Friday, October 18, 2024
spot_img
spot_img

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ: ਹਰਪਾਲ ਸਿੰਘ ਚੀਮਾ

ਯੈੱਸ ਪੰਜਾਬ
ਚੰਡੀਗੜ੍ਹ/ਦਿੜ੍ਹਬਾ, 17 ਅਕਤੂਬਰ, 2024

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸਾਰਿਆਂ ਨੂੰ ਆਪਸੀ ਭਾਈਚਾਰੇ ਨੂੰ ਹੋਰ ਮਜਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਚੱਲਣਾ ਸਮੇਂ ਦੀ ਅਹਿਮ ਲੋੜ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੇ ਸਿੱਖਿਆ ਦੇ ਅਧਿਕਾਰ ਉੱਤੇ ਜ਼ੋਰ ਦਿੱਤਾ, ਇਸ ਲਈ ਸਿੱਖਿਆ ਨੂੰ ਵੱਧ ਤੋਂ ਵੱਧ ਗ੍ਰਹਿਣ ਕਰਕੇ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਚਾਨਣ ਫੈਲਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੇ ਜੋਸ਼ੋ ਖਰੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿੱਚ ਸੰਗਤਾਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਪ੍ਰਗਟ ਦਿਵਸ ਨੂੰ ਮਨਾ ਰਹੀਆਂ ਹਨ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੇ ਹੋਰ ਪ੍ਰਚਾਰ ਤੇ ਪ੍ਰਸਾਰ ਦੀ ਲੋੜ ਹੈ ਤਾਂ ਜੋ ਉਹਨਾਂ ਵੱਲੋਂ ਦਿੱਤਾ ਗਿਆ ਸੰਦੇਸ਼ ਘਰ-ਘਰ ਤੱਕ ਪਹੁੰਚ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਤਾਂ ਵੱਲੋ ਵੱਖ-ਵੱਖ ਪਿੰਡਾਂ ਵਿੱਚ ਸਨਮਾਨਿਤ ਵੀ ਕੀਤਾ ਗਿਆ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ