Thursday, April 25, 2024

ਵਾਹਿਗੁਰੂ

spot_img
spot_img

PM ਨਿਵਾਸ ਪੁੱਜੇ ‘AAP’ ਵਿਧਾਇਕ: Jarnail Singh ਤੇ Cheema ਸਣੇ 9 ਵਿਧਾਇਕਾਂ ਨੂੰ Delhi Police ਨੇ ਹਿਰਾਸਤ ’ਚ ਲਿਆ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ/ਚੰਡੀਗੜ੍ਹ, 27 ਨਵੰਬਰ 2020 –
ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਲੇ- ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਨਿਵਾਸ ‘ਤੇ ਹੱਲਾ ਬੋਲਿਆ ਅਤੇ ਮੋਦੀ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ।

ਦੇਸ਼ ਦੇ ਸਭ ਤੋਂ ਵੱਧ ਸੁਰੱਖਿਆ ਵਾਲੇ ਖੇਤਰ ‘ਚ ‘ਆਪ’ ਵਿਧਾਇਕਾਂ ਦੇ ਅਚਾਨਕ ਰੋਸ ਪ੍ਰਦਰਸ਼ਨ ਨੂੰ ਦੇਖ ਦਿੱਲੀ ਦੇ ਪੁਲਿਸ-ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਭਾਰੀ ਗਿਣਤੀ ‘ਚ ਤੈਨਾਤ ਦਿੱਲੀ ਪੁਲਿਸ ਨੂੰ ਹੱਥਾਂ ‘ਚ ਤਖਤੀਆਂ ਲੈ ਕੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ‘ਆਪ’ ਵਿਧਾਇਕਾਂ ਨੂੰ ਹਿਰਾਸਤ ‘ਚ ਲੈਣ ਲਈ ਕਾਫੀ ਜੱਦੋਜਹਿਦ ਕਰਨੀ ਪਈ।

ਇਨ੍ਹਾਂ ਵਿਧਾਇਕਾਂ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ) ਸ਼ਾਮਲ ਸਨ।

ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਨੇ ਦੱਸਿਆ ਕਿ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਅਣਦੇਖਿਆ ਅਤੇ ਅਣਸੁਣਿਆ ਕਰ ਰਹੀ ਕੇਂਦਰ ਦੀ ਗੁੰਗੀ-ਬਹਿਰੀ ਸਰਕਾਰ ਨੂੰ ਜਗਾਉਣ ਲਈ ਅੱਜ ਪ੍ਰਧਾਨ ਮੰਤਰੀ ਦੇ ਦਰ ‘ਤੇ ਪੁੱਜੇ ਅਤੇ ਕਿਸਾਨਾਂ ਦੀ ਆਵਾਜ਼ ਪ੍ਰਧਾਨ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਜਿਸ ਉਪਰੰਤ ਦਿੱਲੀ ਪੁਲਸ ਵੱਲੋਂ ਸਾਰੇ ‘ਆਪ’ ਵਿਧਾਇਕਾਂ ਨੂੰ ਹਿਰਾਸਤ ‘ਚ ਲੈ ਕੇ ਪਹਿਲਾ ਚਾਣਕਿਆ ਪੁਰੀ ਪੁਲਸ ਥਾਣੇ ਅਤੇ ਫਿਰ ਹਰੀ ਨਗਰ ਪੁਲਸ ਥਾਣੇ ‘ਚ ਰੱਖਿਆ ਗਿਆ। ਅੰਤ ਬੁਰਾੜੀ ਗਰਾਊਂਡ ‘ਚ ਲੈ ਜਾ ਕੇ ਰਿਹਾਅ ਕਰ ਦਿੱਤਾ ਗਿਆ।

ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇਸ਼ ਅਤੇ ਪੰਜਾਬ ਦੇ ਅੰਨਦਾਤਾ ਨਾਲ ਡਟ ਕੇ ਖੜੀ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...