Monday, June 16, 2025
spot_img
spot_img
spot_img
spot_img

ਪੰਜਾਬ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਯੈੱਸ ਪੰਜਾਬ
ਐਸ.ਏ.ਐਸ.ਨਗਰ, 8 ਜੁਲਾਈ, 2024

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਅੱਵਲ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਵੱਖੋ-ਵੱਖ ਉਪਰਾਲਿਆਂ ਤਹਿਤ ਸੂਬੇ ਭਰ ਵਿੱਚ ਪਿੰਡ ਪੱਧਰ ਉੱਤੇ 01 ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ, ਖੇਡ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ, ਸ਼੍ਰੀ ਐਸ.ਪੀ. ਅਨੰਦ ਕੁਮਾਰ, ਆਈ.ਐੱਫ.ਐੱਸ. ਦੇ ਨਿਰਦੇਸ਼ਾਂ ਮੁਤਾਬਕ 260 ਖੇਡ ਨਰਸਰੀਆਂ ’ਚ 25 ਖੇਡਾਂ ਦੀ ਸਿਖਲਾਈ ਸਬੰਧੀ 260 ਕੋਚਾਂ ਦੀ ਭਰਤੀ ਲਈ ਟਰਾਇਲ ਖੇਡ ਭਵਨ, ਸੈਕਟਰ 78, ਮੋਹਾਲੀ ਵਿਖੇ ਅੱਜ ਤੋਂ ਸ਼ੁਰੂ ਹੋ ਗਏ, ਜੋ ਕਿ 16 ਜੁਲਾਈ 2024 ਤਕ ਚੱਲਣੇ ਹਨ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਖੇਡ ਵਿਭਾਗ, ਪੰਜਾਬ, ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡ ਨਰਸਰੀਆਂ ਪੰਜਾਬ ਸਰਕਾਰ ਦਾ ਫਲੈਗਸ਼ਿਪ ਪ੍ਰੋਗਰਾਮ ਹੈ, ਜਿਸ ਦਾ ਮਕਸਦ ਜ਼ਮੀਨੀ ਪੱਧਰ ਉੱਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲੈ ਕੇ ਆਉਣਾ ਤੇ ਅੱਗਿਓਂ ਵੱਖ-ਵੱਖ ਖੇਡਾਂ ਲਈ ਤਿਆਰ ਕਰਨਾ ਹੈ।

ਇਨ੍ਹਾਂ ਖੇਡ ਨਰਸਰੀਆਂ ਵਿੱਚ ਕੋਚਾਂ ਦੀ ਭਰਤੀ ਲਈ ਇਸ਼ਤਿਹਾਰ ਚੋਣ ਜ਼ਾਬਤੇ ਤੋਂ ਪਹਿਲਾਂ ਦਿੱਤਾ ਗਿਆ ਸੀ ਤੇ ਜਿਨ੍ਹਾਂ ਨੇ ਉਸ ਇਸ਼ਤਿਹਾਰ ਦੇ ਆਧਾਰ ਉਤੇ ਅਪਲਾਈ ਕੀਤਾ ਸੀ, ਉਨ੍ਹਾਂ ਦੇ ਸੂਬਾ ਪੱਧਰੀ ਟਰਾਇਲ ਅੱਜ ਪੂਰਨ ਪਾਰਦਰਸ਼ੀ ਤਰੀਕੇ ਨਾਲ ਸ਼ੁਰੂ ਕਰ ਦਿੱਤੇ ਗਏ ਹਨ।

ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਵਿੱਚ ਖੇਡਾਂ ਸਬੰਧੀ ਹੁਨਰ ਦੀ ਕੋਈ ਕਮੀ ਨਹੀਂ ਹੈ ਪਰ ਕਈ ਵਾਰ ਢੁੱਕਵਾਂ ਮੌਕਾ ਜਾਂ ਕੋਚ ਨਾ ਮਿਲਣ ਕਾਰਨ ਚੰਗੇ ਖਿਡਾਰੀ ਜਾਂ ਜਿਹੜੇ ਬੱਚਿਆਂ ਵਿੱਚ ਚੰਗੇ ਖਿਡਾਰੀ ਬਣਨ ਦੀ ਸਮਰੱਥਾ ਹੁੰਦੀ ਹੈ, ਉਹ ਅੱਗੇ ਆਉਣ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਨਾਲ ਖਿਡਾਰੀਆਂ ਦਾ ਤਾਂ ਨੁਕਸਾਨ ਹੁੰਦਾ ਹੀ ਹੈ, ਸਗੋਂ ਸੂਬੇ ਤੇ ਦੇਸ਼ ਦਾ ਵੀ ਨੁਕਸਾਨ ਹੁੰਦਾ ਹੈ। ਪੰਜਾਬ ਸਰਕਾਰ ਵੱਲੋਂ ਖੋਲ੍ਹੀਆਂ ਜਾ ਰਹੀਆਂ ਖੇਡ ਨਰਸਰੀਆਂ ਖੇਡਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੀਆਂ।

ਜਿਹੜੀਆਂ 25 ਖੇਡਾਂ ਸਬੰਧੀ ਟਰਾਇਲ ਲਏ ਜਾ ਰਹੇ ਹਨ, ਉਹਨਾਂ ਵਿੱਚ ਟੈਨਿਸ, ਤੀਰ-ਅੰਦਾਜ਼ੀ, ਕਬੱਡੀ, ਐਥਲੈਟਿਕਸ, ਖੋ-ਖੋ, ਫੁਟਬਾਲ, ਸਾਈਕਲਿੰਗ, ਵਾਲੀਬਾਲ, ਹੈਂਡਬਾਲ, ਬਾਸਕਟਬਾਲ, ਕੁਸ਼ਤੀ, ਹਾਕੀ, ਮੁੱਕੇਬਾਜ਼ੀ, ਵੇਟਲਿਫ਼ਟਿੰਗ, ਜੁਡੋ, ਬੈਡਮਿੰਟਨ, ਕ੍ਰਿਕਟ, ਰੋਇੰਗ, ਵੁਸ਼ੂ, ਤੈਰਾਕੀ, ਟੇਬਲ ਟੈਨਿਸ, ਕਿਕ ਬਾਕਸਿੰਗ, ਜਿਮਨਾਸਟਿਕਸ ਤੇ ਫੈਂਸਿੰਗ ਸ਼ਾਮਲ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ, ਐਸ.ਏ.ਐਸ. ਨਗਰ, ਸ. ਹਰਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡ ਨਰਸਰੀਆਂ ਦਾ ਮੁੱਖ ਮਕਸਦ ਬੱਚਿਆਂ ਨੂੰ ਖੇਡ ਮੈਦਾਨਾਂ ਤਕ ਲੈ ਕੇ ਆਉਣਾ ਹੈ।

ਇੱਕ ਵਾਰ ਬੱਚਾ ਖੇਡ ਨਰਸਰੀ ਤਕ ਆ ਗਿਆ ਤਾਂ ਉਥੇ ਕੋਚਾਂ ਵੱਲੋਂ ਕਰਵਾਈ ਜਾਣ ਵਾਲੀ ਪ੍ਰੈਕਟਿਸ ਦੇ ਆਧਾਰ ਉੱਤੇ ਉਨ੍ਹਾਂ ਦੇ ਖੇਡ ਸਫ਼ਰ ਦੀ ਸੁਚੱਜੀ ਸ਼ੁਰੂਆਤ ਹੋ ਜਾਵੇਗੀ। ਦੂਸਰਾ ਲਾਭ ਇਹ ਹੈ ਕਿ ਜਦੋਂ ਇੱਕ ਵਾਰ ਬੱਚੇ ਜਾਂ ਨੌਜਵਾਨ ਖੇਡ ਮੈਦਾਨਾਂ ਵਿੱਚ ਆਉਣੇ ਸ਼ੁਰੂ ਹੋ ਗਏ ਤਾਂ ਉਹ ਨਸ਼ਿਆਂ ਤੋਂ ਵੀ ਬਚ ਜਾਣਗੇ ਤੇ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਜਾਵੇਗਾ।

ਇਸ ਮੌਕੇ ਪਟਿਆਲਾ ਤੋਂ ਟਰਾਇਲ ਦੇਣ ਪੁੱਜੇ ਭਗਵਦ ਪ੍ਰਸ਼ਾਦ ਨੇ ਦੱਸਿਆ ਕਿ ਉਹ ਖੇਡ ਨਰਸਰੀਆਂ ਲਈ ਰੱਖੇ ਜਾਣ ਵਾਲੇ ਕੋਚਾਂ ਦੀ ਭਰਤੀ ਦੇ ਸਬੰਧ ਵਿੱਚ ਟਰਾਇਲ ਦੇਣ ਪੁੱਜੇ ਹਨ ਤੇ ਟਰਾਇਲ ਬਹੁਤ ਹੀ ਇਮਾਨਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਲਏ ਗਏ ਹਨ। ਟਰਾਇਲ ਲੈਣ ਵਾਲੇ ਸਟਾਫ਼ ਦਾ ਵਤੀਰਾ ਬਹੁਤ ਹੀ ਵਧੀਆ ਸੀ। ਉਨ੍ਹਾਂ ਨੇ ਇਹ ਮੌਕਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸੇ ਤਰ੍ਹਾਂ ਸੰਗਰੂਰ ਤੋਂ ਆਈ ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਇੱਥੇ ਕੋਚਾਂ ਦੀ ਭਰਤੀ ਲਈ ਟਰਾਇਲ ਦੇਣ ਪੁੱਜੇ ਹਨ ਤੇ ਟਰਾਇਲ ਬਹੁਤ ਹੀ ਪਾਰਦਰਸ਼ੀ ਤਰੀਕੇ ਨਾਲ ਲਏ ਜਾ ਰਹੇ ਹਨ। ਟਰਾਇਲ ਸਟਾਫ਼ ਵੱਲੋਂ ਬਹੁਤ ਸਹਿਯੋਗ ਦਿੱਤਾ ਜਾ ਰਿਹਾ ਹੈ। ਟਰਾਇਲ ਦੇਣ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਹੀਂ ਹੈ।

ਇਸ ਮੌਕੇ ਸਹਾਇਕ ਡਾਇਰੈਕਟਰ ਸ. ਰਣਬੀਰ ਸਿੰਘ ਭੰਗੂ, ਖੇਡ ਵਿਭਾਗ, ਪੰਜਾਬ ਦੇ ਅਧਿਕਾਰੀ ਤੇ ਕੋਚਾਂ, ਵੱਡੀ ਗਿਣਤੀ ਵਿੱਚ ਟਰਾਇਲ ਦੇਣ ਵਾਲੇ ਕੋਚਾਂ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼