Monday, May 13, 2024

ਵਾਹਿਗੁਰੂ

spot_img
spot_img

ਪ੍ਰਨੀਤ ਕੌਰ ਦੱਸਣ ਕਾਂਗਰਸ ’ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਏ: ਐੱਨ.ਕੇ. ਸ਼ਰਮਾ

- Advertisement -

ਯੈੱਸ ਪੰਜਾਬ
ਪਟਿਆਲਾ/ਨਾਭਾ, 28 ਅਪ੍ਰੈਲ, 2024

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ ‘ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ।

ਐਨ.ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ।

ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ ‘ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ।

ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜ਼ਾਰਾਂ ਕਿਸਾਨ ਭਾਜਪਾ ਕਾਰਨ ਸ਼ੰਭੂ ਬਾਰਡਰ ‘ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਈ ਹੈ।

ਪ੍ਰਨੀਤ ਕੌਰ ਦੀ ਕਾਰਜਸ਼ੈਲੀ ਹਮੇਸ਼ਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸ਼ਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮ੍ਰਿਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸੋਸ਼ਲ ਮੀਡੀਆ

223,130FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...