Sunday, July 20, 2025
HTML tutorial
spot_img
spot_img

PNB ਵੱਲੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਭੇਟ; Advocate Dhami ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ

ਯੈੱਸ ਪੰਜਾਬ
ਅੰਮ੍ਰਿਤਸਰ, 12 ਜੂਨ, 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ Punjab National Bank ਵੱਲੋਂ ਅੱਜ ਇੱਕ ਬੱਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ।

ਇਸ ਮੌਕੇ Punjab National Bank ਦੇ ਜ਼ੋਨਲ ਮੈਨੇਜਰ ਅਮੀਤਾਬ ਆਨੰਦ ਤੇ ਡਿਪਟੀ ਜ਼ੋਨਲ ਮੈਨੇਜਰ ਬੌਬੀ ਤਨਵਰ ਤੇ ਹੋਰ ਅਧਿਕਾਰੀਆਂ ਨੇ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀਆਂ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਪੰਜਾਬ ਨੈਸ਼ਨਲ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਇੱਕ ਬੱਸ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਪਹਿਲਾਂ ਵੀ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਇਆ ਗਿਆ ਹੈ।

ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪੰਜਾਬ ਨੈਸ਼ਨਲ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਜਥੇਦਾਰ ਕੌਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਪੰਜਾਬ ਨੈਸ਼ਨਲ ਬੈਂਕ ਦੇ ਸ੍ਰੀ ਕਪਿਲ ਕੁਮਾਰ ਗਾਂਧੀ ਡਿਪਟੀ ਸਰਕਲ ਹੈੱਡ, ਸ. ਹੇਮੰਤ ਸਿੰਘ ਸ਼ੰਗਾਰਾ ਡਿਪਟੀ ਸਰਕਲ ਹੈੱਡ, ਸ੍ਰੀ ਗੋਤਮ ਸ਼ਰਮਾ, ਸ. ਹਰਪ੍ਰੀਤ ਸਿੰਘ ਬ੍ਰਾਂਚ ਹੈੱਡ ਸ੍ਰੀ ਦਰਬਾਰ ਸਾਹਿਬ, ਸ. ਫ਼ਤਿਹ ਸਿੰਘ, ਸ੍ਰੀ ਰਵਿੰਦਰ ਕੁਮਾਰ, ਸ੍ਰੀ ਅਰਪਨਾ ਸ਼ਰਮਾ, ਸੰਦੀਪ ਸਹੋਤਾ, ਸ. ਕਨਵਲਦੀਪ ਸਿੰਘ ਖਹਿਰਾ ਤੇ ਸ. ਪ੍ਰਭਜੋਤ ਸਿੰਘ ਵੀ ਮੌਜੂਦ ਸਨ।

Related Articles

spot_img
spot_img

Latest Articles