ਯੈੱਸ ਪੰਜਾਬ
ਫਗਵਾੜਾ/ਚੰਡੀਗੜ੍ਹ, 23 ਦਸੰਬਰ, 2024
Phagwara ਦੇ ਵਾਰਡ ਨੰ 10 ਤੋਂ ਐਮਸੀ Harpreet Singh Bhogal ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤAam Aadmi Party ਵਿੱਚ ਸ਼ਾਮਲ ਹੋ ਗਏ। ਸੋਮਵਾਰ ਨੂੰ Jalandhar ਅਤੇ Phagwara ‘ਚ ਕਈ ਨਵੇਂ ਚੁਣੇ ਗਏ ਕੌਂਸਲਰ ‘ਆਪ’ ‘ਚ ਸ਼ਾਮਲ ਹੋ ਗਏ।
‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰਤ ਤੌਰ ‘ਤੇ ਹਰਪ੍ਰੀਤ ਸਿੰਘ ਭੋਗਲ ਅਤੇ ਅਵਤਾਰ ਸਿੰਘ ਪਰਮਾਰ ਨੂੰ ‘ਆਪ’ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਦੋਵੇਂ ਆਗੂਆਂ ਨੇ ਨਿਗਮ ਵਿੱਚ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।