Thursday, December 12, 2024
spot_img
spot_img
spot_img

Priyanka Gandhi ਨੂੰ ਮਿਲਣ ਪਹੁੰਚੇ MP Aujla, ਪਹਿਲੀ ਵਾਰ ਸੰਸਦ ਮੈਂਬਰ ਬਣਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਯੈੱਸ ਪੰਜਾਬ
ਅੰਮ੍ਰਿਤਸਰ, 11 ਦਸੰਬਰ, 2024

ਸੰਸਦ ਮੈਂਬਰ Gurjeet Singh Aujla ਨੇ ਅੱਜ ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ Aujla ਨੇ ਉਨ੍ਹਾਂ ਨੂੰ Shri Harimandir Sahib ਦਾ ਪਾਵਨ ਪ੍ਰਸ਼ਾਦ ਅਤੇ ਇੱਕ ਬੂਟਾ ਦੇ ਕੇ ਵਧਾਈ ਦਿਤੀ।

ਨਵੀਂ ਦਿੱਲੀ ਵਿਖੇ ਸੰਸਦ ਮੈਂਬਰ Priyanka Gandhi ਨੂੰ ਮਿਲਣ ਪਹੁੰਚੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਹਰ ਵਰਗ ਦੀ ਆਵਾਜ਼ ਬਣ ਕੇ ਸੰਸਦ ਵਿੱਚ ਗੂੰਜਦੇ ਹਨ, ਉਸੇ ਤਰ੍ਹਾਂ ਹੁਣ ਪ੍ਰਿਅੰਕਾ ਗਾਂਧੀ ਵੀ ਗੂੰਜੇਗੀ। ਸੰਸਦ ਮੈਂਬਰ ਔਜਲਾ ਨੇ ਪ੍ਰਿਅੰਕਾ ਗਾਂਧੀ ਨੂੰ ਅੰਮ੍ਰਿਤਸਰ ਆਉਣ ਦਾ ਸੱਦਾ ਵੀ ਦਿੱਤਾ ਅਤੇ ਗੁਰੂ ਨਗਰੀ ਦੀ ਸੁੰਦਰਤਾ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ।

ਉਸਨੇ ਕਿਹਾ ਕਿ ਸੁਪਰੀਮ ਪਾਵਰ ਦੀਆਂ ਅਸੀਸਾਂ ਊਹਨਾੰ ਦਾ ਮਾਰਗਦਰਸ਼ਨ ਕਰਦੀਆਂ ਰਹਿਣ ਕਿਉਂਕਿ ਉਹ ਵਾਇਨਾਡ ਦੇ ਲੋਕਾਂ ਲਈ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਸੇਵਾ ਦੇ ਇਸ ਪੰਜ ਸਾਲਾਂ ਦੇ ਸਫ਼ਰ ਵਿੱਚ ਉਨ੍ਹਾਂ ਨੂੰ ਤਾਕਤ, ਬੁੱਧੀ ਅਤੇ ਸਫਲਤਾ ਦੀ ਕਾਮਨਾ ਕਰਦੇ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ