਕੇ ਭਾਜਪਾ ਜਿਲਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਸਮੂਹ ਅੰਮ੍ਰਿਤਸਰ ਵਾਸੀਆਂ ਨੂੰ ਮੈਂ ਅਪੀਲ ਕਰਦਾ ਹਾਂ ਕਿ ਉਨ੍ਹਾਂ ਦੇ ਕੋਲ ਅੱਜ ਸੁਨਹਿਰੀ ਮੌਕਾ ਹੈ, ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਜਿਤਾਉਣ ਦਾ ਅਤੇ ਇਹ ਮੌਕਾ ਉਹ ਨਾ ਗਵਾਉਂਦੇ ਹੋਏ ਇਕ ਜੂਨ ਨੂੰ ਖੁੱਲ ਕੇ ਸੰਧੂ ਦੇ ਹੱਕ ਵਿੱਚ ਵੋਟਿੰਗ ਕਰਨ ਅਤੇ ਕਮਲ ਦੇ ਫੁੱਲ ਦਾ ਬਟਨ ਦਬਾਉਣ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...