Saturday, April 27, 2024

ਵਾਹਿਗੁਰੂ

spot_img
spot_img

ਸਿਧਾਂਤ ਰਾਜਨੀਤੀ ਤੋਂ ਤੇ ਵਚਨਬੱਧਤਾ ਗਿਣਤੀ ਮਿਣਤੀ ਤੋਂ ਉਪਰ: ਸੁਖਬੀਰ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਸਿਰਫ ਅੰਕੜਿਆਂ ਦੀ ਖੇਡ ਵਿਚ ਨਹੀਂ ਉਲਝਦੀ ਬਲਕਿ ਉਹਨਾਂ ਲਈ ਪੰਜਾਬ ਤੇ ਖਾਲਸਾ ਪੰਥ ਲਈ ਦ੍ਰਿਸ਼ਟੀਕੋਣ ਤੇ ਸੋਚ ਸਭ ਤੋਂ ਉਪਰ ਹੈ।

ਉਹਨਾਂ ਕਿਹਾ ਕਿ ਸਾਡੀ ਕੋਰ ਕਮੇਟੀ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਲਈ ਸਿਧਾਂਤ ਰਾਜਨੀਤੀ ਤੋਂ ਵੀ ਉਪਰ ਹਨ।

ਉਹਨਾਂ ਕਿਹਾ ਕਿ ਸਾਡੇ ਲਈ ਅੰਕੜੇ, ਸਾਡੀ ਸੋਚ ਤੋਂ ਕਿਤੇ ਪਿੱਛੇ ਹਨ ਤੇ ਸਾਡੇ ਲਈ ਸਾਡੇ ਆਦਰਸ਼ ਤੇ ਟੀਚੇ ਸਭ ਤੋਂ ਉਪਰ ਹਨ ਜੋ ਸਾਡੇ ਮੁਤਾਬਕ ਮੌਕਾਪ੍ਰਸਤੀ ਤੋਂ ਕਿਤੇ ਅੱਗੇ ਹਨ।

ਉਹਨਾਂ ਕਿਹਾ ਕਿ ਸਾਡੀ ਪਾਰਟੀ ਦੇ ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਐਮਰਜੰਸੀ ਦਾ ਉਦੋਂ ਵਿਰੋਧ ਕੀਤਾ ਜਦੋਂ ਉਹਨਾਂ ਨੂੰ ਸ੍ਰੀਮਤੀ ਇੰਦਰਾ ਗਾਂਧੀ ਨੇ ਚੁੱਪ ਰਹਿਣ ਦੇ ਬਦਲੇ ਵਿਚ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ।

ਉਹਨਾਂ ਕਿਹਾ ਕਿ ਇਹ ਤਜਵੀਜ਼ ਪ੍ਰਵਾਨ ਕਰਨ ਦੀ ਥਾਂ ’ਤੇ ਉਹਨਾਂ ਆਪ ਐਮਰਜੰਸੀ ਦੇ ਖਿਲਾਫ ਪਹਿਲੇ ਜੱਥੇ ਦੀ ਅਗਵਾਈ ਕੀਤੀ। ਉਹਨਾਂ ਕਿਹਾ ਕਿ ਇਸ ਵਾਸਤੇ ਉਹਨਾਂ ਨੇ ਜੇਲ੍ਹਾਂ ਵਿਚ ਰਹਿਣ ਨੂੰ ਤਰਜੀਹ ਦਿੱਤੀ। ਉਹਨਾਂ ਕਿਹਾ ਕਿ ਇਹੀ ਪਹੁੰਚ ਅਕਾਲੀ ਦਲ ਦਾ ਮਾਰਗ ਦਰਸ਼ਨ ਕਰਦੀ ਹੈ।

ਅਕਾਲੀ ਦਲ ਦੇ ਮੁਖੀ ਨੇ ਹੋਰ ਕਿਹਾ ਕਿ ਸੀਟਾਂ ਤੇ ਅੰਕੜੇ ਖਾਲਸਾ ਪੰਥ ਤੇ ਪੰਜਾਬ ਤੋਂ ਕਿਤੇ ਛੋਟੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਕੁਝ ਦਿਨ ਪਹਿਲਾਂ ਆਪਣੀ ਮੀਟਿੰਗ ਵਿਚ ਸਪਸ਼ਟ ਕੀਤਾ ਸੀ ਕਿ ਕੌਮੀ ਪਾਰਟੀਆਂ ਦਿੱਲੀ ਤੋਂ ਚਲਦੀਆਂ ਹਨ ਪਰ ਅਕਾਲੀ ਦਲ ਪੰਜਾਬ ਵਿਚ ਡੂੰਘੀਆਂ ਜੜ੍ਹਾਂ ਵਾਲੀ ਖੇਤਰੀ ਪਾਰਟੀ ਹੈ ਜੋ ਪੰਥਕ ਆਦਰਸ਼ਾਂ ਮੁਤਾਬਕ ਚਲਦੀ ਹੈ ਤੇ ਅਸੀਂ ਸਰਬੱਤ ਦੇ ਭਲੇ ਵਿਚ ਯਕੀਨ ਰੱਖਦੇ ਹਾਂ।

ਸਰਦਾਰ ਬਾਦਲ ਨੇ ਕਿਹਾ ਕਿ ਹੋਰ ਪਾਰਟੀਆਂ ਤੋਂ ਉਲਟ ਅਕਾਲੀ ਦਲ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਤੇ ਖਾਸ ਤੌਰ ’ਤੇ ਸਿੱਖਾਂ ਦੇ ਹਿੱਤਾਂ ਦੀ ਪੂਰਤੀ ਵਿਚ ਵਿਸ਼ਵਾਸ ਕਰਦਾ ਹੈ ਤੇ ਇਹੀ ਸਾਡੀ ਸਰਵ ਉਚ ਨੈਤਿਕ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਸਾਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਂਦਾ ਪਰ ਅਸੀਂ ਪੰਜਾਬ ਦੇ ਖੇਤਾਂ ਤੋਂ ਚਲਦੇ ਹਾਂ। ਉਹਨਾਂ ਕਿਹਾ ਕਿ ਸਾਨੂੰ ਆਪਣੇ ਖੇਤਰੀ ਸਰੂਪ ’ਤੇ ਮਾਣ ਹੈ। ਉਹਨਾਂ ਕਿਹਾ ਕਿ ਪੰਜਾਬ ਹਮੇਸ਼ਾ ਸਿਆਸੀ ਗਿਣਤੀ ਮਿਣਤੀ ਤੋਂ ਮੋਹਰੀ ਰਿਹਾ ਹੈ। ਹੋਰਨਾਂ ਤੋਂ ਉਲਟ ਅਸੀਂ ਜਿਉਣਾ ਤੇ ਮਰ ਜਾਣਾ ਪਸੰਦ ਕਰਦੇ ਹਾਂ।

ਉਹਨਾਂ ਕਿਹਾ ਕਿ ਅਕਾਲੀ ਦਲ ਸਿਰਫ ਅਜਿਹੀ ਸਿਆਸੀ ਪਾਰਟੀ ਹੈ ਜਿਸਦਾ 103 ਸਾਲਾਂ ਦਾ ਪੁਰਾਣਾ ਇਤਿਹਾਸ ਤੇ ਸਪਸ਼ਟ ਸੋਚ ਹੈ ਤੇ ਅਸੀਂ ਇਸ ਸੋਚ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਹਾਂ। ਅਸੀਂ ਆਪਣੇ ਟੀਚੇ ਪ੍ਰਤੀ ਸਮਰਪਿਤ ਰਹਾਂਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਹੋਰ ਕਿਹਾ ਕਿ ਉਹਨਾਂ ਦੀ ਪਾਰਟੀ ਕਿਸਾਨਾਂ ਦੀ ਸਭ ਤੋਂ ਵੱਡੀ ਪ੍ਰਤੀਨਿਧ ਜਮਾਤ ਹੈ ਤੇ ਇਸਨੇ ਹਮੇਸ਼ਾ ਕਿਸਾਨੀ ਹਿੱਤਾਂ ਵਾਸਤੇ ਮੋਹਰੀ ਹੋ ਕੇ ਲੜਾਈ ਲੜੀ ਹੈ ਤੇ ਇਹ ਹਮੇਸ਼ਾ ਕਿਸਾਨਾਂ ਲਈ ਨਿਆਂ ਵਾਸਤੇ ਲੜਦੀ ਰਹੇਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...