Saturday, May 4, 2024

ਵਾਹਿਗੁਰੂ

spot_img
spot_img

ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, 23 ਅਪ੍ਰੈਲ, 2024

ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੱਥੋਪਾਈ ਹੋਣ ਦੀ ਖਬਰ ਹੈ । ਇਕ ਲਾਅ ਇਨਫੋਰਸਮੈਂਟ ਅਫਸਰ ਅਨੁਸਾਰ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਤਿਤਰ ਬਿਤਰ ਕਰਨ ਲਈ ਯੁਨੀਵਰਸਿਟੀ ਵਿਚ ਦਾਖਲ ਹੋਈ ਤੇ ਨਿਊਯਾਰਕ ਪੁਲਿਸ ਵਿਭਾਗ ਦੇ ਅਫਸਰਾਂ ਵੱਲੋਂ 100 ਤੋਂ ਵਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਇਹ ਪ੍ਰਦਰਸ਼ਨ ਯੁਨੀਵਰਸਿਟੀ ਦੇ ਪ੍ਰਧਾਨ ਨੇਮਤ ” ਮਿਨਓਚ” ਸ਼ਫਿਕ ਦੀ ਯਹੂਦੀਆਂ ਨਾਲ ਭੇਦਭਾਵ ਬਾਰੇ ਵਾਸ਼ਿੰਗਟਨ, ਡੀ ਸੀ ਵਿਚ ਸਦਨ ਦੀ ਸਿੱਖਿਆ ਕਮੇਟੀ ਅੱਗੇ ਪੇਸ਼ੀ ਤੋਂ ਪਹਿਲਾਂ ਹੋਇਆ ਹੈ। ਪੁਲਿਸ ਅਫਸਰ ਅਨੁਸਾਰ ਕੁਝ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਕਿਸੇ ਵਿਰੋਧ ਦੇ ਹਿਰਾਸਤ ਵਿਚ ਲੈ ਲਿਆ ਗਿਆ। ਪ੍ਰਦਰਸ਼ਨਕਾਰੀ ਅਪਰ ਮੈਨਹਟਨ ਵਿਚ ਇਕੱਠੇ ਹੋਏ ਤੇ ਉਨਾਂ ਨੇ ਉਥੇ ਟੈਂਟ ਲਾ ਦਿੱਤੇ।

ਇਸ ਉਪਰੰਤ ਇਸਰਾਈਲ ਸਮਰਥਕ ਸਮੂੰਹ ਵੀ ਉਥੇ ਪਹੁੰਚ ਗਿਆ। ਅਨੇਕਾਂ ਪ੍ਰਦਰਸ਼ਨਕਾਰੀਆਂ ਜਿਨਾਂ ਦੇ ਹੱਥਾਂ ਵਿਚ ਫਲਸਤੀਨੀ ਝੰਡੇ ਫੜੇ ਹੋਏ ਸਨ, ਦੀ ਪੁਲਿਸ ਅਫਸਰਾਂ ਨਾਲ ਬਹਿਸ ਹੋਈ ਤੇ ਕੁਝ ਪ੍ਰਦਰਸ਼ਨਕਾਰੀ ਪੁਲਿਸ ਅਫਸਰਾਂ ਨਾਲ ਭਿੜ ਗਏ।

ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਵਿਰੁੱਧ ਦਾਇਰ ਮਾਮਲੇ ਬਾਰੇ ਕੁਝ ਨਹੀਂ ਕਿਹਾ ਤੇ ਨਾ ਹੀ ਗ੍ਰਿਫਤਾਰੀਆਂ ਬਾਰੇ ਕੋਈ ਹੋਰ ਜਾਣਕਾਰੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਯੁਨੀਵਰਸਿਟੀ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ ਤੇ ਕੈਂਪਸ ਦੇ ਗੇਟ ਬੰਦ ਕਰ ਦਿੱਤੇ ਗਏ ਹਨ।

ਯੁਨੀਵਰਸਿਟੀ ਦਾ ਸ਼ਨਾਖਤੀ ਕਾਰਡ ਵਿਖਾ ਕੇ ਹੀ ਅੰਦਰ ਦਾਖਲ ਹੋਇਆ ਜਾ ਸਕਦਾ ਹੈ। ਇਸੇ ਦੌਰਾਨ ਕੋਲੰਬੀਆ ਯੁਨੀਵਰਸਿਟੀ ਦੇ ਪ੍ਰਧਾਨ ਨੇਮਤ ” ਮਿਨਓਚ” ਸ਼ਫਿਕ ਨੇ ਕਿਹਾ ਹੈ ਕਿ ਉਸ ਨੇ ਪੁਲਿਸ ਨੂੰ ਇਕ ਪੱਤਰ ਲਿਖ ਕੇ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਹਟਾਉਣ ਲਈ ਕਿਹਾ ਸੀ। ਪ੍ਰਧਾਨ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀ ਯੁਨੀਵਰਸਿਟੀ ਦੇ ਨਿਯਮਾਂ ਤੇ ਨੀਤੀਆਂ ਦੀ ਉਲੰਘਣਾ ਕਰ ਰਹੇ ਹਨ। ਉਨਾਂ ਕਿਹਾ ਕਿ ਮੈ ਇਹ ਅਸਧਾਰਨ ਕਦਮ ਚੁੱਕਿਆ ਹੈ ਕਿਉਂਕਿ ਅਸਧਾਰਨ ਹਾਲਾਤ ਪੈਦਾ ਹੋ ਗਏ ਸਨ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...