Monday, May 20, 2024

ਵਾਹਿਗੁਰੂ

spot_img
spot_img

ਪੰਜਾਬ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਆਮਦ, ਖਰੀਦ ਤੇ ਲਿਫਟਿੰਗ ਦਾ ਕੰਮ ਸੁਚਝੇ ਢੰਗ ਨਾਲ ਸ਼ੁਰੂ: ਹਰਚੰਦ ਸਿੰਘ ਬਰਸਟ

- Advertisement -

ਯੈੱਸ ਪੰਜਾਬ
ਐਸ.ਏ.ਐਸ. ਨਗਰ, ਮੋਹਾਲੀ / ਚੰਡੀਗੜ੍ਹ, 12 ਅਪ੍ਰੈਲ, 2024

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਾੜੀ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਉਣ ਦੀ ਗੱਲ ਤੇ ਜੋਰ ਦਿੰਦਿਆਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਜਿਸਦੇ ਚਲਦਿਆਂ ਹੁਣ ਤੱਕ ਮੰਡੀਆਂ ਵਿੱਚ 5596 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 2717 ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਜਿਸ ਵਿੱਚੋਂ 1793 ਮੀਟ੍ਰਿਕ ਟਨ ਸਰਕਾਰੀ ਅਤੇ 924 ਮੀਟ੍ਰਿਕ ਟਨ ਕਣਕ ਦੀ ਪ੍ਰਾਈਵੇਟ ਪੱਧਰ ਤੇ ਖਰੀਦ ਹੋਈ ਚੁੱਕੀ ਹੈ ਅਤੇ 742 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਗਈ ਹੈ।

ਸ. ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਹਾੜ੍ਹੀ ਸੀਜ਼ਨ 2024-25 ਦੌਰਾਨ ਕੁੱਲ 1907 ਖਰੀਦ ਕੇਂਦਰ ਅਤੇ 517 ਆਰਜੀ ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਜਿੱਥੇ ਪੰਜਾਬ ਦੇ ਲੋਕਾਂ, ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਲਈ ਖਰੀਦ ਪ੍ਰਬੰਧਾਂ ਨੂੰ ਸਹੀ ਚਲਾਉਣ ਦੇ ਲਈ ਸੁਚੱਝੇ ਪ੍ਰਬੰਧ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸਾਰੀਆਂ ਮੰਡੀਆਂ ਦੀ ਸਾਫ-ਸਫਾਈ, ਪੀਣ ਯੋਗ ਪਾਣੀ ਦੇ ਪ੍ਰਬੰਧ, ਬਿਜਲੀ ਦੇ ਯੋਗ ਪ੍ਰਬੰਧ, ਬੈਠਣ ਲਈ ਛਾਂ ਅਤੇ ਪਖਾਨਿਆ ਦਾ ਪ੍ਰਬੰਧ ਕੀਤਾ ਗਿਆ ਹੈ।

ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਜਿਲ੍ਹਾਂ ਮੰਡੀ ਅਫ਼ਸਰਾਂ ਨੂੰ ਨਿੱਜੀ ਪੱਧਰ ਤੇ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਨਾਲ ਹੀ ਚੈਕਿੰਗ ਦੇ ਲਈ ਮੁੱਖ ਦਫ਼ਤਰ ਪੱਧਰ ਤੇ ਫਲਾਇੰਗ ਸੁਕਾਇਡ ਟੀਮ ਵੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਮੰਡੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਂਦਾ ਹੈ। ਪਿਛਲੇ ਸਾਲ 1860 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਸਨ ਅਤੇ ਇਸ ਸਾਲ 1907 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ, ਜੋ ਕਿ ਪਿਛਲੇ ਸਾਲ ਨਾਲੋਂ 47 ਖ੍ਰੀਦ ਕੇਂਦਰ ਵੱਧ ਹਨ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜਨਤਕ ਥਾਵਾਂ ਤੇ 517 ਆਰਜੀ ਖਰੀਦ ਕੇਂਦਰ ਵੀ ਐਲਾਨੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ, ਵਪਾਰੀਆਂ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਦੀ ਸਹੂਲਤ ਨੂੰ ਮੁੱਖ ਰੱਖਕੇ ਹੀ ਕੰਮ ਕਰਦਾ ਹੈ। ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...