Thursday, December 12, 2024
spot_img
spot_img
spot_img

Prof Karamjeet Singh ਨੇ Guru Nanak Dev University ਦੇ ਨਵੇਂ ਉਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਅੰਮ੍ਰਿਤਸਰ, 10 ਦਸੰਬਰ, 2024

Guru Nanak Dev University ਦੇ ਇਤਿਹਾਸ ਵਿਚ ਅੱਜ ਦਾ ਦਿਨ ਉਦੋਂ ਇਕ ਅਹਿਮ ਦਿਨ ਬਣ ਗਿਆ ਜਦੋਂ ਉੱਘੇ ਅਕਾਦਮਿਕ ਮਾਹਰ ਅਤੇ ਜਗਤ ਗੁਰੂ ਨਾਨਕ ਦੇਵ Punjab ਰਾਜ ਓਪਨ ਯੂਨੀਵਰਸਿਟੀ, Patiala ਦੇ ਸੰਸਥਾਪਕ ਵਾਈਸ ਚਾਂਸਲਰ ਪ੍ਰੋ. Karamjeet Singh ਨੇ ਰਸਮੀ ਤੌਰ ‘ਤੇ Guru Nanak Dev University ਦੇ ਉਪ ਕੁਲਪਤੀ ਦਾ ਅਹੁਦਾ ਸੰਭਾਲਿਆ।

ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਕੇ.ਐਸ. ਕਾਹਲੋਂ, ਰਜਿਸਟਰਾਰ; ਪ੍ਰੋ, ਪ੍ਰੀਤ ਮਹਿੰਦਰ ਸਿੰਘ ਬੇਦੀ, ਡੀਨ ਵਿਿਦਆਰਥੀ ਭਲਾਈ, ਪ੍ਰੋ. ਸਰਬਜਿੰਦਰ ਸਿੰਘ, ਵੱਖ ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਪ੍ਰੋ. ਕਰਮਜੀਤ ਸਿੰਘ ਨੇ ਸ਼ੁਕਰਾਨਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ਤਕ ਪਹੁੰਚਾਉਣ ਅਤੇ ਵਿਿਦਆਰਥੀਆਂ ਨੂੰ ਨੌਕਰੀਆਂ ਤੇ ਵਪਾਰ ਯੋਗ ਬਣਾਉਣ ਵਰਗੀਆਂ ਹੋਰ ਪਹਿਲਕਦਮੀਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਕੈਂਪਸ ਪਹੁੰਚਣ ‘ਤੇ ਯੂਨੀਵਰਸਿਟੀ ਭਾਈਚਾਰੇ ਵੱਲੋਂ ਪ੍ਰੋ. ਕਰਮਜੀਤ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।

ਆਪਣੇ ਸੰਬੋਧਨ ਵਿਚ ਪ੍ਰੋ. ਕਰਮਜੀਤ ਸਿੰਘ ਨੇ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਖਸ਼ਿਸ਼ ਸਦਕਾ ਹੀ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ ‘ਤੇ ਬਣੀ ਇਸ ਮਹਾਨ ਯੂਨੀਵਰਸਿਟੀ ਦੀ ਸੇਵਾ ਕਰਨ ਦਾ ਮੌਕਾ ਮਿਿਲਆ।

ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਮੀਰ ਵਿਰਾਸਤ ਬਾਰੇ ਗਲ ਕਰਦਿਆਂ ਕਿਹਾ ਕਿ ਇਸ ਯੂਨੀਵਰਸਿਟੀ ਦਾ ਨਾਂ ਪਹਿਲਾਂ ਹੀ ਰਾਸ਼ਟਰੀ ਪੱਧਰ ‘ਤੇ ਪ੍ਰਮੁੱਖ ਸੰਸਥਾ ਵਿਚੋਂ ਇਕ ਹੈ ਅਤੇ ਉਨ੍ਹਾਂ ਦੀ ਪਹਿਲ ਕਦਮੀਆਂ ਵਿਚ ਪਹਿਲੇ ਨੰਬਰ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ‘ਤੇ ਪ੍ਰਮੱੁਖ ਯੂਨੀਵਰਸਿਟੀਆਂ ਵਿਚ ਸਥਾਪਿਤ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਹੁਣ ਦਾ ਸਮਾਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਵਰਗੀਆਂ ਅਤਿ-ਆਧੁਨਿਕ ਤਕਨਾਲੋਜੀਆਂ ਵਾਲਾ ਦੌਰ ਹੈ। ਉਨ੍ਹਾਂ ਦੀ ਇਹ ਕੋਸ਼ਿਸ਼ ਹੋਵੇਗੀ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੀ ਇਸ ਆਰਟੀਫੀਸ਼ੀਅਲ ਇੰਟੈਲੀਜੈਂਸ ਦੌਰ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲੇ ਅਤੇ ਵਿਿਦਆਰਥੀਆਂ ਨੂੰ ਰੁਜ਼ਗਾਰਯੋਗ ਅਤੇ ਉੱਦਮੀ ਯੋਗਤਾਵਾਂ ਦੇ ਸਮਰੱਥ ਬਣਾਏ।

ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਹੁਨਰ-ਅਧਾਰਿਤ ਕੋਰਸਾਂ ਦੀ ਸ਼ੁਰੂਆਤ ਕਰਨ ਨੂੰ ਪਹਿਲ ਦਿੱਤੀ ਜਾਵੇਗੀ। ਖੋਜ ਅਤੇ ਨਵੀਨਤਾ ਦੀ ਪ੍ਰਮੁੱਖ ਭੂਮਿਕਾ ਨੂੰ ਸਵੀਕਾਰਦਿਆਂ ਉਨ੍ਹਾਂ ਸਮਕਾਲੀ ਚੁਣੌਤੀਆਂ ਨੂੰ ਹੱਲ ਕਰਨ ਵਿਿਗਆਨਕ ਖੋਜ ਦੇ ਨਾਲ ਨਾਲ ਸਮਾਜ ਵਿਿਗਆਨ ਨਾਲ ਸਬੰਧਤ ਖੋਜਾਂ ਵਿਚ ਵਧੇਰੇ ਵਿਕਸਤ ਹੋਣ ਦੀ ਲੋੜ ‘ਤੇ ਜ਼ੋਰ ਦਿੱਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ‘ਸਰਬੱਤ ਦਾ ਭਲਾ’ ਤੋਂ ਪ੍ਰੇਰਨਾ ਲੈਂਦਿਆਂ ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਵਿਚ ‘ਕੱੁਲ ਦਾਖਲਾ ਲੈਣ ਦਾ ਅਨੁਪਾਤ’ 29.1 ਫੀਸਦ ਹੈ ਉਨ੍ਹਾਂ ਦਾ ਟੀਚਾ ਜਿਵੇਂ ਕਿ ਭਾਰਤ ਸਰਕਾਰ ਦਾ ਟੀਚਾ ਹੈ, ਇਸ ‘ਕੱੁਲ ਦਾਖਲਾ ਲੈਣ ਦਾ ਅਨੁਪਾਤ’ ਦੇ ਟੀਚੇ ਨੂੰ 50 ਫੀਸਦ ਤਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵਿਿਦਆਰਥੀਆਂ ਨੂੰ ਆਨਲਾਈਨ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਦੱਬੇ-ਕੁਚਲੇ ਅਤੇ ਪਛੜੇ ਵਰਗਾਂ, ਵੱਖ-ਵੱਖ ਤੌਰ ‘ਤੇ ਵਿਸ਼ੇਸ਼ ਲੋੜਾਂ ਵਿਅਕਤੀਆਂ ਅਤੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਵਾਈਸ ਚਾਂਸਲਰ ਨੇ ਸਮਾਜਕ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਮੁੱਚੇ ਭਾਈਚਾਰਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਨੂੰ ਮੰਨਦਿਆਂ ਫੈਕਲਟੀ ਨੂੰ ਕਿਸੇ ਵੀ ਅਕਾਦਮਿਕ ਸੰਸਥਾ ਦੀ ਰੀੜ੍ਹ ਦੀ ਹੱਡੀ ਵਜੋਂ ਗਰਦਾਨਿਆ।

ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਹੋਰ ਵੀ ਸਮਰੱਥ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਦਾਖਲੇ ਨੂੰ ਵਧਾਉਣ ਬਾਰੇ ਗੱਲ ਕਰਦਿਆਂ ਉਨਾਂ੍ਹ ਕਿਹਾ ਕਿ ਯੂਨੀਵਰਸਿਟੀ ਅਤੇ ਕਾਂਸਟੀਚੁਐਂਟ ਕਾਲਜਾਂ ਵਿਚ ਉਦਯੋਗ ਜਗਤ ਦੀ ਲੋੜ, ਉਦਮੀ ਨਵੀਨਤਾਵਾਂ ਅਤੇ ਸਮੇਂ ਦੀ ਲੋੜ ਵਾਲੇ ਹੋਰ ਨਵੇਂ ਹੁਨਰ-ਅਧਾਰਿਤ ਕੋਰਸ ਸ਼ੁਰੂ ਕੀਤੇ ਜਾਣਗੇ।

ਪ੍ਰੋ. ਕਰਮਜੀਤ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਵਿਸ਼ਵ ਪੱਧਰ ‘ਤੇ ਖਾਸ ਉਚਾਈ ਤਕ ਲਿਜਾਣ ਬਾਰੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਹ ਯੂਨੀਵਰਸਿਟੀ ਇਹ ਯਕੀਨੀ ਬਣਾਏਗੀ ਕਿ ਯੂਨੀਵਰਸਿਟੀ ਦੇ ਵਿਿਦਆਰਥੀ ਪਹਿਲਾਂ ਨਾਲੋਂ ਵੀ ਵੱਧ ਗਿਆਨਵਾਨ, ਰੋਜ਼ਗਾਰਮੁਖੀ, ਉਦਮੀ ਯੋਗਤਾਵਾਂ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਲੈੱਸ ਹੋ ਕੇ ਵਿਸ਼ਵ ਵਿਚ ਵਿਚਰਣ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਯੂਨੀਵਰਸਿਟੀ ਦੀ ਪਛਾਣ ਨੂੰ ਹੋਰ ਨਿਖਾਰਣ।

ਉਨ੍ਹਾਂ ਇਹਨਾਂ ਉਦੇਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਫੈਕਲਟੀ, ਸਟਾਫ ਅਤੇ ਵਿਿਦਆਰਥੀਆਂ ਦੇ ਸਮੂਹਿਕ ਯਤਨਾਂ ਤੋਂ ਸਮਰਥਨ ਅਤੇ ਸਮਰਪਣ ਭਾਵਨਾ ਦੀ ਮੰਗ ਵੀ ਕੀਤੀ।
ਇਸ ਮੌਕੇ ਫੈਕਲਟੀ ਅਤੇ ਸਟਾਫ਼ ਮੈਂਬਰਾਂ ਅਤੇ ਹੋਰ ਪਤਵੰਤਿਆਂ ਨੇ ਪ੍ਰੋ: ਸਿੰਘ ਨੂੰ ਉਪ ਕੁਲਪਤੀ ਵਜੋਂ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

ਜੀਵਨ ਤੇ ਪ੍ਰਾਪਤੀਆਂ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਿਿਦਆਰਥੀ ਪ੍ਰੋ. ਕਰਮਜੀਤ ਸਿੰਘ ਦਾ ਅਧਿਆਪਨ, ਖੋਜ, ਸਿਖਲਾਈ ਅਤੇ ਸਲਾਹ-ਮਸ਼ਵਰੇ ਵਿੱਚ 38 ਸਾਲਾਂ ਤੋਂ ਵੱਧ ਦਾ ਇੱਕ ਸ਼ਾਨਦਾਰ ਕਰੀਅਰ ਹੈ। ਇਸ ਨਿਯੁਕਤੀ ਤੋਂ ਪਹਿਲਾਂ, ਉਨ੍ਹਾਂ ਨੇ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਬਾਨੀ ਵਾਈਸ-ਚਾਂਸਲਰ ਵਜੋਂ ਸੇਵਾ ਨਿਭਾਈ, ਜਿੱਥੇ ਉਨ੍ਹਾਂ ਨੇ ਸੰਸਥਾ ਦੀ ਮਜ਼ਬੂਤ ਨੀਂਹ ਰੱਖੀ।

ਉਨ੍ਹਾਂ ਦੀਆਂ ਪਿਛਲੀਆਂ ਭੂਮਿਕਾਵਾਂ ਵਿੱਚ ਉਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਵਿੱਤ ਅਤੇ ਰਣਨੀਤਕ ਪ੍ਰਬੰਧਨ ਦੇ ਪ੍ਰੋਫੈਸਰ ਰਹੇ ਹਨ। ਜਿੱਥੇ ਉਨ੍ਹਾਂ ਨੇ ਰਜਿਸਟਰਾਰ, ਮਲਟੀਪਲ ਫੈਕਲਟੀਜ਼ ਦੇ ਡੀਨ, ਅਤੇ ਮਨੁੱਖੀ ਸਰੋਤ ਵਿਕਾਸ ਕੇਂਦਰ ਦੇ ਡਾਇਰੈਕਟਰ ਵਜੋਂ ਵੀ ਕੰਮ ਕੀਤਾ ਉਥੇ ਉਨ੍ਹਾਂ ਨੇ ਸੈਨੇਟ, ਸਿੰਡੀਕੇਟ ਅਤੇ ਅਕਾਦਮਿਕ ਕੌਂਸਲ ਵਿੱਚ ਮਹੱਤਵਪੂਰਨ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਈਆਂ ਹਨ।

ਬਹੁਤ ਸਾਰੇ ਪੁਰਸਕਾਰਾਂ ਨਾਲ ਸਨਮਾਨਤ, ਪ੍ਰੋ. ਕਰਮਜੀਤ ਸਿੰਘ ਨੂੰ ਪ੍ਰਬੰਧਨ ਅਤੇ ਲੀਡਰਸ਼ਿਪ ਲਈ ਲਾਈਫਟਾਈਮ ਅਚੀਵਮੈਂਟ ਅਵਾਰਡ, ਸਰਵੋਤਮ ਕਾਰੋਬਾਰੀ ਅਕਾਦਮਿਕ ਪੁਰਸਕਾਰ ਅਤੇ ਵੱਕਾਰੀ ਅਕਾਦਮਿਕ ਸਮਾਗਮਾਂ ਦੇ ਆਯੋਜਨ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਤੋਂ ਮਾਨਤਾ ਸ਼ਾਮਲ ਹੈ। ਵਾਰਟਨ ਬਿਜ਼ਨਸ ਸਕੂਲ (ਅਮਰੀਕਾ), ਲੰਡਨ ਯੂਨੀਵਰਸਿਟੀ (ਯੂ.ਕੇ.), ਅਤੇ ਟੋਰਾਂਟੋ (ਕੈਨੇਡਾ) ਵਰਗੀਆਂ ਸੰਸਥਾਵਾਂ ਵਿੱਚ ਅਕਾਦਮਿਕਤਾ ਲਈ ਸੱਦਾ ਦਿੱਤੇ ਜਾਣ ਤੋਂ ਇਲਾਵਾ ਉਨ੍ਹਾਂ ਦੀ ਅਗਵਾਈ ਨੇ ਗਲੋਬਲ ਅਕਾਦਮਿਕ ਸਹਿਯੋਗਾਂ ਵਿੱਚ ਵੀ ਵਾਧਾ ਕੀਤਾ ਹੈ।

ਉਨ੍ਹਾਂ ਦਾ ਅਕਾਦਮਿਕ ਯੋਗਦਾਨ ਨਾ ਸਿਰਫ਼ ਉਨ੍ਹਾਂ ਦੇ ਵਿੱਤ ਦੇ ਖੇਤਰ ਵਿਚ ਸਗੋਂ ਸਿੱਖ ਦਰਸ਼ਨ ਵਿਚ ਵੀ ਜ਼ਿਕਰਯੋਗ ਹੈ ਕਿਉਂਕਿ ਉਨ੍ਹਾਂ ਨੇ ਸਿੱਖ ਫ਼ਲਸਫ਼ੇ ਅਤੇ ਧਰਮ ਬਾਰੇ ਪੰਜ ਕਿਤਾਬਾਂ ਲਿਖੀਆਂ ਹਨ। ਇਸ ਤੋਂ ਇਲਾਵਾ ਪ੍ਰਸਿੱਧ ਖੋਜ ਰਸਾਲਿਆਂ ਵਿਚ ਉਨ੍ਹ੍ਹਾਂ ਦੇ 50 ਖੋਜ ਪੱਤਰ ਵੀ ਪ੍ਰਕਾਸ਼ਿਤ ਹੋ ਚੁੱਕੇ ਹਨ। ਪ੍ਰਬੰਧਨ ਤੇ ਵਣਜ ਦੇ ਵੱਖ-ਵੱਖ ਖੇਤਰਾਂ ਜਿਵੇਂ ਕਾਰਪੋਰੇਟ ਗਵਰਨੈਂਸ, ਰਣਨੀਤਕ ਪ੍ਰਬੰਧਨ ਅਤੇ ਪ੍ਰਬੰਧਨ ਵਿੱਚ ਅਧਿਆਤਮਿਕਤਾ ਵਿਚ ਵੱਖ-ਵੱਖ 20 ਪੀ.ਐਚ.ਡੀ. ਵੀ ਕਰਵਾ ਚੁੱਕੇ ਹਨ।

ਵਾਈਸ-ਚਾਂਸਲਰ ਦੇ ਤੌਰ ‘ਤੇ, ਪ੍ਰੋ. ਕਰਮਜੀਤ ਸਿੰਘ ਨੇ ਸਥਾਨਕ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ, ਸਿੱਖਿਆ ਦੀ ਅੰਤਰ ਪੱਧਰ ‘ਤੇ ਸਮਝ, ਹੁਨਰ-ਅਧਾਰਿਤ ਕੋਰਸਾਂ ਦੀ ਸ਼ੁਰੂਆਤ, ਅਤੇ ਭਾਰਤੀ ਗਿਆਨ ਪ੍ਰਣਾਲੀ ‘ਤੇ ਧਿਆਨ ਕੇਂਦ੍ਰਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਿਸ਼ਵਵਿਆਪੀ ਸਾਖ ਨੂੰ ਉੱਚਾ ਚੁੱਕਣ ਦੇ ਉਦੇਸ਼ ਨੂੰ ਆਪਣੀਆਂ ਭਵਿੱਖਮੁਖੀ ਯੋਜਨਾਵਾਂ ਦਾ ਹਿੱਸਾ ਬਣਾਇਆ ਹੈ।

ਪ੍ਰੋ. ਕਰਮਜੀਤ ਸਿੰਘ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਇੱਕ ਸਾਬਕਾ ਵਿਿਦਆਰਥੀ ਵਜੋਂ ਜੁੜਿਆ ਹੋਣਾ ਯੂਨੀਵਰਸਿਟੀ ਦੇ ਮਿਸ਼ਨ ਨੂੰ ਅੱਗੇ ਵਧਾਉਣ ਅਤੇ ਵਿਿਦਆਰਥੀਆਂ ਨੂੰ ਭੌਤਿਕ ਅਤੇ ਅਧਿਆਤਮਿਕ ਦੋਵਾਂ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਲਈ ਉਨ੍ਹਾਂ ਦੀ ਵਚਨਬੱਧਤਾ ਮੂਲ ਹੈ। ਉਨ੍ਹਾਂ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੋਰ ਉੱਚ ਖੋਜ ਤੇ ਅਕਾਦਮਿਕ ਮਿਆਰਾਂ ਸਦਕਾ ਅਕਾਦਮਿਕ ਅਤੇ ਵਿਸ਼ਵ ਪ੍ਰਸਿੱਧੀ ਹਾਸਲ ਕਰੇਗੀ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ