ਯੈੱਸ ਪੰਜਾਬ
ਪਟਿਆਲਾ, 27 ਸਤੰਬਰ, 2024
ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਚੇਅਰਮੈਨ ਸ. ਜਤਿੰਦਰ ਸਿੰਘ ਔਲਖ ਨੇ ਦੱਸਿਆ ਹੈ ਕਿ ਪੀਪੀਐਸਸੀ ਨੇ ਅੱਜ ਟਾਊਨ ਐਂਡ ਕੰਟਰੀ ਪਲੈਨਿੰਗ ਵਿਭਾਗ ਵਿੱਚ ਯੋਜਨਾ ਅਫ਼ਸਰਾਂ (ਗਰੁੱਪ-ਏ) ਦੀਆਂ 7 ਅਸਾਮੀਆਂ ਲਈ ਅੰਤਿਮ ਨਤੀਜੇ ਘੋਸ਼ਿਤ ਕੀਤੇ ਹਨ।
ਚੇਅਰਮੈਨ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੁੱਲ 192 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ ਅਤੇ ਅੱਜ ਹੋਈ ਇੰਟਰਵਿਊ ਲਈ 7 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ। ਅੰਤਿਮ ਨਤੀਜੇ ਹੁਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ www.ppsc.gov.in ‘ਤੇ ਅਪਲੋਡ ਕਰ ਦਿੱਤੇ ਗਏ ਹਨ।