Tuesday, April 30, 2024

ਵਾਹਿਗੁਰੂ

spot_img
spot_img

ਪੰਜਾਬ ਦੇ ਲੋਕ ਵੋਟ ਦੀ ਤਾਕਤ ਨਾਲ ਕੇਂਦਰ ਦੀ ਮੋਦੀ ਸਰਕਾਰ ਦਾ ਪਲਟਾਉਣਗੇ ਤਖਤਾ: ਕਰਮਜੀਤ ਅਨਮੋਲ

- Advertisement -

ਯੈੱਸ ਪੰਜਾਬ
ਕੋਟਕਪੂਰਾ, 14 ਅਪ੍ਰੈਲ, 2024

ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਪੰਜਾਬ ਦੀ ਲੜਾਈ ਹੁਣ ਕੇਂਦਰ ਵਿਚਲੀ ਤਾਨਾਸ਼ਾਹੀ ਨਾਲ ਆਰ ਪਾਰ ਦੀ ਲੜਾਈ ਹੈ ਅਤੇ ਇਸ ਵਿੱਚ ਕਿਸਾਨ ਅੰਦੋਲਨ ਵਾਂਗ ਪੰਜਾਬ ਪੂਰੇ ਹਿੰਦੁਸਤਾਨ ਦੀ ਅਗਵਾਈ ਕਰੇਗਾ ਅਤੇ ਹੁਣ ਹਰੇਕ ਵੋਟਰ ਇਸ ਲੜਾਈ ਦਾ ਸਿਪਾਹੀ ਹੈ ਤੇ ਉਸਦੇ ਹੱਥ ਵਿੱਚ ਵੋਟ ਦਾ ਹਥਿਆਰ ਹੈ। ਜਿਸ ਨੂੰ ਵਰਤ ਕੇ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਦਾ ਤਖਤਾ ਪਲਟਾਇਆ ਜਾਵੇਗਾ।

ਕੋਟਕਪੂਰਾ ਹਲਕੇ ਵਿੱਚ ਪਬਲਿਕ ਜਲਸਿਆਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕਿਹਾ ਕਿ ਸਾਡੇ ਕੋਲ ਲੋਕਾਂ ਦੀ ਤਾਕਤ ਹੈ, ਜਦਕਿ ਬੀਜੇਪੀ ਪੈਸੇ ਦੇ ਜ਼ੋਰ ਨਾਲ ਇਹ ਲੜਾਈ ਜਿੱਤਣਾ ਚਾਹੁੰਦੀ ਹੈ, ਜੋ ਉਸਨੇ ਚੋਣ ਬਾਂਡਾਂ ਰਾਹੀ ਇਕੱਠਾ ਕੀਤਾ ਹੈ ਉਹਨਾਂ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਪਹਿਲਾਂ ਹੀ ਵਿਕਾਸ ਅਤੇ ਪਰਗਤੀ ਦਾ ਰੋਡ ਮੈਪ ਤਿਆਰ ਕਰ ਚੁੱਕੀ ਹੈ ਅਤੇ ਜੇ ਇਨਾ ਚੋਣਾਂ ਵਿੱਚ ਲੋਕਾਂ ਨੇ ਮਜਬੂਤੀ ਨਾਲ ਆਮ ਆਦਮੀ ਪਾਰਟੀ ਦਾ ਡੱਟ ਕੇ ਸਾਥ ਦਿੱਤਾ ਤਾਂ ਕੇਂਦਰ ਵੱਲੋਂ ਮਾਰਿਆ ਪੰਜਾਬ ਦਾ ਸਾਰਾ ਪੈਸਾ ਵਾਪਸ ਲਿਆਂਦਾ ਜਾਵੇਗਾ ਅਤੇ ਲੋਕਾਂ ਦੇ ਵਿਕਾਸ ਉੱਪਰ ਖਰਚ ਕੀਤਾ ਜਾਵੇਗਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਅਣਖੀਲੇ ਲੋਕਾਂ ਉੱਪਰ ਮਾਣ ਹੈ, ਜਿੰਨਾ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਦੀ ਸਰਕਾਰ ਬਣਾਈ ਸੀ ਅਤੇ ਫਿਰ ਮੌਕਾ ਆ ਗਿਆ ਹੈ। ਜਦ ਕੇਂਦਰ ਵਿੱਚ ਵੀ ਇਸ ਪਾਰਟੀ ਦੇ ਨੁਮਾਇੰਦੇ ਭੇਜ ਕੇ ਆਪਣੀ ਅਣਖ ਦਾ ਪ੍ਰਗਟਾਵਾ ਕਰਨਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਚਪਨ ਦੇ ਦੋਸਤ ਅਤੇ ਪੰਜਾਬ ਦੀ ਆਵਾਜ਼ ਕਰਮਜੀਤ ਅਨਮੋਲ ਨੂੰ ਸਾਡੀ ਸੇਵਾ ਲਈ ਭੇਜਿਆ ਹੈ। ਇਸ ਲਈ ਉਹਨਾਂ ਦੀ ਜਿੱਤ ਨਾਲ ਫਰੀਦਕੋਟ ਹਲਕੇ ਦਾ ਦੋਹਰਾ ਵਿਕਾਸ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਬਲਤੇਜ ਸਿੰਘ ਪੰਨੂ ਨੇ ਇਸ ਮੌਕੇ ਸੰਬੋਧਨ ਕਰਦਿਆਂ ਪਿਛਲੇ ਦੋ ਸਾਲਾਂ ਵਿੱਚ ਹੋਈ ਸੂਬੇ ਦੀ ਪ੍ਰਗਤੀ ਬਾਰੇ ਦੱਸਿਆ ਅਤੇ ਕਰਮਜੀਤ ਅਨਮੋਲ ਨੂੰ ਲੋਕ ਸਭਾ ਵਿੱਚ ਭੇਜਣ ਦੀ ਅਪੀਲ ਕਰਦਿਆਂ ਕਿਹਾ ਕਿ ਉਹਨਾਂ ਨੂੰ ਯਕੀਨ ਹੈ ਕਿ ਉਹ ਦੇਸ਼ ਦੀ ਪਾਰਲੀਮੈਂਟ ਵਿੱਚ ਸੂਬੇ ਦੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਕੇਂਦਰ ਵੱਲੋਂ ਰੋਕਿਆ ਪੰਜਾਬ ਦਾ ਸਰਮਾਇਆ ਵਾਪਸ ਲੈ ਕੇ ਆਉਣਗੇ।

ਇਨਾ ਚੋਣ ਰੈਲੀਆਂ ਨੂੰ ਪਾਰਟੀ ਦੇ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।

ਇਹ ਰੈਲੀਆਂ ਕੋਟਕਪੂਰਾ ਦੇ ਪਿੰਡ ਕੋਠਾ ਥੇਹ, ਦੇਵੀ ਵਾਲਾ, ਸਿਰਸਿੜੀ, ਨਵਾਂ ਨਥੇਵਾਲਾ, ਨਥੇਵਾਲਾ, ਚਮੇਲੀ, ਨੰਗਲ, ਕੋਟਿ ਸੁਖੀਆ, ਧੂੜਕੋਟ, ਮੰਡਵਾਲਾ, ਚੰਦਬਾਜਾ ਅਤੇ ਪ੍ਰੇਮ ਨਗਰ ਵਿਖ ਰੱਖੀਆਂ ਗਈਆਂ।

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,168FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...