spot_img
Saturday, June 15, 2024

ਵਾਹਿਗੁਰੂ

spot_img
spot_img

ਪ੍ਰਧਾਨ ਮੰਤਰੀ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ; ਮਾਲਵਾ, ਮਾਝਾ ਤੇ ਦੁਆਬੇ ਵਿੱਚ ਰੈਲੀਆਂ ਨੂੰ ਕਰਨਗੇ ਸੰਬੋਧਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਮਈ, 2024

‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਚ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਨੂੰ ਸਿਖਰਾਂ ਉੱਤੇ ਪਹੁੰਚਾਉਣ ਲਈ ਜਲਦ ਪਹੁੰਚ ਰਹੇ ਹਨ। ਪੀਐਮ ਮੋਦੀ ਦੀਆਂ ਚੋਣ ਰੈਲੀਆਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।’ ਇਹ ਜਾਣਕਾਰੀ ਭਾਜਪਾ ਦੇ ਸੂਬਾ ਮਹਾਂਮੰਤਰੀ ਰਾਕੇਸ਼ ਰਠੌਰ ਨੇ ਇੱਕ ਪ੍ਰੈਸ ਨੋਟ ਰਾਹੀ ਦਿੱਤੀ।

ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੇ 24 ਮਈ ਨੂੰ ਪੰਜਾਬ ਚ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

23 ਮਈ ਨੂੰ ਪਟਿਆਲਾ ਚ ਬੀਬੀ ਪ੍ਰਨੀਤ ਕੌਰ ਤੇ ਪੂਰੇ ਮਾਲਵਾ ਬੈਲਟ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਬਾਅਦ ਦੁਪਹਿਰ ਪਲੇਠੀ ਚੋਣ ਰੈਲੀ ਹੋਵੇਗੀ, ਜਿਸ ਦੌਰਾਨ ਪੀਐਮ ਮੋਦੀ ਸੰਬੋਧਨ ਕਰਨਗੇ।

ਇਸੇ ਤਰ੍ਹਾਂ 24 ਮਈ ਨੂੰ ਗੁਰਦਾਸਪੁਰ ਵਿਖੇ ਬਾਅਦ ਦੁਪਹਿਰ ਪਹਲੇ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਤੇ ਮਾਝੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਵਿਚਾਰ ਪ੍ਰਗਟ ਕਰਨਗੇ।

ਇਸੇ ਤਰ੍ਹਾਂ 24 ਮਈ ਨੂੰ ਹੀ ਗੁਰਦਾਸਪੁਰ ਤੋਂ ਬਾਅਦ ਜਲੰਧਰ ਚ ਸੁਸ਼ੀਲ ਰਿੰਕੂ ਸਮੇਤ ਦੁਆਬੇ ਦੇ ਭਾਜਪਾ ਉਮੀਦਵਾਰਾਂ ਦੇ ਹੱਕ ਚ ਪੀਐਮ ਮੋਦੀ ਸੰਬੋਧਨ ਕਰਨਗੇ।

ਭਾਜਪਾ ਦੇ ਸੀਨੀਅਰ ਆਗੂ ਤੇ ਮਹਾਂਮੰਤਰੀ ਰਾਕੇਸ਼ ਰਠੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਸਬੰਧੀ ਤਿਆਰੀਆਂ ਜ਼ੋਰਾਂ ਉੱਤੇ ਚੱਲ ਰਹੀਆਂ ਹਨ, ਜੋ ਜਲਦ ਮੁਕੰਮਲ ਕਰ ਲਈਆਂ ਜਾਣਗੀਆਂ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...