Saturday, April 20, 2024

ਵਾਹਿਗੁਰੂ

spot_img
spot_img

ਪੀਜ਼ਾ-ਪੀਜ਼ਾ ਕੰਪਨੀ ਨੇ ਖੋਹਲਿਆ ਆਪਣਾ ਚੌਥਾ ਆਉਟਲੈਟ

- Advertisement -

ਯੈੱਸ ਪੰਜਾਬ
ਲੁਧਿਆਣਾ, 9 ਅਗਸਤ, 2022 –
ਪੰਜਾਬ ਦੇ ਮੇਹਨਤੀ ਐਨ.ਆਰ.ਆਈ ਭਰਾਵਾਂ ਨੇ ਜਿੱਥੇ ਭਾਰਤ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ, ਉੱਥੇ ਵਿਦੇਸ਼ਾਂ ਵਿੱਚ ਖਾਸ ਕਰਕੇ ਕੈਨੇਡਾ ਦੀ ਧਰਤੀ ਉਪਰ ਆਪਣੀ ਮੇਹਨਤ ਤੇ ਸਿਰੜੀ ਸੋਚ ਦੇ ਰਾਹੀ ਪੰਜਾਬੀਅਤ ਦੇ ਝੰਡੇ ਗੰਢਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਈ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਤੇ ਦਿਨੀ ਉੱਘੇ ਸਮਾਜ ਸੇਵੀ ਸ.ਗੁਰਚਰਨ ਸਿੰਘ ਖੁਰਾਨਾ ਸਰਪੰਚ ਨੇ ਵੈਨਕੁਵਰ (ਕੈਨੇਡਾ) ਦੇ ਇਲਾਕੇ ਬਰਨ ਬੀ ਵਿਖੇ ਆਪਣੇ ਹੋਣਹਾਰ ਸਪੁੱਤਰ ਹਰਕਮਲ ਸਿੰਘ ਦੇ ਵੱਲੋ ਪੀਜ਼ਾ ਪੀਜ਼ਾ ਕੰਪਨੀ ਦੇ ਨਵੇਂ ਖੋਹਲੇ ਗਏ ਆਉਟਲੈਟ ਦਾ ਰਸਮੀ ਤੌਰ ਤੇ ਉਦਘਾਟਨ ਕਰਨ ਮੌਕੇ ਇੱਕਤਰ ਹੋਈਆਂ ਪ੍ਰਮੁੱਖ ਮਹਿਮਾਨ ਸ਼ਖਸ਼ੀਅਤਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆ ਕੀਤਾ।

ਉਨ੍ਹਾਂ ਨੇ ਕਿਹਾ ਕਿ ਬੁਲੰਦ ਹੋਸਲੇ ਦੇ ਮਾਲਕ ਉਨ੍ਹਾਂ ਦੇ ਸਪੁੱਤਰ ਹਰਕਮਲ ਸਿੰਘ ਦੇ ਵੱਲੋ ਪਿਛਲੇ ਪੰਜ ਸਾਲਾਂ ਤੋ ਆਪਣੀ ਮੇਹਨਤੀ ਸੋਚ ਅਤੇ ਆਪਣੀ ਕੰਪਨੀ ਦੀ ਪਾਰਟਨਰ ਰਾਜਬੀਰ ਕੌਰ ਰੰਧਾਵਾ ਦੇ ਨਿੱਘੇ ਸਹਿਯੋਗ ਨਾਲ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਅੰਦਰ ਪੀਜ਼ਾ ਪੀਜ਼ਾ ਕੰਪਨੀ ਦੇ ਆਉਟਲੈਟ ਬੜੀ ਸਫ਼ਲਤਾ ਦੇ ਨਾਲ ਚੱਲ ਰਹੇ ਹਨ ਅਤੇ ਅੱਜ ਪੀਜ਼ਾ ਪੀਜ਼ਾ ਕੰਪਨੀ ਆਪਣਾ ਚੌਥਾ ਆਉਟਲੈਟ ਖੋਹਲਣ ਵਿੱਚ ਫ਼ਖਰ ਮਹਿਸੂਸ ਕਰ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਆਪਣੇ ਸਪੁੱਤਰ ਹਰਕਮਲ ਸਿੰਘ ਕੰਪਨੀ ਦੀ ਪਾਰਟਨਰ ਰਾਜਬੀਰ ਕੌਰ ਸਮੇਤ ਕੰਪਨੀ ਦੇ ਪ੍ਰਮੁੱਖ ਅਧਿਕਾਰੀਆਂ ਐਲਐਕਸ ਕਾਂਗ ਤੇ ਬੈਨਕਮ ਪੋਲੀ ਨੂੰ ਆਪਣੀ ਮੁਬਾਰਕਬਾਦ ਦਿੰਦਿਆਂ ਕਾਮਨਾ ਕੀਤੀ ਕਿ ਆਉਣ ਵਾਲੇ ਸਮੇਂ ਅੰਦਰ ਉਨ੍ਹਾਂ ਦੀ ਪੀਜ਼ਾ ਪੀਜ਼ਾ ਕੰਪਨੀ ਤਰੱਕੀ ਦੀਆਂ ਹੋਰ ਬੁਲੰਦ ਉਚਾਈਆਂ ਨੂੰ ਛੂਹੇ।ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ ਸ਼੍ਰੀਮਤੀ ਹਰਚਰਨ ਕੌਰ ,ਬੇਟੀ ਅਮਰਦੀਪ ਕੌਰ (ਵੈਨਕੁਵਰ) ਰਾਜਬੀਰ ਕੌਰ ਰੰਧਾਵਾ ਵਿਸ਼ੇਸ਼ ਤੋਰ ਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...