Friday, March 29, 2024

ਵਾਹਿਗੁਰੂ

spot_img
spot_img

Preneet Kaur ਨੇ ਸੜਕ ਹਾਦਸੇ ਦੇ 6 ਪੀੜਤਾਂ ਨੂੰ CM Relief Fund ’ਚੋਂ 18 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ

- Advertisement -

ਯੈੱਸ ਪੰਜਾਬ
ਪਟਿਆਲਾ, 18 ਅਪ੍ਰੈਲ, 2021:
ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਤਿੰਨ ਕੇਂਦਰੀ ਕਾਲੇ ਕਾਨੂੰਨਾਂ ਖ਼ਿਲਾਫ਼ ਲੜੀ ਜਾ ਰਹੀ ਲੜਾਈ ‘ਚ ਹਰ ਪੱਖੋਂ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਉਹ ਅੱਜ ਇੱਥੇ ਆਪਣੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਇੱਕ ਸੜਕ ਹਾਦਸੇ ਦੇ ਉਨ੍ਹਾਂ 6 ਪੀੜਤਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਰਾਹਤ ਕੋਸ਼ ‘ਚੋਂ 18 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪ ਰਹੇ ਸਨ, ਜਿਹੜੇ ਕਿ ਕਿਸਾਨਾਂ ਦੇ ਹੱਕ ‘ਚ ਮਿਤੀ 29 ਮਾਰਚ 2021 ਨੂੰ ਧਰਨਾ ਦੇਣ ਸਮੇਂ ਪਟਿਆਲਾ ਦੇ ਥਾਪਰ ਯੂਨੀਵਰਸਿਟੀ ਚੌਂਕ ‘ਚ ਇੱਕ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।

ਸ੍ਰੀਮਤੀ ਪ੍ਰਨੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਹਮਦਰਦੀ ਜਤਾਉਂਦਿਆਂ ਦਿੱਲੀ ਦੀ ਸਰਹੱਦ ‘ਤੇ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਤਰ੍ਹਾਂ ਦੇ ਨਾਲ ਸਹਾਇਤਾ ਕੀਤੀ ਹੈ। ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਕਿਸਾਨਾਂ ਦੇ ਸੰਘਰਸ਼ ‘ਚ ਵੀ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਸੂਬਾ ਸਰਕਾਰ ਨੇ ਵਿਸ਼ੇਸ਼ ਪਹਿਲਕਦਮੀ ਦਿਖਾਉਂਦਿਆਂ ਇਹ ਕੇਂਦਰੀ ਕਾਲੇ ਕਾਨੂੰਨ ਪੰਜਾਬ ਵਿਧਾਨ ਸਭਾ ‘ਚ ਰੱਦ ਕੀਤੇ ਹਨ।

ਸੰਸਦ ਮੈਂਬਰ ਨੇ ਇਸ ਦੌਰਾਨ 29 ਮਾਰਚ ਦੀ ਸ਼ਾਮ ਨੂੰ ਹੋਏ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਣਜੀਤ ਨਗਰ ਪਟਿਆਲਾ ਦੇ ਵਾਸੀ 66 ਸਾਲਾ ਇੰਦਰਜੀਤ ਸਿੰਘ, ਇੰਦਰਪੁਰਾ ਵਾਸੀ 16 ਸਾਲਾ ਲੜਕਾ ਪਰਮਵੀਰ ਸਿੰਘ ਤੇ ਏਕਤਾ ਨਗਰ ਏ ਦੇ ਵਾਸੀ 2 ਸਾਲਾ ਬੱਚੇ ਯਸ਼ ਦੇ ਪਰਿਵਾਰ ਨੂੰ ਕ੍ਰਮਵਾਰ 5-5 ਲੱਖ ਰੁਪਏ ਅਤੇ ਜਖ਼ਮੀਆਂ ‘ਚ ਸ਼ਾਮਲ ਰਣਜੀਤ ਨਗਰ ਦੇ ਗੁਰਪ੍ਰੀਤ ਸਿੰਘ, ਭਾਰਤ ਨਗਰ ਵਾਸੀ ਰਾਹੁਲ ਅਤੇ ਏਕਤਾ ਨਗਰ ਦੀ ਰੇਨੂੰ ਬਾਲਾ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ।

ਸ੍ਰੀਮਤੀ ਪ੍ਰਨੀਤ ਕੌਰ ਨੇ ਇਸ ਸੜਕ ਹਾਦਸੇ ‘ਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਉਨ੍ਹਾਂ ਨੇ ਨਾਲ ਹੀ ਜਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।

ਇਸ ਮੌਕੇ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ੍ਰੀ ਰਜੇਸ਼ ਸ਼ਰਮਾ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਤਹਿਸੀਲਦਾਰ ਸ. ਰਣਜੀਤ ਸਿੰਘ ਤੋਂ ਇਲਾਵਾ ਪੀੜਤਾਂ ਦੇ ਪਰਿਵਾਰਕ ਮੈਂਬਰ ਤੇ ਹੋਰ ਪਤਵੰਤੇ ਮੌਜੂਦ ਸਨ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...