Saturday, April 20, 2024

ਵਾਹਿਗੁਰੂ

spot_img
spot_img

ਕੈਲੀਫੋਰਨੀਆ ਵਿਚ ਪਰਿਵਾਰ ਦੇ 3 ਜੀਆਂ ਦੀ ਹੱਤਿਆ ਕਰਨ ਵਾਲਾ ਸ਼ੱਕੀ ਦੋਸ਼ੀ ਸਾਬਕਾ ਪੁਲਿਸ ਅਫਸਰ ਮੁਕਾਬਲੇ ਵਿਚ ਮਾਰਿਆ ਗਿਆ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, 29 ਨਵੰਬਰ, 2022 (ਹੁਸਨ ਲੜੋਆ ਬੰਗਾ)
ਰਿਵਰਸਾਈਡ, ਕੈਲੀਫੋਰਨੀਆ ਵਿਚ ਇਕ ਨਬਾਲਗ ਕੁੜੀ ਦੇ ਦਾਦਾ, ਦਾਦੀ ਤੇ ਮਾਂ ਦੀ ਹੱਤਿਆ ਕਰਨ ਵਾਲਾ ਸ਼ੱਕੀ ਦੋਸ਼ੀ ਵਿਰਜਨੀਆ ਦਾ ਸਾਬਕਾ ਪੁਲਿਸ ਅਫਸਰ ਉਸ ਵੇਲੇ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਮਾਰਿਆ ਗਿਆ ਜਦੋਂ ਉਹ ਨਬਾਲਗ ਕੁੜੀ ਨਾਲ ਭੱਜਣ ਦੀ ਕੋਸ਼ਿਸ਼ ਵਿਚ ਸੀ। ਪੁਲਿਸ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਸਾਬਕਾ ਪੁਲਿਸ ਅਫਸਰ ਦੀ ਪਛਾਣ ਆਸਟਿਨ ਲੀ ਐਡਵਰਡਜ (28) ਵਜੋਂ ਹੋਈ ਹੈ।

ਉਸ ਨੇ ਨਬਾਲਗ ਕੁੜੀ ਨੂੰ ਆਨ ਲਾਈਨ ਆਪਣੇ ਜਾਲ ਵਿਚ ਫਸਾਇਆ। ਪੁਲਿਸ ਅਨੁਸਾਰ ਐਡਵਰਡਜ ਨੇ ਕੁੜੀ ਕੋਲੋਂ ਉਸ ਦੀ ਨਿੱਜੀ ਜਾਣਕਾਰੀ ਲਈ ਤੇ ਉਹ ਵਰਜੀਨੀਆ ਤੋਂ ਰਿਵਰਸਾਈਡ ਗਿਆ। ਜਿਥੇ ਉਸ ਨੇ ਇਕ ਪਾਸੇ ਗੱਡੀ ਖੜੀ ਕੀਤੀ ਤੇ ਪੈਦਲ ਹੀ ਕੁੜੀ ਦੇ ਘਰ ਗਿਆ।

ਪੁਲਿਸ ਦਾ ਵਿਸ਼ਵਾਸ਼ ਹੈ ਕਿ ਉਸ ਨੇ ਕੁੜੀ ਦੇ ਦਾਦਾ ਦਾਦੀ ਮਾਰਕ ਵੀਨਾਇਕ (69) ਤੇ ਸ਼ਾਰੀ ਵਿਨਾਇਕ (65) ਤੇ ਉਸ ਦੀ ਮਾਂ ਬਰੁਕ ਵਿਨਾਇਕ (38) ਦੀ ਹੱਤਿਆ ਕੀਤੀ ਤੇ ਕੁੜੀ ਨਾਲ ਆਪਣੀ ਗੱਡੀ ਵਿਚ ਫਰਾਰ ਹੋ ਗਿਆ। ਪੁਲਿਸ ਨੇ ਘਰ ਵਿਚੋਂ ਲਾਸ਼ਾਂ ਬਰਾਮਦ ਕਰਨ ਉਪੰਰਤ ਐਡਵਰਡਜ ਦਾ ਪਿੱਛਾ ਕੀਤਾ ਜੋ ਕੁੜੀ ਨਾਲ ਸੈਨ ਬਰਨਰਡੀਨੋ ਕਾਊਂਟੀ ਵਿਚ ਜਾ ਰਿਹਾ ਸੀ। ਬਿਆਨ ਅਨੁਸਾਰ ਸੈਨ ਬਰਨਰਡੀਨੋ ਕਾਊਂਟੀ ਦੇ ਪੁਲਿਸ ਅਫਸਰਾਂ ਨੇ ਐਡਵਰਡਜ ਨੂੰ ਰੋਕਣ ਦਾ ਯਤਨ ਕੀਤਾ ਪਰ ਉਸ ਨੇ ਰੁਕਣ ਦੀ ਬਜਾਏ ਪੁਲਿਸ ‘ਤੇ ਗੋਲੀਆਂ ਚਲਾਈਆਂ।

ਪੁਲਿਸ ਅਫਸਰਾਂ ਦੀ ਜਵਾਬੀ ਕਾਰਵਾਈ ਵਿਚ ਐਡਵਰਡਜ ਮਾਰਿਆ ਗਿਆ। ਨਬਾਲਗ ਕੁੜੀ ਇਸ ਸਮੇ ਰਿਵਰਸਾਈਡ ਕਾਊਂਟੀ ਵਿਭਾਗ ਦੀ ਪਬਲਿਕ ਸੋਸਲ ਸਰਵਿਸ ਕੋਲ ਸੁਰੱਖਿਅਤ ਹੈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਮੌਤ ਦੇ ਅਸਲ ਕਾਰਨ ਤੇ ਢੰਗ-ਤਰੀਕੇ ਬਾਰੇ ਅਜੇ ਖੁਲਾਸਾ ਨਹੀਂ ਕੀਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...